ਪੰਜਾਬ ਚ ਇਥੇ ਅਸਮਾਨੀ ਬਿਜਲੀ ਨੇ ਮਚਾਇਆ ਕਹਿਰ, ਘਰ ਚ ਵਾਪਰਿਆ ਭਾਣਾ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਅਤੇ ਇਸ ਸਾਲ ਗਰਮੀ ਦੀ ਸ਼ੁਰੂਆਤ ਅੱਜ ਇਥੇ ਜਲਦੀ ਹੋ ਗਈ ਸੀ। ਉਥੇ ਹੀ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਬਿਜਲੀ ਤੇ ਲੱਗਣ ਵਾਲੇ ਕੱਟ ਜਿਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਕਰ ਰਹੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਵੀ ਇਸ ਬਿਜਲੀ ਦੇ ਚਲਦਿਆਂ ਹੋਇਆਂ ਪ੍ਰਭਾਵਤ ਹੋਏ ਹਨ। ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਜਿੱਥੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਉਥੇ ਹੀ ਹੋਣ ਵਾਲੀ ਬਰਸਾਤ ਮੀਂਹ ਹਨੇਰੀ ਅਤੇ ਅਸਮਾਨੀ ਬਿਜਲੀ ਦੇ ਚਲਦਿਆਂ ਹੋਇਆਂ ਕਈ ਅਜੇਹੇ ਹਾਦਸੇ ਵੀ ਵਾਪਰੇ ਹਨ ਜਿਸ ਵਿੱਚ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ।

ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਦੇ ਮਨ ਵਿੱਚ ਡਰ ਵੀ ਪੈਦਾ ਕਰਦੀਆਂ ਹਨ। ਹੁਣ ਪੰਜਾਬ ਚ ਅਸਮਾਨੀ ਬਿਜਲੀ ਨੇ ਕਹਿਰ ਮਚਾਇਆ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਅਧੀਨ ਆਉਂਦੇ ਪਿੰਡ ਸੇਖਾ ਕਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਮੌਸਮ ਦੀ ਗੜਬੜੀ ਦੇ ਚਲਦਿਆਂ ਹੋਇਆਂ ਅੱਜ ਸਵੇਰੇ ਅਸਮਾਨੀ ਬਿਜਲੀ ਦੇ ਕਾਰਨ ਇਕ ਗਰੀਬ ਕਿਸਾਨ ਹਰਬੰਸ ਸਿੰਘ ਪੁੱਤਰ ਬਚਨ ਸਿੰਘ ਦੇ ਖੇਤਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ।

ਜਿੱਥੇ ਇਸ ਕਿਸਾਨ ਵੱਲੋਂ ਖੇਤਾਂ ਵਿੱਚ ਮੋਟਰ ਵਾਸਤੇ ਇੱਕ ਕਮਰਾ ਬਣਾਇਆ ਹੋਇਆ ਹੈ ਅਤੇ ਉਸ ਕਮਰੇ ਵਿਚੋਂ ਕੁਝ ਸਮਾਂ ਪਹਿਲਾਂ ਹੀ ਉਹ ਆਇਆ ਸੀ ਅਤੇ ਘਰ ਪਹੁੰਚਦੇ ਸਾਰ ਹੀ ਉਸ ਕਮਰੇ ਉੱਪਰ ਅਸਮਾਨੀ ਬਿਜਲੀ ਡਿੱਗ ਪਈ।

ਜਿਸ ਕਾਰਨ ਮੋਟਰ ਲਈ ਬਣਾਇਆ ਗਿਆ ਕਮਰਾ ਅਸਮਾਨੀ ਬਿਜਲੀ ਦੇ ਕਾਰਨ ਬੁਰੀ ਤਰ੍ਹਾਂ ਤਹਿਸ-ਨਹਿਸ ਹੋ ਗਿਆ ਹੈ ਇਸ ਤੋਂ ਇਲਾਵਾ ਹੋਰ ਵੀ ਬਿਜਲੀ ਦੇ ਟਰਾਂਸਫਾਰਮਰ ਸੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਪੀੜਤ ਪਰਿਵਾਰ ਦੀ ਆਰਥਿਕ ਸਥਿਤੀ ਸਹੀ ਨਾ ਹੋਣ ਦੇ ਚਲਦਿਆਂ ਹੋਇਆਂ ਇਸ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆ ਵੱਲੋਂ ਪੀੜਤ ਪਰਿਵਾਰ ਦੀ ਮਦਦ ਕੀਤੇ ਜਾਣ ਵਾਸਤੇ ਮੁਆਵਜ਼ਾ ਦਿੱਤੇ ਜਾਣ ਲਈ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਹੈ।