ਪੰਜਾਬ: ਖੇਤਾਂ ਚ ਪਸ਼ੂਆਂ ਦੇ ਬਚਾਅ ਕਰਨ ਲਈ ਗਏ ਕਿਸਾਨ ਨੂੰ ਮੌਤ ਨੇ ਆ ਘੇਰਿਆ- ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਕਿਸਾਨੀ ਸੰਘਰਸ਼ ਜਿੱਥੇ 1 ਸਾਲ ਤੋਂ ਵਧੇਰੇ ਲੰਮੇ ਸਮੇਂ ਤੱਕ ਚੱਲਿਆ ਅਤੇ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਗਈ ਉਥੇ ਹੀ ਰਸਤੇ ਵਿੱਚ ਵਾਪਰੇ ਸੜਕ ਹਾਦਸਿਆਂ ਦੌਰਾਨ ਵੀ ਬਹੁਤ ਸਾਰੇ ਕਿਸਾਨਾਂ ਦੀ ਜਾਨ ਚਲੇ ਗਈ ਤੇ ਕੁਝ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਇਹਨੀ ਦਿਨੀ ਬਰਸਾਤ ਦੇ ਮੌਸਮ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਕਿਸਾਨਾਂ ਦੀ ਜਾਨ ਅਤੇ ਵੱਖ-ਵੱਖ ਹਾਦਸਿਆਂ ਵਿੱਚ ਜਾ ਰਹੀ ਹੈ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਪਸ਼ੂਆਂ ਤੋ ਬਚਾਅ ਲਈ ਗਏ ਕਿਸਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਨਾਮ ਊਧਮ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਬਿਗੜਵਾਲ ਰੋਡ ਸੁਨਾਮ ਵਿਖੇ ਇਕ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।ਦੱਸਿਆ ਗਿਆ ਹੈ ਕਿ ਇੱਕ 43 ਸਾਲਾ ਕਿਸਾਨ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਜਦੋਂ ਆਪਣੇ ਖੇਤਾਂ ਵਿੱਚ ਗਿਆ ਹੋਇਆ ਸੀ।

ਉੱਥੇ ਹੀ ਇਸ ਕਿਸਾਨ ਦੇ ਖੇਤ ਦੇ ਆਲੇ-ਦੁਆਲੇ ਲਗਾਈ ਗਈ ਕੰਡਿਆਲੀ ਤਾਰ ਦੇ ਨੇੜਿਓਂ ਲੰਘ ਰਹੀ ਹਾਈ ਵੋਲਟੇਜ ਬਿਜਲੀ ਦੀ ਲਾਇਨ ਦੇ ਖੰਭੇ ਨਾਲ ਲੱਗਣ ਕਾਰਨ ਕੰਡਿਆਲੀ ਤਾਰ ਵਿਚ ਕਰੰਟ ਆ ਗਿਆ, ਜਿੱਥੇ ਦਵਿੰਦਰ ਸਿੰਘ ਦਾ ਹੱਥ ਉਸ ਕਰੰਟ ਵਾਲੀ ਤਾਰ ਨਾਲ ਖਹਿ ਗਿਆ। ਜਿਸ ਕਾਰਨ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਜਿੱਥੇ ਖੇਤਾਂ ਦੇ ਵਿੱਚ ਆਲੇ ਦੁਆਲੇ ਕੰਡਿਆਲੀ ਤਾਰ ਲਗਾਈ ਹੋਈ ਸੀ ਤਾਂ ਜੋ ਖੇਤਾਂ ਵਿੱਚ ਆਉਣ ਵਾਲੇ ਆਵਾਰਾ ਪਸ਼ੂਆਂ ਨੂੰ ਰੋਕਿਆ ਜਾ ਸਕੇ ਅਤੇ ਫ਼ਸਲ ਦਾ ਬਚਾਅ ਕੀਤਾ ਜਾ ਸਕੇ। ਪਰ ਇਹ ਕੰਡਿਆਲੀ ਤਾਰ ਬਚਾਅ ਲਈ ਲਗਾਈ ਗਈ ਸੀ ਉਸ ਦੀ ਮੌਤ ਦੀ ਵਜਾ ਬਣ ਗਈ। ਉਥੇ ਹੀ ਇਸ ਕਿਸਾਨ ਦੀ ਮੌਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਜਿੱਥੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।