ਪੰਜਾਬ: ਗੁਰਦਵਾਰਾ ਸਾਹਿਬ ਚ ਕਬਜੇ ਨੂੰ ਲੈਕੇ 2 ਧਿਰਾਂ ਹੋਈਆਂ ਆਹਮੋ ਸਾਹਮਣੇ, ਇਲਾਕੇ ਚ ਫੈਲੀ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਿੱਥੇ ਸਰਕਾਰ ਬਦਲਣ ਦੇ ਨਾਲ ਹੀ ਲੋਕਾਂ ਵੱਲੋਂ ਪੰਜਾਬ ਦੇ ਵਿੱਚ ਸਾਰਾ ਸਿਸਟਮ ਬਦਲਣ ਦੀ ਗੱਲ ਸੋਚੀ ਜਾ ਰਿਹਾ ਸੀ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਬਦਲਾਅ ਵੀ ਕੀਤੇ ਗਏ ਹਨ ਜੋ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ। ਪਰ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ ਜਿਸ ਬਾਰੇ ਲੋਕਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਕਿਉਂਕਿ ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਧਾਰਮਿਕ ਮਾਮਲੇ ਸਾਹਮਣੇ ਆਏ ਹਨ ਜਿਥੇ ਕਿ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ ਹੈ।

ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਮਾਹੌਲ ਨੂੰ ਖਰਾਬ ਕਰਨ ਲਈ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉਥੇ ਹੀ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਹੁਣ ਪੰਜਾਬ ਦੇ ਇੱਥੇ ਗੁਰਦੁਆਰਾ ਸਾਹਿਬ ਵਿੱਚ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋਈਆਂ ਹਨ ਅਤੇ ਇਲਾਕੇ ਚ ਦਹਿਸ਼ਤ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਕੋਹਾਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋਈਆਂ ਹਨ ਜਿੱਥੇ ਕੁਝ ਲੋਕ ਹਥਿਆਰਾਂ ਨਾਲ ਲੈਸ ਹੋ ਕੇ ਗੁਰਦੁਆਰਾ ਸਾਹਿਬ ਪਹੁੰਚੇ ਸਨ ।

ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਹ ਤਲਵਾਰਾਂ ਨਾਲ ਲੈਸ ਹੋ ਕੇ ਆਉਣ ਵਾਲੇ ਲੋਕ ਆਮ ਆਦਮੀ ਪਾਰਟੀ ਦੇ ਸਨ। ਜੋ ਪਿੰਡ ਦੇ ਗੁਰਦੁਆਰਾ ਸਾਹਿਬ ਤੇ ਕਬਜ਼ਾ ਲੈਣ ਲਈ ਆਏ ਸਨ। ਇਹ ਸਭ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਬਲਦੇਵ ਸਿੰਘ ਦੀ ਸਹਿਮਤੀ ਨਾਲ ਹੋਇਆ ਹੈ।

ਬਸ ਉਥੇ ਹੀ ਦੂਜੇ ਪਾਸੇ ਇਸ ਬਾਬਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਾਲ ਗੱਲ ਕਰਦੇ ਹੋਏ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਤੋਂ ਇਨਕਾਰ ਕੀਤਾ ਹੈ। ਇਹ ਸਾਰੀ ਘਟਨਾ ਜਿੱਥੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।