ਪੰਜਾਬ ਚ ਇਥੇ ਆ ਗਿਆ ਤੇਂਦੂਆ ਹੋ ਜਾਵੋ ਸਾਵਧਾਨ – 1 ਬੰਦਾ ਹੋਇਆ ਜਖਮੀ , ਹੋ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਪੂਰੀ ਤਰ੍ਹਾਂ ਚੌਕਸੀ ਵਰਤਣ ਦੇ ਆਦੇਸ਼ ਆਗੂ ਕੀਤੇ ਗਏ ਹਨ ਤਾਂ ਜੋ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਦੀ ਰੱਖਿਆ ਕੀਤੀ ਜਾ ਸਕੇ। ਪਰ ਕੁਝ ਲੋਕਾਂ ਨਾਲ ਵਾਪਰਨ ਵਾਲੀਆਂ ਵੱਖ-ਵੱਖ ਘਟਨਾਵਾਂ ਦੀ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ ਅਤੇ ਸਭ ਲੋਕਾਂ ਵਿਚ ਡਰ ਵੀ ਪੈਦਾ ਕਰਦੀਆਂ ਹਨ। ਹੁਣ ਇਥੇ ਪੰਜਾਬ ਵਿਚ ਹੁਣ ਤੇਂਦੂਏ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਜਖਮੀ ਹੋਇਆ ਹੈ ਅਤੇ ਜਿਸ ਦੀ ਭਾਲ ਜੋਰ ਸ਼ੋਰ ਨਾਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਠੀਕਰੀਵਾਲਾ ਦੇ ਖੇਤਾਂ ਚੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਵਿੱਚ ਤੇਂਦੂਏ ਦੇ ਆਉਣ ਦੀ ਖਬਰ ਮਿਲਦੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਸਮੇਂ ਉਹ ਆਪਣੇ ਖੇਤਾਂ ਦੇ ਵਿੱਚ ਇੱਕ ਟਰਾਲੀ ਵਿੱਚ ਤੂੜੀ ਲੋਡ ਕਰ ਰਹੇ ਸਨ ਤਾਂ ਤੂੜੀ ਵਾਲੇ ਕਮਰੇ ਵਿੱਚੋਂ ਉਨ੍ਹਾਂ ਨੂੰ ਇੱਕ ਬਿੱਲੇ ਵਰਗਾ ਜਾਨਵਾਰ ਦਿਖਾਈ ਦਿੱਤਾ। ਜਦੋਂ ਉਨ੍ਹਾਂ ਵੱਲੋਂ ਉਸ ਨੂੰ ਵੇਖਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਤੇਂਦੂਏ ਵੱਲੋਂ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਉਹ ਖੇਤਾਂ ਵਿੱਚ ਭੱਜ ਗਿਆ।ਜਿਸ ਵਿਚ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸ ਨੂੰ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਜਿਸ ਦੀ ਲੱਤ ਅਤੇ ਛਾਤੀ ਬੁਰੀ ਤਰ੍ਹਾਂ ਜ਼ਖਮੀ ਹੋਈ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਹੈ।

ਉਥੇ ਹੀ ਇਸ ਗੱਲ ਨੂੰ ਲੈ ਕੇ ਵਣ ਵਿਭਾਗ ਬਰਨਾਲਾ ਦੇ ਅਧਿਕਾਰੀ ਗੁਰਪਾਲ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਇਹ ਜਾਨਵਰ ਚੀਤਾ ਨਹੀਂ ਹੋ ਸਕਦਾ ਸਗੋਂ ਬਿੱਲੇ ਦੀ ਜਾਤੀ ਦਾ ਕੋਈ ਵੱਡਾ ਜਾਨਵਰ ਹੋ ਸਕਦਾ ਹੈ। ਪਰ ਮੌਕੇ ਤੇ ਮੌਜੂਦ ਚਸ਼ਮਦੀਦ ਗਵਾਹ ਧਰਮਪਾਲ ਸਿੰਘ ਅਤੇ ਜਸਬੀਰ ਸਿੰਘ ਵੱਲੋਂ, ਖੇਤ ਦੇ ਮਾਲਕ ਹਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਹ ਜਾਨਵਰ ਚੀਤਾ ਹੀ ਸੀ ਜਿਸ ਵੱਲੋਂ ਹਮਲਾ ਕੀਤਾ ਗਿਆ ਹੈ। ਉਥੇ ਹੀ ਵਣ ਵਿਭਾਗ ਦੀ ਟੀਮ ਵੱਲੋਂ ਇਸ ਚੀਤੇ ਦੀ ਭਾਲ ਖੇਤਾਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਕੀਤੀ ਜਾ ਰਹੀ ਹੈ।