ਪੰਜਾਬ ਚ ਇਥੇ ਅਵਾਰਾ ਪਸ਼ੂ ਦੇ ਕਾਰਨ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵੀ ਵਾਹਨ ਚਾਲਕਾਂ ਲਈ ਬਹੁਤ ਸਾਰੇ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਹਨ ਅਤੇ ਲਾਗੂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਜਿੱਥੇ ਕੁਝ ਵਾਹਨ ਚਾਲਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਕੁਝ ਗਲਤੀਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵਰਤੀ ਜਾਂਦੀ ਅਣਗਿਹਲੀ ਦੇ ਚਲਦੇ ਹੋਏ ਹੋ ਜਾਂਦੀਆਂ ਹਨ, ਜਿਸ ਦਾ ਖਮਿਆਜਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਆਵਾਰਾ ਪਸ਼ੂਆਂ ਦੇ ਕਾਰਨ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸਮਾਣਾ ਪਾਤੜਾ ਰੋਡ ਤੇ ਪੈਂਦੇ ਪਿੰਡ ਚੱਕ ਅੰਮ੍ਰਿਤਸਰੀਆ ਨਜ਼ਦੀਕ ਇਕ ਸੜਕ ਹਾਦਸਾ ਵਾਪਰਿਆ ਹੈ ਜੋ ਕਿ ਇਕ ਬਾਈਕ ਸਵਾਰ ਨਾਲ ਇਸ ਲਈ ਵਾਪਰਿਆ ਹੈ ਕਿਉਕਿ ਇੱਕ ਬੇਸਹਾਰਾ ਪਸ਼ੂ ਅਚਾਨਕ ਹੀ ਉਸਦੀ ਬਾਇਕ ਨਾਲ ਟਕਰਾ ਗਿਆ ਸੀ। ਦੱਸਿਆ ਗਿਆ ਹੈ ਕਿ 58 ਸਾਲਾ ਸ਼ਿਵਜੀ ਆਪਣੇ ਪੁੱਤਰ ਲੱਖਵਿੰਦਰ ਸਿੰਘ ਅਤੇ ਪੋਤਰੇ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ।

ਉਸ ਸਮੇਂ ਹੀ ਬਾਈਕ ਦੇ ਅੱਗੇ ਅਚਾਨਕ ਹੀ ਪਸ਼ੂ ਦੇ ਆ ਜਾਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿੱਥੇ ਸ਼ਿਵਜੀ ਜ਼ਖਮੀ ਹੋਇਆ ਤੇ ਉਸ ਨੂੰ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਪਟਿਆਲਾ ਤੇ ਫਿਰ ਚੰਡੀਗੜ੍ਹ ਲਿਜਾਇਆ ਗਿਆ ਤੇ ਪੀਜੀਆਈ ਵਿੱਚ ਉਸਦੀ ਮੌਤ ਹੋ ਗਈ।

ਮ੍ਰਿਤਕ ਦੀ ਲਾਸ਼ ਨੂੰ ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਇਨ੍ਹਾਂ ਬੇਸਹਾਰਾ ਪਸ਼ੂਆਂ ਦੇ ਸੜਕ ਉਪਰ ਆ ਜਾਣ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ।