ਪੰਜਾਬ : ਚੋਰ ਆਏ ਚੋਰੀ ਕਰਨ ਸੀ ਪਰ ਕਰ ਗਏ ਗਵਾਂਢੀਆਂ ਨਾਲ ਇਹ ਕਾਂਡ ਘਟਨਾ ਹੋ ਗਈ CCTV ਚ ਕੈਦ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ 10 ਮਾਰਚ ਨੂੰ ਹੋਣ ਜਾ ਰਹੀ ਵੋਟਾਂ ਦੀ ਗਿਣਤੀ ਉਪਰ ਸਾਰੇ ਲੋਕਾਂ ਦਾ ਧਿਆਨ ਕੇਂਦਰਿਤ ਹੈ। ਹੁਣ ਇਸ ਵੋਟਾਂ ਦੀ ਗਿਣਤੀ ਨੂੰ ਲੈ ਕੇ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਚੌਕਸੀ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਧਾਏ ਜਾਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਸਰਹੱਦੀ ਖੇਤਰਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਹਾਈ ਅਲਰਟ ਜਾਰੀ ਕੀਤਾ ਜਾ ਰਿਹਾ ਹੈ।

ਉੱਥੇ ਹੀ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਹੋਸਲੇ ਵੀ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਪੰਜਾਬ ਵਿੱਚ ਇੱਥੇ ਚੋਰੀ ਕਰਨ ਆਇਆ ਵੱਲੋਂ ਗੁਆਂਢੀਆਂ ਨਾਲ ਇਹ ਕਾਂਡ ਕੀਤਾ ਗਿਆ ਹੈ ਜੋ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਛੋਟੇਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਕ ਘਰ ਨੂੰ 4 ਤੋਂ 5 ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਜਿੱਥੇ ਇਨ੍ਹਾਂ ਚੋਰਾਂ ਵੱਲੋਂ ਘਰ ਵਿੱਚ ਤਾਲੇ ਤੋੜ ਕੇ ਨੌਂ ਤੋਲ਼ੇ ਸੋਨੇ ਅਤੇ 50 ਹਜ਼ਾਰ ਰੁਪਏ ਨਗਦ ਦੀ ਚੋਰੀ ਕੀਤੀ ਗਈ ਹੈ।

ਉਥੇ ਹੀ ਨਾਲ ਲੱਗਦੇ ਘਰ ਦੇ ਲੋਕਾਂ ਨੂੰ ਜਦੋਂ ਇਸ ਚੋਰੀ ਦੀ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸੇ ਕਾਰਨ ਚੋਰਾਂ ਵੱਲੋਂ ਉਸ ਪਰਿਵਾਰ ਦੇ ਮੈਂਬਰਾਂ ਉੱਪਰ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਕੁਝ ਪਰਿਵਾਰਕ ਮੈਂਬਰ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਉਥੇ ਹੀ ਚੋਰਾਂ ਵੱਲੋਂ ਔਰਤਾਂ ਨਾਲ ਵੀ ਕੁੱਟਮਾਰ ਕੀਤੀ ਗਈ ਹੈ।

ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਨਾਲ ਲੱਗਦਾ ਘਰ ਚਾਚੇ ਦਾ ਹੈ ਜੋ ਕਿ ਪਰਿਵਾਰਕ ਮੈਂਬਰ ਰਿਸ਼ਤੇਦਾਰੀ ਵਿਚ ਗਏ ਹੋਏ ਸਨ ਅਤੇ ਘਰ ਨੂੰ ਤਾਲੇ ਲੱਗੇ ਹੋਏ ਸਨ। ਰਾਤ ਦੇ ਸਮੇਂ ਉਨ੍ਹਾਂ ਵੱਲੋਂ ਜਦੋਂ ਚੋਰਾਂ ਦੇ ਫ਼ਰਾਰ ਹੋਣ ਤੇ ਰੌਲਾ ਪਾ ਦਿੱਤਾ ਗਿਆ ਤਾਂ ਚੋਰਾਂ ਵੱਲੋਂ ਉਨ੍ਹਾਂ ਉਪਰ ਹਮਲਾ ਕੀਤਾ ਗਿਆ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।