ਹੁਣੇ ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦਾ ਇਸ ਸਮੇਂ ਸੰਸਾਰ ਵਿੱਚ ਦੂਜਾ ਵੱਡਾ ਹਮਲਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਸਮੁੱਚੀ ਦੁਨੀਆਂ ਪ੍ਰਭਾਵਿਤ ਹੋਣੀ ਸ਼ੁਰੂ ਹੋ ਗਈ ਹੈ। ਵਰਲਡ ਦੇ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਹਮਲੇ ਦਾ ਮੁਕਾਬਲਾ ਕਰਨ ਲਈ ਮੁੜ ਤੋਂ ਵੱਖ-ਵੱਖ ਸੂਬਿਆਂ ਵਿੱਚ ਤਾਲਾ ਬੰਦੀ ਕਰ ਦਿੱਤੀ ਗਈ ਹੈ। ਭਾਰਤ ਦੇ ਵੀ ਕਈ ਰਾਜਾਂ ਵਿੱਚ ਲਾਕ ਡਾਊਨ ਨੂੰ ਦੁਬਾਰਾ ਤੋਂ ਲਗਾ ਦਿੱਤਾ ਗਿਆ ਹੈ ਅਤੇ ਕਈ ਹੋਰ ਸੂਬੇ ਵੀ ਆਪਣੇ ਖੇਤਰ ਵਿੱਚ ਇਸ ਲਾਗ ਦੀ ਬਿਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਲਾਕ ਡਾਊਨ ਲਗਾਉਣ ਉਪਰ ਵਿਚਾਰ ਕਰ ਰਹੇ ਹਨ।
ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 58,667,769 ਹੋ ਗਈ ਹੈ ਜਿਸ ਵਿੱਚ ਅਮਰੀਕਾ 12,463,308 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,120,368 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।
ਪੰਜਾਬ ਦੇ ਵਿੱਚ ਅੱਜ ਕੁੱਲ 710 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 146,346 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 135,008 ਹੈ ਅਤੇ 6,724 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,623 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 19 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 9,120,368 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,542,718 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 133,480 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 58,667,769 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 40,615,847 ਲੋਕ ਠੀਕ ਹੋ ਗਏ ਹਨ ਅਤੇ 1,389,193 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 16,661,969ਕੇਸ ਐਕਟਿਵ ਹਨ ਜਿਨ੍ਹਾਂ ਵਿੱਚੋਂ 102,434 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।
Previous Postਹੋ ਜਾਵੋ ਸਾਵਧਾਨ 1 ਦਸੰਬਰ ਤੋਂ ਇਹ ਵਾਹਨ ਹੋ ਸਕਦੇ ਹਨ ਜਬਤ – ਆਈ ਤਾਜਾ ਵੱਡੀ ਖਬਰ
Next Postਅਮਰੀਕਾ ਚ ਧੜਾ ਧੜ ਭਾਰਤੀ ਹੋਣਗੇ ਪੱਕੇ ਅਤੇ ਲੱਗਣਗੇ ਵੀਜੇ ਇਸ ਕਾਰਨ