ਆਈ ਤਾਜ਼ਾ ਵੱਡੀ ਖਬਰ
ਪੰਜਾਬ ਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਵੀ ਗਾਹਕਾਂ ਨੂੰ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਸਾਰੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹੁਣ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਚੋਣ ਪ੍ਰਚਾਰ ਕਰਨਾ ਹੋਵੇਗਾ। ਚੋਣ ਕਮਿਸ਼ਨ ਵੱਲੋਂ ਆਖਿਆ ਗਿਆ ਸੀ ਕਿ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ। ਜਿਸ ਦੇ ਤਹਿਤ ਸੁਰੱਖਿਅਤ ਚੋਣਾਂ ਕਰਵਾਈਆਂ ਜਾਣਗੀਆਂ। ਉੱਥੇ ਹੀ ਚੋਣਾਂ ਦੌਰਾਨ ਡਿਊਟੀ ਤੇ ਤਾਇਨਾਤ ਕੀਤੇ ਜਾਣ ਵਾਲੇ ਕਰਮਚਾਰੀਆਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਸੀ ਅਤੇ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹਨ।
ਹੁਣ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵੋਟਾਂ ਪਾਉਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿਥੇ ਲਗਾਤਾਰ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿੱਥੇ ਹੁਣ ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਦੌਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੋਟਾਂ ਪਾਉਣ ਦੇ ਇੰਤਜਾਮ ਕੀਤੇ ਹਨ ਉਥੇ ਹੀ ਜ਼ਿਲ੍ਹਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੀ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਕਰੋਨਾ ਦੇ ਵਾਧੇ ਨੂੰ ਰੋਕਣ ਲਈ ਹੀ ਕਰੋਨਾ ਨਾਲ ਪੀੜਤ ਲੋਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇਗਾ ਉਥੇ ਹੀ ਲੋਕਾਂ ਦੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਤੋਂ ਪੀੜਤ ਲੋਕਾਂ ਨੂੰ, ਅਤੇ 80 ਸਾਲ ਤੋਂ ਉੱਪਰ ਉਮਰ ਦੇ ਬਜ਼ੁਰਗਾਂ ਨੂੰ ਪੋਲਿੰਗ ਸਟੇਸ਼ਨ ਉਪਰ ਬੈਲਟ ਪੇਪਰ ਨਾਲ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ।
ਜੋ ਲੋਕ ਕਰੋਨਾ ਦੀ ਚਪੇਟ ਵਿੱਚ ਆਏ ਹੋਣਗੇ ਉਹ ਆਪਣੇ ਘਰ ਤੋਂ ਹੀ ਬੈਲਟ ਪੇਪਰ ਨਾਲ ਵੋਟ ਪਾਉਣਗੇ। ਜਿਸ ਦੀ ਜਾਣਕਾਰੀ ਬੀ ਐਲ ਓ ਨੂੰ ਇੱਕ ਜਾਂ ਦੋ ਦਿਨ ਪਹਿਲਾਂ ਦੇਣੀ ਹੋਵੇਗੀ। ਉੱਥੇ ਹੀ ਵੋਟ ਪਾਉਣ ਆਉਣ ਵਾਲੇ ਲੋਕਾਂ ਦਾ ਤਾਪਮਾਨ ਚੈਕ ਕੀਤਾ ਜਾਵੇਗਾ ਜਿਸ ਵਿੱਚ ਬੁਖਾਰ ਦੇ ਲੱਛਣ ਹੋਣਗੇ ਉਨ੍ਹਾਂ ਨੂੰ ਇੱਕ ਪਰਚੀ ਦੇ ਦਿੱਤੀ ਜਾਵੇਗੀ ਤੇ ਸਭ ਤੋਂ ਅਖੀਰ ਵਿਚ ਵੋਟ ਪਾਉਣ ਦਾ ਅਧਿਕਾਰ ਹੋਵੇਗਾ। ਇਹ ਬਦਲਾਅ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ।
Previous Postਹੁਣੇ ਹੁਣੇ ਸੁਖਬੀਰ ਬਾਦਲ ਲਈ ਆਈ ਮਾੜੀ ਖਬਰ ,ਲੱਗਾ ਇਹ ਵੱਡਾ ਝਟਕਾ
Next Postਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਆਈ ਇਹ ਵੱਡੀ ਖਬਰ – ਅਚਾਨਕ ਹੁਣ ਕੀਤਾ ਇਹ ਐਲਾਨ