ਪੰਜਾਬ ਚ ਇਥੇ ਆਉਣ ਵਾਲੇ 5 ਦਿਨਾਂ ਚ ਪੈ ਸਕਦਾ ਮੀਂਹ ਹੋ ਜਾਵੋ ਸਾਵਧਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਪਿਛਲੇ ਦੋ ਦਿਨਾਂ ਦੌਰਾਨ ਹੋਈ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ ਵਿੱਚੋਂ ਕਈ ਜਗ੍ਹਾ ਹੋਈ ਬਰਸਾਤ ਦਾ ਅਸਰ ਵੀ ਮੈਦਾਨੀ ਇਲਾਕਿਆਂ ਵਿਚ ਦੇਖਿਆ ਜਾ ਰਿਹਾ ਹੈ, ਜਿੱਥੇ ਬਰਫ਼ਬਾਰੀ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਮੌਸਮ ਸਬੰਧੀ ਜਾਣਕਾਰੀ ਕਿਸਾਨਾਂ ਅਤੇ ਕਾਰੋਬਾਰੀਆ ਨੂੰ ਮੁਹਾਇਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਆਪਣਾ ਇੰਤਜ਼ਾਮ ਕਰ ਸਕਣ। ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਕਟਾਈ ਦੌਰਾਨ ਅਤੇ ਮੰਡੀਆਂ ਵਿੱਚ ਪਈ ਕਣਕ ਨੂੰ ਸੰਭਾਲਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਪੰਜਾਬ ਵਿੱਚ ਇੱਥੇ ਆਉਣ ਵਾਲੇ 5 ਦਿਨ੍ਹਾਂ ਦੌਰਾਨ ਪੈ ਸਕਦਾ ਹੈ ਮੀਂਹ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਬਠਿੰਡਾ ਅਤੇ ਇਸ ਦੇ ਆਸਪਾਸ ਖੇਤਰਾਂ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਅਚਾਨਕ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਬਾਰਸ਼ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਮੌਸਮ ਵਿਗਿਆਨੀ ਰਾਜ ਕੁਮਾਰ ਪਾਲ ਨੇ ਦੱਸਿਆ ਹੈ ਕਿ ਆਈ ਐਮ ਡੀ ਚੰਡੀਗੜ੍ਹ ਦੇ ਸੁਪਰ ਕੰਪਿਊਟਰ ਤੋਂ ਮਿਲੀ ਜਾਣਕਾਰੀ ਅਨੁਸਾਰ 12 ਮਈ ਨੂੰ ਬਠਿੰਡਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ ਅਤੇ 12 ਮਈ ਨੂੰ 1 ਐਮ ਐਮ ,13 ਮਈ ਨੂੰ 3 ਐਮ ਐਮ ,14 ਨੂੰ 5 ਐਮ ਐਮ ,15 ਨੂੰ 2 ਐਮ ਐਮ, 16 ਮਈ ਨੂੰ 1 ਐਮ ਐਮ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨੇਰੀ ਚੱਲ ਸਕਦੀ ਹੈ। ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਵੇਗੀ। ਪੰਜਾਬ ਦੇ ਬਠਿੰਡਾ ਵਿੱਚ ਜਿਥੇ ਹਲਕੀ ਬਰਸਾਤ ਹੋਵੇਗੀ ਉਥੇ ਹੀ ਨਰਮੇ ਦੀ ਬਿਜਾਈ ਤੋਂ ਬਾਅਦ ਇਹ ਬਰਸਾਤ ਫ਼ਸਲ ਲਈ ਨੁਕਸਾਨਦਾਇਕ ਹੋ ਸਕਦੀ ਹੈ। ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਜਿੱਥੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ ਉੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੋਂ 40 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।