ਪੰਜਾਬ ਚ ਇਥੇ ਅਵਾਰਾ ਪਸ਼ੂ ਕਾਰਨ ਵਾਪਰੇ ਹਾਦਸੇ ਚ 14 ਸਾਲਾਂ ਮੁੰਡੇ ਦੀ ਹੋਈ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਕੁਝ ਕੁ ਸਮੇਂ ਤੋਂ ਜਿੱਥੇ ਲਗਾਤਾਰ ਵਾਪਰਣ ਵਾਲੇ ਸੜਕ ਹਾਦਸਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਸੜਕਾਂ ਦੇ ਉਪਰ ਘੁੰਮਣ ਵਾਲੇ ਅਵਾਰਾ ਪਸ਼ੂ ਵੀ ਕਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਜਿਸ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਅਵਾਰਾ ਪਸ਼ੂ ਦੇ ਕਾਰਨ ਵਾਪਰੇ ਹਾਦਸੇ ਵਿੱਚ 14 ਸਾਲਾ ਮੁੰਡੇ ਦੀ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ,\

ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭੋਗਪੁਰ ਜਲੰਧਰ ਜੰਮੂ ਕੌਮੀ ਸ਼ਾਹ ਮਾਰਗ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਕਾਰਨ ਜਲੰਧਰ ਦੇ ਰਹਿਣ ਵਾਲੇ 14 ਸਾਲਾਂ ਦੇ ਮੁੰਡੇ ਰਾਕੇਸ਼ ਕੁਮਾਰ ਪੁੱਤਰ ਜਗਜੀਵਨ ਕੁਮਾਰ ਨਿਵਾਸੀ ਨਕੋਦਰ ਚੌਕ ਜਲੰਧਰ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਜਲੰਧਰ ਦਾ ਰਹਿਣ ਵਾਲਾ ਪਵਨੀਤ ਸਿੰਘ ਪੁੱਤਰ ਬਲਵੰਤ ਸਿੰਘ ਭੋਗਪੁਰ ਵਿੱਚ ਆਪਣੀ ਇੱਕ ਸੈਨੇਟਰੀ ਦੀ ਦੁਕਾਨ ਕਰਦਾ ਹੈ ਅਤੇ ਰੋਜ਼ਾਨਾ ਹੀ ਉਹ ਭੋਗਪੁਰ ਵਿੱਚ ਜਲੰਧਰ ਤੋਂ ਆਪਣੇ ਕੁਝ ਕਰਮਚਾਰੀਆਂ ਦੇ ਨਾਲ ਆਉਂਦਾ ਹੈ।

ਜਿੱਥੇ ਇਹ ਸਾਰੇ ਲੋਕ ਆਪਣੀ ਕਾਰ ਦੇ ਵਿੱਚ ਰਾਤ ਦੇ ਸਮੇਂ ਦੁਕਾਨ ਬੰਦ ਕਰਕੇ ਆਪਣੇ ਘਰ ਜਲੰਧਰ ਵਾਪਸ ਜਾ ਰਹੇ ਸਨ। ਉਸ ਸਮੇਂ ਜਦੋਂ ਇਨ੍ਹਾਂ ਦੀ ਕਾਰ ਭੋਗਪੁਰ ਤੋਂ ਜਲੰਧਰ ਆਉਂਦੇ ਸਮੇਂ ਕਾਲਾ ਬੱਕਰਾ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਸੜਕ ਉੱਪਰ ਇਕ ਅਵਾਰਾ ਪਸ਼ੂ ਆ ਕੇ ਗੱਡੀ ਨਾਲ ਟਕਰਾ ਗਿਆ। ਜਿਸ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ

ਜਿੱਥੇ ਗੱਡੀ ਟਕਰਾਉਣ ਤੋਂ ਬਾਅਦ ਪਲਟ ਗਈ ਉੱਥੇ ਹੀ 14 ਸਾਲਾਂ ਦੇ ਬੱਚੇ ਦੀ ਮੌਤ ਹੋ ਗਈ ਅਤੇ ਇਸ ਹਾਦਸੇ ਵਿੱਚ ਬਾਕੀ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਘਟਨਾ ਵਿੱਚ ਪਸ਼ੂ ਦੀ ਮੌਤ ਹੋ ਜਾਣ ਤੇ ਪਸ਼ੂ ਅਤੇ ਕਾਰ ਨੂੰ ਵੀ ਸੜਕ ਤੋਂ ਹਟਾਇਆ ਗਿਆ ਤਾਂ ਜੋ ਆਵਾਜਾਈ ਨੂੰ ਮੁੜ ਬਹਾਲ ਕੀਤਾ ਜਾ ਸਕੇ।