ਪੰਜਾਬ ਚ ਅਨੰਦ ਕਾਰਜ ਹੋਣ ਦੇ ਕੁਝ ਮਿੰਟਾਂ ਬਾਅਦ ਹੀ ਲਾੜੀ ਇਹ ਬਹਾਨਾ ਲਾ ਕੇ ਹੋਈ ਫਰਾਰ – ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਫੈਲੀ ਹੋਈ ਕਰੋਨਾ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ, ਤਾਂ ਜੋ ਇਸ ਕਰੋਨਾ ਦੇ ਪ੍ਰਭਾਵ ਹੇਠ ਲੋਕਾਂ ਨੂੰ ਆਉਣ ਤੋਂ ਬਚਾਇਆ ਜਾ ਸਕੇ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਵਿਚ ਜਿਥੇ ਤਾਲਾਬੰਦੀ ਕੀਤੀ ਗਈ ਹੈ, ਉਥੇ ਹੀ ਰਾਤ ਦਾ ਕਰਫਿਊ ਜਾਰੀ ਹੈ। ਪੰਜਾਬ ਅੰਦਰ ਹੋਣ ਵਾਲੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ ਜਿਥੇ ਪਹਿਲਾਂ 20 ਬੰਦਿਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ, ਉੱਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਇਸ ਗਿਣਤੀ ਨੂੰ ਘਟਾ ਕੇ 10 ਵਿਅਕਤੀ ਕਰ ਦਿੱਤਾ ਗਿਆ ਹੈ।

ਪੰਜਾਬ ਵਿਚ ਆਨੰਦ ਕਾਰਜ ਹੋਣ ਦੇ ਕੁਝ ਹੀ ਮਿੰਟਾਂ ਬਾਅਦ ਲਾੜੀ ਇਹ ਬਹਾਨਾ ਲਾ ਕੇ ਫਰਾਰ ਹੋ ਗਈ ਹੈ, ਜਿਸ ਕਾਰਨ ਭਾਜੜਾਂ ਪੈ ਗਈਆਂ ਹਨ, ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਛਾਉਣੀ ਤੋਂ ਸਾਹਮਣੇ ਆਈ ਹੈ। ਜਿੱਥੇ ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਹ ਹਰਿਆਣੇ ਦੇ ਜਿਲ੍ਹਾ ਕੈਥਲ ਦੇ ਰਹਿਣ ਵਾਲੇ ਹਨ। ਵਿਆਹ ਕਰਵਾਉਣ ਵਾਲਾ ਲੜਕਾ ਭਗਤ ਸਿੰਘ ਪੁੱਤਰ ਸੁੰਦਰ ਸਿੰਘ ਵਿਚੋਲਿਆਂ ਦੀ ਮਦਦ ਨਾਲ ਤੈਅ ਕੀਤੇ ਗਏ ਇਸ ਰਿਸ਼ਤੇ ਦੌਰਾਨ 14 ਮਈ 2021 ਨੂੰ ਵਿਆਹ ਕਰਵਾਉਣ ਲਈ ਫਿਰੋਜ਼ਪੁਰ ਛਾਉਣੀ ਵਿਖੇ ਪੁੱਜਿਆ ਸੀ।

ਜਿੱਥੇ ਗੁਰਦੁਆਰਾ ਸਾਹਿਬ ਦੇ ਵਿਚ ਫਿਰੋਜ਼ਪੁਰ ਦੀ ਹੀ ਅਮਰਜੀਤ ਕੌਰ ਲੜਕੀ ਨਾਲ ਲਾਵਾਂ ਹੋ ਗਈਆਂ। ਇਸ ਉਪਰੰਤ ਲੜਕੀ ਖਰੀਦਦਾਰੀ ਕਰਨ ਦਾ ਬਹਾਨਾ ਕਰਕੇ ਗੁਰਦੁਆਰੇ ਤੋਂ ਬਾਹਰ ਚਲੀ ਗਈ। ਉਸ ਸਮੇਂ ਉਸ ਦੇ ਰਿਸ਼ਤੇਦਾਰ ਵੀ ਉਸ ਦੇ ਨਾਲ ਮੌਜੂਦ ਸਨ। ਕਾਫੀ ਸਮਾਂ ਇੰਤਜਾਰ ਕਰਨ ਤੋਂ ਬਾਅਦ ਜਦੋਂ ਲੜਕੀ ਵਾਲਾ ਪੱਖ ਵਾਪਸ ਨਾ ਆਇਆ ਤਾਂ ਲੜਕੇ ਵਾਲਿਆਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਨਾਲ ਠੱਗੀ ਹੋ ਚੁੱਕੀ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਲੜਕੇ ਪੱਖ ਵੱਲੋਂ ਥਾਣਾ ਛਾਉਂਣੀ ਪੁਲਿਸ ਨੂੰ ਦਿੱਤੀ ਗਈ ਹੈ।

ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਦੀ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। ਇਸ ਘਟਨਾ ਵਿੱਚ ਸ਼ਿਕਾਰ ਹੋਣ ਵਾਲੇ ਲੜਕੇ ਨੇ ਦੋਸ਼ ਲਗਾਇਆ ਹੈ ਕਿ ਵਿਆਹੁਤਾ ਲੜਕੀ ਵੱਲੋਂ ਗੁਰੂ ਘਰ ਤੋਂ ਹੀ ਲਾਵਾਂ ਲੈਣ ਤੋਂ ਬਾਅਦ 80 ਹਜ਼ਾਰ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਈ ਹੈ। ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ।