ਪੰਜਾਬ ਚ ਆਮ ਆਦਮੀ ਪਾਰਟੀ ਦੇ CM ਚਿਹਰੇ ਨੂੰ ਲੈ ਕੇ ਆਈ ਇਹ ਵੱਡੀ ਖਬਰ ਅਰਵਿੰਦ ਕੇਜਰੀਵਾਲ ਵਲੋਂ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੀਆਂ ਪਾਰਟੀਆਂ ਉਪਰ ਕਈ ਤਰ੍ਹਾਂ ਦੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਕਾਫੀ ਲੰਮੇ ਸਮੇਂ ਤੋਂ 100 ਦਿਨਾਂ ਵਿਚ 100 ਚੋਣ ਹਲਕਿਆਂ ਦਾ ਦੌਰਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਉਹਨਾਂ ਵੱਲੋਂ ਚੋਣ ਹਲਕਿਆਂ ਦਾ ਦੌਰਾ ਕਰਦੇ ਹੋਏ ਵੱਖ ਵੱਖ ਚੋਣ ਉਮੀਦਵਾਰਾਂ ਦੇ ਨਾਮ ਵੀ ਐਲਾਨੇ ਜਾ ਰਹੇ ਹਨ। ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ।

ਉਸ ਤਰ੍ਹਾਂ ਹੁਣ ਕਾਂਗਰਸ ਪਾਰਟੀ ਵੱਲੋਂ ਵੀ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਹੀ ਚੋਣਾਂ ਲੜੀਆਂ ਜਾਣਗੀਆਂ। ਜੋ ਕਿ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਹੋਣਗੀਆਂ। ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਤੇ ਮੁਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇਕ ਵੱਡੀ ਖ਼ਬਰ ਅਰਵਿੰਦ ਕੇਜਰੀਵਾਲ ਵੱਲੋਂ ਸਾਹਮਣੇ ਆਈ ਹੈ,ਆਮ ਆਦਮੀ ਪਾਰਟੀ ਦੇ ਕਨਵੀਨਰ ਜਿੱਥੇ ਅਰਵਿੰਦ ਕੇਜਰੀਵਾਲ ਦੋ ਦਿਨਾ ਦੌਰੇ ਲਈ ਪੰਜਾਬ ਆਏ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਮੋਗਾ ਅਤੇ ਅੰਮ੍ਰਿਤਸਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਵਾਸਤੇ ਐਲਾਨ ਵੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਹੁਣ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਐਲਾਨ ਕੀਤਾ ਗਿਆ ਹੈ ਕਿ ਜਲਦ ਹੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਜੋ ਕਿ ਬਾਕੀ ਪਾਰਟੀਆਂ ਤੋਂ ਪਹਿਲਾਂ ਹੋਵੇਗਾ ਅਤੇ ਚੋਣਾਂ ਦੇ ਨਜ਼ਦੀਕ ਹੋਵੇਗਾ। ਉਨ੍ਹਾਂ ਆਖਿਆ ਕਿ ਅਜੇ ਤੱਕ ਬਾਕੀ ਪਾਰਟੀਆਂ ਵੱਲੋਂ ਵੀ ਆਪਣੇ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਅਤੇ ਜੋ ਲੋਕ ਆਖਦੇ ਹਨ ਕਿ ਖ਼ਜ਼ਾਨਾ ਖਾਲੀ ਹੋ ਗਿਆ ਹੈ, ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਉਣ ਤੇ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਖ਼ਜ਼ਾਨਾ ਵੀ ਭਰਿਆ ਜਾਵੇਗਾ।

ਉਥੇ ਹੀ ਬਿਜਲੀ ਦੇ ਬਿੱਲ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਚੰਨੀ ਸਰਕਾਰ ਤੇ ਤੰਜ ਕੱਸੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਮਸ਼ਹੂਰ ਸਮਾਜ ਸੇਵੀ ਐਸਪੀਐਸ ਓਬਰਾਏ ਅਤੇ ਫ਼ਿਲਮੀ ਅਦਾਕਾਰ ਸੋਨੂੰ ਸੂਦ ਦੇ ਨਾਮ ਵੀ ਮੁੱਖ ਮੰਤਰੀ ਦੇ ਚਿਹਰੇ ਲਈ ਚਰਚਾ ਵਿੱਚ ਬਣ ਚੁੱਕੇ ਹਨ। ਪਰ ਪਾਰਟੀ ਵੱਲੋਂ ਅਜੇ ਵੀ ਮੁੱਖ ਮੰਤਰੀ ਚਿਹਰੇ ਦੀ ਭਾਲ ਕੀਤੀ ਜਾ ਰਹੀ ਹੈ।