ਪੰਜਾਬ ਚ ਇਥੇ ਇੱਕੋ ਜਗ੍ਹਾ 8 ਘਰਾਂ ਤੇ ਡਿੱਗੀ ਅਸਮਾਨੀ ਬਿਜਲੀ ਮਚੀ ਤਬਾਹੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਇਸ ਬਰਸਾਤ ਦੇ ਹੋਣ ਕਾਰਨ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਜਿਸ ਕਾਰਨ ਬਿਜਲੀ ਦੀ ਪੇਸ਼ ਆ ਰਹੀ ਸਮੱਸਿਆ ਵੀ ਦੂਰ ਹੋ ਗਈ ਹੈ। ਜਿਸ ਕਾਰਨ ਉਦਯੋਗ ਜਗਤ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ। ਜਿੱਥੇ ਇਹ ਬਰਸਾਤ ਝੋਨੇ ਦੀ ਫਸਲ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਸਾਬਤ ਹੋ ਰਹੀ ਹੈ। ਉਥੇ ਹੀ ਹੋਣ ਵਾਲੀ ਇਸ ਬਰਸਾਤ ਅਤੇ ਮੀਂਹ ਹਨੇਰੀ ਕਾਰਨ ਕਈ ਘਟਨਾਵਾਂ ਵਾਪਰਨ ਦੀਆਂ ਖਬਰਾਂ ਵੀ ਆਈਆਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਕੋ ਜਗ੍ਹਾ ਤੇ ਅੱਠ ਘਰਾਂ ਉਪਰ ਡਿਗੀ ਆਸਮਾਨੀ ਬਿਜਲੀ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪਿਛਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਹੋਣ ਵਾਲੀ ਬਰਸਾਤ ਦੇ ਨਾਲ ਨਾਲ ਲੋਕਾਂ ਨੂੰ ਤੇਜ਼ ਹਨੇਰੀ ਝੱਖੜ ਅਤੇ ਅਸਮਾਨੀ ਬਿਜਲੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਈ ਹੈ ਜਿੱਥੇ ਅਸਮਾਨੀ ਬਿਜਲੀ ਪੈਣ ਕਾਰਨ ਅੱਠ ਘਰਾਂ ਨੂੰ ਨੁਕਸਾਨ ਪਹੁੰਚਾ ਹੈ।

ਇਸ ਘਟਨਾ ਬਾਰੇ ਪੀੜਤ ਪਰਵਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਦੋਂ ਉਨ੍ਹਾਂ ਦੇ ਘਰਾਂ ਉਪਰ ਇਹ ਅਸਮਾਨੀ ਬਿਜਲੀ ਡਿੱਗੀ ਤਾਂ, ਜ਼ੋਰਦਾਰ ਧਮਾਕਾ ਹੋਇਆ। ਜਿਸ ਕਾਰਨ ਇਹਨਾਂ ਅੱਠ ਘਰਾਂ ਵਿਚ ਭਾਰੀ ਨੁਕਸਾਨ ਹੋ ਗਿਆ। ਜਿੱਥੇ ਬਹੁਤ ਸਾਰੇ ਬਿਜਲੀ ਦੇ ਜੰਤਰ ਅਸਮਾਨੀ ਬਿਜਲੀ ਪੈਣ ਕਾਰਨ ਪ੍ਰਭਾਵਤ ਹੋਏ ਹਨ। ਜਿਸ ਲਈ ਇਨ੍ਹਾਂ ਲੋਕਾਂ ਵੱਲੋਂ ਸਰਕਾਰ ਤੋਂ ਹੋਏ ਇਸ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਕਿਉਂਕਿ ਇਸ ਹਾਦਸੇ ਵਿਚ ਲੋਕਾਂ ਦੇ ਬਹੁਤ ਸਾਰੇ ਬਿਜਲੀ ਦੇ ਯੰਤਰ ਸੜ ਗਏ ਹਨ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।

ਉਥੇ ਹੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਵਾਰਾਂ ਵਿੱਚ ਮਨਪ੍ਰੀਤ ਸਿੰਘ, ਰੁਪਿੰਦਰ ਕੌਰ, ਛਿੰਦਰ ਕੌਰ, ਬੀਰ ਸਿੰਘ ਅਤੇ ਪਰਮਜੀਤ ਕੌਰ ਨੇ ਦੱਸਿਆ ਹੈ ਕਿ ਅਸਮਾਨੀ ਬਿਜਲੀ ਪੈਣ ਕਾਰਨ ਸਰਹਿੰਦ ਸ਼ਹਿਰ ਦੇ ਇਹ 8 ਘਰ ਵਧੇਰੇ ਪ੍ਰਭਾਵਤ ਹੋਏ ਹਨ। ਜਿੱਥੇ ਸੋਮਵਾਰ ਸਵੇਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਇਹਨਾਂ ਘਰਾਂ ਦੇ ਬਹੁਤ ਸਾਰੇ ਕੀਮਤੀ ਉਪਕਰਣ ਖਰਾਬ ਹੋ ਗਏ ਹਨ। ਜਿਨ੍ਹਾਂ ਵਿੱਚ ਇਨਵਾਟਰ, ਫਰਿੱਜ, ਐਲਸੀਡੀ ਅਤੇ ਹੋਰ ਬਹੁਤ ਸਾਰੇ ਬਿਜਲੀ ਦੇ ਉਪਕਰਣ ਸ਼ਾਮਲ ਹਨ।