ਪੰਜਾਬ ਚ ਅੱਧੀ ਰਾਤ ਨੂੰ ਇਥੇ ਚੋਰੀ ਕਰਨ ਗਏ ਚੋਰ ਨੂੰ ਮਿਲ ਗਈ ਮੌਤ – ਹੋ ਗਈ ਲਾਲਾ ਲਾਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਕਰੋਨਾ ਕੇਸਾਂ ਵਿੱਚ ਕਾਫੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਉੱਥੇ ਹੀ ਲੁੱਟ-ਖੋਹ ਅਤੇ ਚੋਰੀ ਠੱਗੀ ਵਰਗੀਆਂ ਅਪਰਾਧਕ ਘਟਨਾਵਾਂ ਨੂੰ ਰੋਕਣ ਲਈ ਵੀ ਪੰਜਾਬ ਵਿੱਚ ਜਗ੍ਹਾ-ਜਗ੍ਹਾ ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਸਕੇ।

ਜਿੱਥੇ ਲੋਕਾਂ ਨੂੰ ਅਜਿਹੇ ਅਨਸਰਾਂ ਦੀ ਚਪੇਟ ਵਿੱਚ ਆਉਣ ਤੋਂ ਸੁਚੇਤ ਕੀਤਾ ਜਾਂਦਾ ਹੈ ਉਥੇ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ। ਪਰ ਅਜਿਹੇ ਅਨਸਰਾਂ ਵੱਲੋਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਅੱਧੀ ਰਾਤ ਨੂੰ ਚੋਰੀ ਕਰਨ ਗਏ ਚੋਰ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਫੱਤੂ ਵਾਲਾ ਤੋਂ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਫੱਤੂਵਾਲ ਵਿਖੇ ਬਲਜਿੰਦਰ ਕੌਰ ਪਤਨੀ ਜੀਤ ਸਿੰਘ ਦੇ ਘਰ ਇੱਕ ਚੋਰ ਵੱਲੋਂ ਚੋਰੀ ਕਰਨ ਦੇ ਮਕਸਦ ਨਾਲ ਪਹੁੰਚ ਕੀਤੀ ਗਈ ਸੀ। ਪਰ ਇਸ ਚੋਰ ਨਿੰਮਾ ਪੁੱਤਰ ਸ਼ਿੰਦਾ ਵਾਸੀ ਚੰਡੀਗੜ੍ਹ ਬਸਤੀ ਜਿੱਥੇ ਚੋਰੀ ਕਰਨ ਲਈ ਘਰ ਪਹੁੰਚ ਕੀਤੀ ਗਈ ਉੱਥੇ ਹੀ ਉਸ ਦੀ ਮੌਤ ਉਸ ਨੂੰ ਉਡੀਕ ਰਹੀ ਸੀ। ਜਿੱਥੇ ਇਸ ਚੋਰ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਮਿਲਣ ਤੇ ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਉੱਥੇ ਹੀ ਮੌਕੇ ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਐਸ ਐਚ ਓ ਅਭਿਨਵ ਚੌਹਾਨ ਨੇ ਦੱਸਿਆ ਹੈ ਕਿ ਮਾਰੇ ਗਏ ਚੋਰ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਉਸ ਦੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਉਸਦੀ ਮੌਤ ਦੇ ਕਾਰਨਾਂ ਬਾਰੇ ਪੁਸ਼ਟੀ ਕੀਤੀ ਜਾਵੇਗੀ। ਦੱਸਿਆ ਗਿਆ ਹੈ ਕਿ ਮ੍ਰਿਤਕ ਚੋਰ ਨਸ਼ਾ ਕਰਨ ਦਾ ਆਦੀ ਸੀ, ਜਿਸ ਦੀ ਪੂਰਤੀ ਲਈ ਉਸ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ।