ਪੰਜਾਬ: ਚਰਚਾਂ ਨੂੰ ਲੈਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਜਾਰੀ ਕਰਤੇ ਹੁਕਮ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਬਿਨਾ ਭੇਦ ਭਾਵ ਦੇ ਰਹਿਣ ਵਾਲੇ ਲੋਕਾਂ ਵੱਲੋਂ ਜਿਥੇ ਵੱਖ-ਵੱਖ ਧਰਮਾਂ ਦਾ ਸਨਮਾਨ ਕੀਤਾ ਜਾਂਦਾ ਹੈ,ਉਥੇ ਹੀ ਆਉਣ ਵਾਲੇ ਦਿਨ ਤਿਉਹਾਰ ਨੂੰ ਸਭ ਲੋਕਾਂ ਵੱਲੋਂ ਆਪਸੀ ਭਾਈਚਾਰੇ ਅਤੇ ਮਿਲਵਰਤਨ ਦੇ ਨਾਲ ਰਲ ਮਿਲ ਕੇ ਮਨਾਇਆ ਜਾਂਦਾ ਹੈ। ਪਰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਨ੍ਹਾਂ ਆਪਸੀ ਭਾਈਚਾਰਕ ਲੋਕਾਂ ਦੇ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਫਿਰਕੂ ਫਸਾਦ ਦੇ ਹਾਲਾਤ ਪੈਦਾ ਹੋ ਜਾਂਦੇ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪਾ ਰਹੀਆਂ ਹਨ। ਬੀਤੇ ਕੁਝ ਸਮੇਂ ਤੋਂ ਪੰਜਾਬ ਅੰਦਰ ਧਾਰਮਿਕ ਅਸਥਾਨਾਂ ਤੇ ਕੀਤੀਆਂ ਜਾ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਹੁਣ ਚਰਚਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦੇ ਹੁਕਮ ਜਾਰੀ ਕੀਤੇ ਹਨ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬੀਤੇ ਦਿਨੀਂ ਜਿਥੇ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਕਸਬਾ ਪੱਟੀ ਦੇ ਪਿੰਡ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਿਥੇ ਪਿੰਡ ਵਿਚ ਬਣੇ ਹੋਏ ਚਰਚ ਦੇ ਵਿੱਚ ਮੂਰਤੀਆਂ ਨੂੰ ਤੋੜਿਆ ਗਿਆ ਸੀ ਅਤੇ ਬੇਅਦਬੀ ਕੀਤੀ ਗਈ ਸੀ।

ਇਸ ਮਾਮਲੇ ਨੂੰ ਜਿੱਥੇ ਮਸੀਹੀ ਭਾਈਚਾਰੇ ਵੱਲੋਂ ਪੰਜਾਬ ਅਤੇ ਹਰਿਆਣਾ ਕੋਰਟ ਵਿਚ ਲਿਜਾਇਆ ਗਿਆ ਸੀ। ਇਸ ਬਾਬਤ ਜਿੱਥੇ ਕ੍ਰਿਸਚਨ ਭਾਈਚਾਰੇ ਵੱਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਉਥੇ ਹੀ ਪੰਜਾਬ ਵਿੱਚ ਸਾਰੀਆਂ ਮਸੀਹੀ ਭਾਈਚਾਰਕ ਜਥੇਬੰਦੀਆਂ ਵੱਲੋਂ ਚਰਚਾ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ ਸੀ। ਅੱਜ ਇੱਥੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਮਸੀਹੀ ਭਾਈਚਾਰੇ ਵੱਲੋਂ ਜਾਰੀ ਕੀਤੀ ਗਈ ਇਸ ਪਟੀਸ਼ਨ ਦੇ ਉਪਰ ਅਦਾਲਤ ਵੱਲੋਂ ਸੁਣਵਾਈ ਕੀਤੀ ਗਈ ਹੈ।

ਉਥੇ ਹੀ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਇਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਰਜ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।