ਪੰਜਾਬ ਚ ਅੱਜ ਤੋਂ 17 ਤਰੀਕ ਤਕ ਭੱਠੇ ਵਾਲਿਆਂ ਵਲੋਂ ਕਰਤਾ ਹੜਤਾਲ ਦਾ ਐਲਾਨ, ਨਹੀਂ ਮਿਲਣਗੀਆਂ ਇੱਟਾਂ

ਆਈ ਤਾਜ਼ਾ ਵੱਡੀ ਖਬਰ 

ਵੱਧ ਰਹੀ ਮਹਿੰਗਾਈ ਦੇ ਚਲਦਿਆਂ ਹੋਇਆਂ ਜਿਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ ਅਤੇ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਵਸਤਾਂ ਦੀ ਸਪਲਾਈ ਘੱਟ ਜਾਣ ਦੇ ਕਾਰਣ ਉਨ੍ਹਾਂ ਵੱਖ ਵੱਖ ਕੰਮਾਂ ਕਾਰਾਂ ਦੇ ਉਪਰ ਵੀ ਉਸਦਾ ਗਹਿਰਾ ਅਸਰ ਹੋਇਆ ਹੈ। ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਸਦਕਾ ਉਹਨਾਂ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ।

ਜਿੱਥੇ ਵੱਖ ਵੱਖ ਕਾਰਖਾਨਿਆਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਆਉਣ ਤੇ ਸਰਕਾਰ ਵੱਲੋਂ ਹੱਲ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਪੰਜਾਬ ਵਿਚ ਅੱਜ ਤੋਂ ਲੈ ਕੇ 17 ਤਰੀਕ ਤੱਕ ਭੱਠੇ ਵਾਲਿਆਂ ਵੱਲੋਂ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਅੱਜ ਇੱਥੇ ਇੱਟਾਂ ਨਹੀਂ ਮਿਲਣਗੀਆ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਭਰ ਵਿਚ ਜਿਥੇ ਹੁਣ ਭੱਠਾ ਮਾਲਕਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਅੱਜ ਤੋਂ ਲੈ ਕੇ 17 ਸਤੰਬਰ ਤੱਕ ਇੱਟਾਂ ਦੀ ਵਿਕਰੀ ਬੰਦ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਇਹ ਫੈਸਲਾ ਆਲ ਇੰਡੀਆ ਬਰਿਕ ਐਂਡ ਟਾਇਲ ਮੈਨੂਫੈਕਚਰਜ਼ ਫੈਡਰੇਸ਼ਨ ਵੱਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿੱਚ ਲਿਆ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਦੇਸ਼ ਭਰ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਸਾਰੇ ਭੱਠਿਆ ਨੂੰ ਅਣਮਿੱਥੇ ਸਮੇਂ ਲਈ ਬੰਦ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਦੇਸ਼ ਭਰ ਦੇ ਭੱਠਾ ਮਾਲਕਾਂ ਵੱਲੋਂ ਜਿੱਥੇ ਇਹ ਫੈਸਲਾ ਕੀਤਾ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਜਿਥੇ ਲਗਾਤਾਰ ਸਰਕਾਰ ਵੱਲੋਂ ਲਾਲ ਇੱਟਾਂ ਦੀ ਵਿਕਰੀ ਅਤੇ ਜੀਐੱਸਟੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੀ ਭੱਠੇ ਵਿੱਚ ਵਰਤੇ ਜਾਣ ਵਾਲੇ ਕੋਲੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣ ਦੇ ਕਾਰਨ ਇਹ ਫੈਸਲਾ ਕੀਤਾ ਗਿਆ ਹੈ।

ਉੱਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਇਸ ਨੂੰ ਕਾਇਮ ਰੱਖਣ ਵਾਸਤੇ ਮੰਗਾਂ ਨਾ ਮੰਨੇ ਜਾਣ ਤੇ ਉਨ੍ਹਾਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਅਣਮਿੱਥੇ ਸਮੇਂ ਲਈ ਇਟਾਂ ਦੀ ਵਿਕਰੀ ਉਪਰ ਰੋਕ ਲਗਾ ਦਿਤੀ ਜਾਵੇਗੀ।