ਪੰਜਾਬ ਚ ਇਥੇ ਇਸ ਗਲਤੀ ਦੇ ਕਾਰਨ ਵਾਪਰਿਆ ਭਿਆਨਕ ਹਾਦਸਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਨੇ ਜਿਥੇ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਕੀਮਤੀ ਜਾਨ ਚਲੀ ਜਾਂਦੀ ਹੈ ਅਤੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਲੋਕ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ। ਕਿਉਂਕਿ ਕੁਝ ਲੋਕਾਂ ਵੱਲੋਂ ਅੱਗੇ ਵਧਣ ਦੀ ਕਾਹਲ ਨਾਲ ਕਈ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ,ਜਿਸ ਦਾ ਖਮਿਆਜਾ ਕਈ ਬੇਕਸੂਰਾਂ ਨੂੰ ਵੀ ਭੁਗਤਣਾ ਪੈਂਦਾ ਹੈ।

ਇਨ੍ਹਾਂ ਹਾਦਸਿਆਂ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਤੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇਸ ਗਲਤੀ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਭਿੱਖੀਵਿੰਡ ਤੋਂ ਕੁਝ ਹੀ ਦੂਰ ਪੈਂਦੇ ਪਿੰਡ ਪਹੁਵਿੰਡ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਮੋਟਰਸਾਈਕਲ ਸਵਾਰ ਸੁਰਿੰਦਰ ਸਿੰਘ ਸ਼ਿੰਦਾ ਨਿਵਾਸੀ ਮਾੜੀਮੇਘਾ ਆਪਣੇ ਪਿੰਡ ਤੋਂ ਭਿੱਖੀਵਿੰਡ ਬੱਸ ਅੱਡੇ ਨੂੰ ਆ ਰਿਹਾ ਸੀ।

ਜਿੱਥੇ ਉਸਨੇ ਆਪਣੇ ਕਿਸੇ ਰਿਸ਼ਤੇਦਾਰ ਨੂੰ ਬੱਸ ਤੇ ਚੜ੍ਹਾਉਣਾ ਸੀ। ਜਦੋਂ ਉਹ ਪਿੰਡ ਪਹੁਵਿੰਡ ਰੋਡ ਤੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਗਲਤ ਸਾਈਡ ਤੋਂ ਆ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਮੋਟਰਸਾਈਕਲ 10 ਫੁੱਟ ਦੀ ਦੂਰੀ ਤੇ ਜਾ ਕੇ ਡਿੱਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸੁਰਿੰਦਰ ਸਿੰਘ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉੱਥੇ ਹੀ ਕਾਰ ਸਵਾਰ ਚਾਲਕ ਜੰਗ ਬਹਾਦਰ ਵਿਅਕਤੀ ਜੋ ਕੇ ਪਿੰਡ ਖਾਲੜਾ ਦਾ ਨਿਵਾਸੀ ਹੈ।

ਪੁਲਿਸ ਵੱਲੋਂ ਕਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਮੌਕੇ ਤੇ ਪੁੱਜ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਹਾਦਸੇ ਵਿਚ ਜ਼ਖਮੀ ਹੋਏ ਸੁਰਿੰਦਰ ਸਿੰਘ ਅਤੇ ਉਸ ਦੇ ਸਾਥੀ ਨੂੰ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਐਬੂਲੈਸ ਦੇ ਜਰੀਏ ਇਲਾਜ ਵਾਸਤੇ ਹਸਪਤਾਲ ਭੇਜਿਆ ਗਿਆ ਹੈ ,ਜਿਨ੍ਹਾਂ ਦੀ ਹਾਲਤ ਗੰਭੀਰ ਹੈ।