ਪੰਜਾਬ ਚ ਇਥੇ ਇਸ ਗੱਡੀ ਚਲਾਉਣ ਵਾਲਿਆਂ ਨੇ ਕੀਤੀ ਅਜਿਹੀ ਗੰਦੀ ਕਰਤੂਤ ਦੇਖਣ ਵਾਲਿਆਂ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਲਈ ਸੂਬਾ ਸਰਕਾਰ ਵੱਲੋਂ ਪੁਲਿਸ ਨੂੰ ਪੂਰੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਜਿਸ ਸਦਕਾ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕੀਤਾ ਜਾ ਸਕੇ। ਬੀਤੇ ਕੁਝ ਸਮੇਂ ਤੋਂ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਕਈ ਲੋਕਾਂ ਵੱਲੋਂ ਅਜਿਹੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅੱਜ ਦੇ ਦੌਰ ਵਿਚ ਜਿੱਥੇ ਔਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਔਰਤਾਂ ਦਾ ਸ਼ੋਸ਼ਣ ਵੀ ਕੀਤਾ ਜਾਂਦਾ ਹੈ।

ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਗੱਡੀ ਚਲਾਉਣ ਵਾਲਿਆਂ ਵੱਲੋਂ ਅਜਿਹੀ ਕਰਤੂਤ ਕੀਤੀ ਗਈ ਹੈ, ਜਿਸ ਬਾਰੇ ਸੁਣ ਕੇ ਸਾਰਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਦੀ ਇੱਕ ਪਿਕਅੱਪ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਤੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਦਾਣਾ ਮੰਡੀ ਵਿੱਚ ਆਪਣਾ ਕੰਮ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਜਾ ਰਹੀਆਂ ਸਨ।

ਜੋ ਕਿ ਉੱਥੇ ਕਾਫ਼ੀ ਸਮੇਂ ਤੋਂ ਕੰਮ ਕਰ ਰਹੀਆਂ ਸਨ। ਉਸ ਸਮੇਂ ਹੀ ਇਕ ਪਿਕਅਪ ਗੱਡੀ ਦੇ ਚਾਲਕ ਅਤੇ ਇਕ ਹੋਰ ਵਿਅਕਤੀ ਵੱਲੋਂ ਉਨ੍ਹਾਂ ਦੀ ਪਤਨੀ ਅਤੇ ਧੀ ਨਾਲ ਛੇੜਛਾੜ ਕੀਤੀ ਗਈ। ਜਿਸਦਾ ਵਿਰੋਧ ਉਹਨਾਂ ਦੀ ਪਤਨੀ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ। ਉਥੇ ਹੀ ਪਿਕਅਪ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਵੱਲੋਂ ਉਸ ਦੀ ਪਤਨੀ ਨੂੰ ਬਾਂਹ ਤੋਂ ਫੜ ਲਿਆ ਗਿਆ ਅਤੇ ਕਾਫੀ ਦੂਰ ਤਕ ਘੜੀਸਦੇ ਹੋਏ ਲੈ ਗਏ ਅਤੇ ਇੱਕ ਦਮ ਛੱਡਣ ਕਾਰਨ ਉਸ ਦੇ ਹੇਠਾਂ ਡਿੱਗਣ ਕਾਰਨ ਤੇ ਗੱਡੀ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਗੱਡੀ ਚਾਲਕ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉੱਥੇ ਹੀ ਮ੍ਰਿਤਕਾਂ ਦੀ ਲੜਕੀ ਨੇ ਦੱਸਿਆ ਹੈ ਕਿ ਉਕਤ ਲੋਕਾਂ ਵੱਲੋਂ ਉਸ ਨੂੰ ਕਾਗਜ਼ ਉਪਰ ਕੋਈ ਨੰਬਰ ਲ਼ਿਖ ਕੇ ਫੜਾਇਆ ਜਾ ਰਿਹਾ ਸੀ। ਜਿਸ ਦਾ ਵਿਰੋਧ ਮਾਂ ਵੱਲੋਂ ਕੀਤਾ ਗਿਆ।