ਪੰਜਾਬ: ਗੁਰਦਵਾਰਾ ਸਾਹਿਬ ਚ 2 ਧਿਰਾਂ ਹੋਈਆਂ ਆਹਮੋ ਸਾਹਮਣੇ, ਮੌਕੇ ਤੇ ਪਹੁੰਚੀ ਪੁਲਿਸ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਹੀ ਜਿੱਥੇ ਧਾਰਮਿਕ ਜਥੇਬੰਦੀਆਂ ਵੱਲੋਂ ਵੀ ਕਈ ਸਖਤ ਕਦਮ ਚੁੱਕੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਜਾਂਦੀ ਹੈ ਤਾਂ ਜੋ ਪੰਜਾਬ ਦੇ ਹਲਾਤ ਨੂੰ ਬਿਗੜਨ ਤੋਂ ਬਚਾਇਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਗੁਰਦਵਾਰਾ ਸਾਹਿਬ ਚ 2 ਧਿਰਾਂ ਹੋਈਆਂ ਆਹਮੋ ਸਾਹਮਣੇ, ਮੌਕੇ ਤੇ ਪਹੁੰਚੀ ਪੁਲਿਸ , ਜਿਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਿਹਾਲ ਸਿੰਘ ਵਾਲਾ ਦੇ ਅਧੀਨ ਆਉਂਦੇ ਪਿੰਡ ਦੀਨਾ ਸਾਹਿਬ, ਖਾਈ, ਰੌਂਤਾ ਅਤੇ ਕਿਸ਼ਨਗੜ੍ਹ ਦੀ ਹੱਦ ਵਿਚ ਪੈਂਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਧਿਰਾਂ ਦੇ ਵਿਚਕਾਰ ਇੱਥੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰਹਿਤ ਮਰਿਆਦਾ ਅਤੇ ਸਤਿਕਾਰ ਦੇ ਮਾਮਲੇ ਵਿਚ ਤਕਰਾਰ ਪੈਦਾ ਹੋ ਗਈ ਹੈ ਜਿੱਥੇ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਧਾਨ ਦਰਮਿਆਨ ਤਕਰਾਰ ਹੋ ਗਿਆ,ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ। ਉੱਥੇ ਹੀ ਇਸ ਵਿਵਾਦ ਤੋਂ ਬਾਅਦ ਇਸ ਗੁਰਦੁਆਰਾ ਸਾਹਿਬ ਵਿਚ ਸ਼ੁਸ਼ੋਭਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਰੱਖਿਅਤ ਜਗ੍ਹਾ ਭੇਜਿਆ ਗਿਆ ਹੈ।

ਗੁਰਦੁਆਰਾ ਸਾਹਿਬ ਵਿੱਚ ਕੁੱਝ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਹਾਸਲ ਹੋਈ ਸੀ ਕਿ ਸਿੱਖ ਮਰਿਆਦਾ ਦੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਦੁਆਰਾ ਚਰਨ ਕਮਲ ਦੇ ਵਿੱਚ ਨਹੀਂ ਰੱਖਿਆ ਗਿਆ ਹੈ। ਜਿੱਥੇ ਪੰਥਕ ਏਕਤਾ ਮੋਗਾ, ਦਮਦਮੀ ਟਕਸਾਲ ਜਥੇਬੰਦੀਆਂ ਦੇ ਆਗੂਆਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਪਹੁੰਚ ਕੀਤੀ ਗਈ ਸੀ।

ਉੱਥੇ ਹੀ ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਮਨਜੀਤ ਸਿੰਘ ਢੇਸੀ ਦੀ ਮੌਕੇ ਤੇ ਪਹੁੰਚੇ। ਉੱਥੇ ਹੀ ਜਥੇਬੰਦੀਆਂ ਦੇ ਆਗੂਆਂ ਨੂੰ ਆਖਿਆ ਗਿਆ ਹੈ ਕਿ ਜਿਥੇ ਇਹ ਗੁਰਦੁਆਰਾ ਸਾਹਿਬ ਖੇਤਾਂ ਵਿੱਚ ਬਣਿਆ ਹੋਇਆ ਹੈ ਉਥੇ ਹੀ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਕਿਉਂਕਿ ਇਸ ਗੁਰਦੁਆਰਾ ਸਾਹਿਬ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਰੱਖਿਅਤ ਨਹੀਂ ਹਨ।