ਪੰਜਾਬ ਚ ਇਥੇ ਕਰਜੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਵਲੋਂ ਫਾਹਾ ਲਗਾ ਕੀਤੀ ਖ਼ੁਦਕੁਸ਼ੀ- ਪਰਿਵਾਰ ਕਰ ਰਿਹਾ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਜਿੱਥੇ ਕਈ ਲੋਕਾਂ ਵੱਲੋਂ ਪਰਿਵਾਰ ਦੇ ਵਿੱਚ ਚਲ ਰਹੇ ਵਿਵਾਦ ਦੇ ਚਲਦੇ ਹੋਏ ਕਈ ਵਾਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਲੋਕਾਂ ਵਲੋ ਮੁਸ਼ਕਿਲ ਦੇ ਚਲਦੇ ਹੋਏ ਅਤੇ ਆਰਥਿਕ ਸਥਿਤੀ ਦੇ ਕਾਰਨ ਕਈ ਵਾਰ ਆਪਣੀ ਜੀਵਨ ਲੀਲਾ ਖਤਮ ਕਰ ਲਈ ਜਾਂਦੀ ਹੈ। ਹੁਣ ਪੰਜਾਬ ਵਿੱਚ ਇਥੇ ਕਰਜੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਵਲੋਂ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਜਿੱਥੇ ਪਰਿਵਾਰ ਕਰ ਰਿਹਾ ਇਹ ਮੰਗ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਮੌੜ ਦੇ ਪਿੰਡ ਘੁੰਮਣ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਜਿਥੇ ਇਸ ਖਬਰ ਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੇ ਕਾਰਨਾਂ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਮ੍ਰਿਤਕ ਪ੍ਰੀਤਮ ਕੌਰ ਪਿੰਡ ਦੀ ਸਰਪੰਚ ਸੀ।

ਉੱਥੇ ਹੀ ਇਸ ਕਿਸਾਨ ਬੀਬੀ ਦੇ ਸਿਰ ‘ਤੇ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ। ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਸਰਪੰਚ ਆਪਣੇ ਪਿੱਛੇ ਤਿੰਨ ਲੜਕੀਆਂ ਅਤੇ ਇੱਕ ਲੜਕਾ ਛੱਡ ਗਈ ਹੈ।

ਇਸ ਲਈ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਣ ਤੇ ਕਰਜ਼ਾ ਮੁਆਫ਼ ਕਰਨ ਵਾਸਤੇ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਗਈ ਹੈ। ਕਿਉਕਿ ਪਰਿਵਾਰ ਵਿਚ ਕੋਈ ਵੀ ਪਰਿਵਾਰ ਦਾ ਗੁਜ਼ਾਰਾ ਕਰਨ ਵਾਲਾ ਕੋਈ ਵੀ ਨਹੀਂ ਹੈ। ਸਾਰੀ ਜ਼ਿੰਮੇਵਾਰੀ ਬੱਚਿਆਂ ਦੇ ਉੱਪਰ ਆ ਗਈ ਹੈ।