ਪੰਜਾਬ: ਗੁਰਦਵਾਰਾ ਸਾਹਿਬ ਚ ਸ਼ਾਰਟ ਸਰਕਟ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨ ਭੇਟ- ਵਾਪਰੀ ਮੰਦਭਾਗੀ ਘਟਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੇ ਨਾਲ ਰਹਿੰਦੇ ਹਨ। ਅਤੇ ਜਿਨ੍ਹਾਂ ਵੱਲੋਂ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਰਲ ਮਿਲ ਕੇ ਮਨਾਇਆ ਜਾਂਦਾ ਹੈ। ਸਾਰੇ ਲੋਕਾਂ ਵੱਲੋਂ ਜਿਥੇ ਆਪਸੀ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਜਾਂਦਾ ਹੈ ਉਥੇ ਹੀ ਵਧੇਰੇ ਕਰਕੇ ਲੋਕਾਂ ਵੱਲੋਂ ਸਿੱਖ ਧਰਮ ਦੀ ਵਧੇਰੇ ਮਾਨਤਾ ਕੀਤੀ ਜਾਂਦੀ ਹੈ। ਉਥੇ ਹੀ ਵਾਪਰਨ ਵਾਲੀਆਂ ਕੁਝ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉਥੇ ਹੀ ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ।

ਹੁਣ ਪੰਜਾਬ ਚ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋਏ ਹਨ ਅਤੇ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਮੋਮਨਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਿੰਡ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਅਗਨ ਭੇਂਟ ਹੋਏ ਹਨ। ਜਿਸ ਕਾਰਨ ਸਿੱਖ ਸੰਗਤਾਂ ਵਿੱਚ ਨਿਰਾਸ਼ਾ ਵੇਖੀ ਗਈ ਹੈ।

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਰੋਜ਼ਾਨਾ ਦੀ ਤਰ੍ਹਾਂ ਹੀ ਸਵੇਰੇ 4 ਵਜੇ ਜਸਵਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਚ ਪਾਠ ਕਰਨ ਲਈ ਪਹੁੰਚਿਆ ਸੀ। ਉਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਅਤੇ ਸੁਖ-ਆਸਨ ਨੂੰ ਜਿੱਥੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਉੱਥੇ ਹੀ ਇਸ ਦੀ ਜਾਣਕਾਰੀ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ।

ਜਿੱਥੇ ਪਿੰਡ ਦੇ ਲੋਕਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਹੁੰਚ ਕੀਤੀ ਗਈ ਉਥੇ ਹੀ ਅਗਨਭੇਟ ਹੋਏ ਇਹਨਾਂ ਦੋਹਾਂ ਸਰੂਪਾਂ ਨੂੰ ਅਰਦਾਸ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਬਲਜੀਤ ਸਿੰਘ ਵੱਲੋਂ ਇਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸ੍ਰੀ ਗੋਇੰਦਵਾਲ ਸਾਹਿਬ ਭੇਜ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਗਈ ਹੈ।