ਪੰਜਾਬ ਚ ਇਥੇ ਇਸ ਸਕੂਲ ਬਾਰੇ ਜਾਰੀ ਹੋਇਆ ਇਹ ਹੁਕਮ 3 ਅਕਤੂਬਰ ਬਾਰੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਮਾਹੌਲ ਨੂੰ ਸ਼ਾਂਤਮਈ ਬਣਾ ਕੇ ਰੱਖਿਆ ਜਾ ਸਕੇ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਰਿਹਾ ਹੈ। ਅਕਸਰ ਹੀ ਕੋਈ ਨਾ ਕੋਈ ਪ੍ਰੀਖਿਆ ਹੋਣ ਕਰਕੇ ਪ੍ਰਸ਼ਾਸਨ ਸਖਤ ਦਿਖਾਈ ਦਿੰਦਾ ਹੈ। ਪ੍ਰੀਖਿਆ ਹੋਣ ਕਰਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ।

ਦੂਜੇ ਪਾਸੇ ਦੇਖਿਆ ਜਾਵੇ ਤਾਂ ਕੋਰੋਨਾ ਮਹਾਂਮਾਰੀ ਕਾਰਨ ਵੀ ਪ੍ਰਸ਼ਾਸਨ ਸਖਤ ਨਜ਼ਰ ਦਿਖਾਈ ਦਿੰਦਾ ਹੈ। ਜ਼ਿਆਦਾ ਭੀੜ ਇਕੱਠੀ ਹੋਣ ‘ਤੇ ਨਿਯਮ ਲਾਗੂ ਕਰ ਦਿੱਤੇ ਜਾਂਦੇ ਹਨ । ਮਾਮਲਾ ਫ਼ਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ ਵਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕੀਤੀ ਗਈ ਹੈ, ਦਰਅਸਲ 3 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪਰੀਖਿਆ ਦੌਰਾਨ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।

300 ਮੀਟਰ ਦੇ ਏਰੀਆ ਵਿਚ ਇਹ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮੈਰੀਟੋਰੀਅਸ ਸਕੂਲਾਂ ‘ਚ 3 ਅਕਤੂਬਰ ਨੂੰ  ਦੁਪਹਿਰ ਬਾਅਦ ਪ੍ਰੀਖਿਆ ਬੋਰਡ ਵੱਲੋਂ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤੇ ਗਏ ਪਰੀਖਿਆ ਕੇਂਦਰ ਵਿੱਚ ਕਰਵਾਈ ਜਾ ਰਹੀ ਹੈ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਵੇਸ਼ ਪਰੀਖਿਆ ਬਹੁਤ ਹੀ ਸੰਵੇਦਨਸ਼ੀਲ ਹੈ। ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਪਰੀਖਿਆ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਸਚਾਰੂ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

ਜਿਸ ਤਰੀਕੇ ਨਾਲ ਪ੍ਰਸ਼ਾਸਨ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਪਾਲਣਾ ਕਰਨੀ ਵੀ ਜ਼ਰੂਰੀ ਹੈ। ਫਤਿਹਗੜ੍ਹ ਸਾਹਿਬ ਵਿੱਚ ਹੋਣ ਜਾ ਰਹੀ ਇਸ ਪ੍ਰੀਖਿਆ ਨੂੰ ਲੈ ਕੇ ਕਾਫੀ ਸਖਤੀ ਵਰਤੀ ਜਾ ਰਹੀ ਹੈ। ਜਿਲ੍ਹੇ ਵਿੱਚ ਨੇੜਲੇ ਏਰੀਆ ਵਿਚ ਧਾਰਾ 144 ਲਗਾਉਣ ਦਿੱਤੀ ਗਈ ਹੈ। ਇਸਦੇ ਮੱਦੇਨਜ਼ਰ ਇਹ ਪ੍ਰੀਖਿਆ ਹੋਵੇਗੀ।