ਪੰਜਾਬ ਚ ਇਥੇ ਇਕੋ ਸਕੂਲ ਦੇ 5 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪੰਜਾਬ ਸੂਬੇ ਵਿਚ ਮੁੜ ਤੋਂ ਕਰੋਨਾ ਕੇਸਾਂ ਦੇ ਵਾਧੇ ਕਾਰਨ ਚਿੰਤਾ ਵਧ ਗਈ ਹੈ। ਜਿਸ ਕਾਰਨ ਵਿਦਿਆਰਥੀ ਅਤੇ ਮਾਪੇ ਚਿੰਤਾ ਵਿੱਚ ਹਨ। ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਪ੍ਰਕੋਪ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ।

ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ, ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਹੁਣ ਪੰਜਾਬ ਵਿੱਚ ਇੱਥੇ ਇੱਕ ਸਕੂਲ ਦੇ 5 ਅਧਿਆਪਕ ਕਰੋਨਾ ਪੋਜੀਟਿਵ ਨਿਕਲੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਦਿਕ, ਜ਼ਿਲ੍ਹਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ।

ਜਿਥੇ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਸਾਦਿਕ ਦੇ 5 ਅਧਿਆਪਕ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸਹਿਮ ਦਾ ਮਾਹੌਲ ਬਣ ਗਿਆ ਹੈ। ਸਕੂਲਾਂ ਵਿੱਚ ਬੱਚਿਆਂ ਦੇ ਆਉਣ ਤੇ ਪਾਬੰਦੀ ਲਗਾਈ ਗਈ ਹੈ ,ਪਰ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਸਕੂਲ ਆਉਣ ਵਾਲੇ ਅਧਿਆਪਕਾਂ ਦੇ ਕਰੋਨਾ ਟੈਸਟ ਲਾਜ਼ਮੀ ਕੀਤੇ ਗਏ ਹਨ। ਜਿਸ ਦੇ ਤਹਿਤ ਸੂਬੇ ਅੰਦਰ ਸਭ ਸਕੂਲਾਂ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਸਕੂਲ ਵਿਚ ਬੱਚਿਆਂ ਦੇ ਨਾ ਆਉਣ ਕਾਰਨ ਬਚਾਅ ਹੋ ਗਿਆ ਹੈ।

ਇਸ ਸਕੂਲ ਵਿੱਚ 32 ਅਧਿਆਪਕਾਂ ਦੇ ਕਰੋਨਾ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ ਵਿੱਚੋਂ ਪੰਜ ਵਿਅਕਤੀਆਂ ਦੀ ਰਿਪੋਰਟ ਕਰੋਨਾ ਦੇ ਪ੍ਰਭਾਵ ਹੇਠ ਆਉਣ ਦੀ ਗੱਲ ਸਾਹਮਣੇ ਆਈ ਹੈ। ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿਚ ਅਧਿਆਪਕ ਅਤੇ ਵਿਦਿਆਰਥੀਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਜਿਸ ਕਾਰਨ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।