ਇੱਕ ਪਾਸੇ ਨਵੇਂ ਸਾਲ ਦੀ ਸ਼ੁਰੂਆਤ ਹੋਣ ਜਾ ਰਹੀ ਹੈ । ਜਿਸ ਕਾਰਨ ਦੁਨੀਆਂ ਭਰ ਦੇ ਵਿੱਚ ਖੁਸ਼ੀ ਤੇ ਉਤਸਾਹ ਵੇਖਣ ਨੂੰ ਮਿਲਦਾ ਪਿਆ ਹੈ । ਦੂਜੇ ਪਾਸੇ ਪੰਜਾਬ ਅੰਦਰ ਬੀਤੇ ਦਿਨੀ ਪਏ ਲਗਾਤਾਰ ਮੀਂਹ ਨੇ ਹੁਣ ਸੂਬੇ ਅੰਦਰ ਠੰਡ ਨੂੰ ਵਧਾ ਦਿੱਤਾ ਹੈ। ਇਸ ਕੜਾਕੇ ਦੀ ਠੰਡ ਦੇ ਕਾਰਨ ਪੰਜਾਬੀਆਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਦਿੱਤੀ ਜਾ ਰਹੀ ਹੈ । ਇਸੇ ਵਿਚਾਲੇ ਹੁਣ ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਜਿਸ ਦੇ ਨਤੀਜੇ ਵਜੋਂ ਹੁਣ ਪੰਜਾਬ ਅੰਦਰ ਹੱਡ ਚੀਰਵੀਂ ਠੰਡ ਪਵੇਗੀ। ਜ਼ਿਕਰਯੋਗ ਹੈ ਕਿ ਇੱਕ ਪਾਸੇ ਪਹਾੜੀ ਇਲਾਕਿਆਂ ਦੇ ਵਿੱਚ ਲਗਾਤਾਰ ਬਰਫਬਾਰੀ ਹੁੰਦੀ ਪਈ ਹੈ। ਜਿਸ ਦਾ ਕਾਫੀ ਪ੍ਰਭਾਵ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਵੇਖਣ ਨੂੰ ਮਿਲਦਾ ਪਿਆ ਹੈ। ਇਸੇ ਬਰਫ਼ਬਾਰੀ ਕਾਰਨ ਸੂਬੇ ਦੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ । ਜਿਸ ਕਾਰਨ ਮੌਸਮ ਵਿਭਾਗ ਵੱਲੋਂ ਹੁਣ ਪੰਜਾਬ ਅੰਦਰ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਪੰਜਾਬ ਵਿਚ ਇਸ ਸਾਲ ਦੇ ਰਹਿੰਦੇ ਦਿਨਾਂ ਲਈ ਕੋਹਰੇ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ-ਨਾਲ ਸੀਤ ਲਹਿਰ ਨੂੰ ਲੈ ਕੇ ਵੀ ਚੇਤਾਵਨੀ ਦਿੱਤੀ ਗਈ ਹੈ । ਜਿਸ ਦਾ ਸਿੱਧਾ ਮਤਲਬ ਇਹ ਹੈ ਕਿ ਹੁਣ ਪੰਜਾਬ ਵਿੱਚ ਸਾਲ 2024 ਦੇ ਬਾਕੀ ਰਹਿੰਦੇ ਦਿਨਾਂ ਵਿੱਚ ਹੱਡ ਚੀਰਵੀਂ ਠੰਡ ਪਵੇਗੀ । ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਵਾਣੀ ਮੁਤਾਬਕ ਪੰਜਾਬ ਦੇ ਕਈ ਜਿਲੇ 31 ਦਸੰਬਰ ਤਕ ਸ਼ੀਤ ਲਹਿਰ ਦੇ ਅੰਦਰ ਦਰਜ ਕੀਤੇ ਜਾਣਗੇ । ਜਿਨਾਂ ਜ਼ਿਲਿਆਂ ਦੇ ਵਿੱਚ ਮੁੱਖ ਤੌਰ ਤੇ ਜਲੰਧਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਸ਼ਾਮਿਲ ਹੈ । ਇਹਨਾਂ ਜਿਲਿਆਂ ਦੇ ਵਿੱਚ ਮੌਸਮ ਵਿਭਾਗ ਦੇ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ । ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਅੰਦਰ ਠੰਡ ਵੱਧਦੀ ਹੈ , ਤਾਂ ਇਸਦਾ ਖਾਸਾ ਬੁਰਾ ਪ੍ਰਭਾਵ ਕਿਸਾਨਾਂ ਨੂੰ ਵੀ ਝੱਲਣਾ ਪੈ ਸਕਦਾ ਹੈ ਕਿਉਂਕਿ ਕੋਰੇ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਣ ਦਾ ਡਰ ਬਰਕਰਾਰ ਹੈ।