ਪੰਜਾਬ ਚ ਇਥੇ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ , ਮਾਹੌਲ ਹੋਇਆ ਤਣਾਅਪੂਰਣ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਸੂਬੇ ਵਿੱਚ ਮਾਹੌਲ ਨੂੰ ਅਮਨ ਅਤੇ ਸ਼ਾਂਤੀਮਈ ਬਣਾਉਣ ਵਾਲਾ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਸਖਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਅਤੇ ਡਰ ਤੋਂ ਰਹਿਤ ਬਣਾ ਕੇ ਰੱਖਿਆ ਜਾ ਸਕੇ। ਕਿਉਂਕਿ ਜਿੱਥੇ ਅੱਜ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿੱਥੇ ਲੋਕਾਂ ਵੱਲੋਂ ਆਪਸੀ ਰੰਜਸ਼ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਜਿਸ ਨਾਲ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਜਿਥੇ ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਵਿੱਚ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਥੇ ਮਾਹੌਲ ਤਣਾਅ ਪੂਰਨ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਕਾਂਗਰਸੀ ਆਗੂ ਦਾ ਕਤਲ ਹੋਣ ਦੀ ਖਬਰ ਮਿਲਦੇ ਹੀ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ।

ਦੱਸਿਆ ਗਿਆ ਹੈ ਕਿ ਸੁਤੰਤਰ ਨਗਰ ਦੇ ਰਹਿਣ ਵਾਲੇ ਕਾਂਗ੍ਰਸੀ ਪਾਰਟੀ ਦੇ ਵਾਰਡ ਪ੍ਰਧਾਨ 12 ਦੇ ਮੰਗਤ ਰਾਏ ਨੂੰ ਉਸ ਸਮੇਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ ਅਤੇ ਬੜੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਂਗਰਸ ਪਾਰਟੀ ਦੇ ਵਾਰਡ ਪ੍ਰਧਾਨ ਮੰਗਤ ਰਾਏ ਇਕ ਨਿਰਮਾਣ ਅਧੀਨ ਬਿਲਡਿੰਗ ਦੇ ਕੋਲ ਬੈਠੇ ਹੋਏ ਸਨ। ਜੋ ਕਿ ਉਨ੍ਹਾਂ ਦੇ ਘਰ ਦੇ ਬਿਲਕੁਲ ਹੀ ਨਜ਼ਦੀਕ ਸੀ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਦੋਸ਼ੀਆਂ ਦੇ ਖਿਲਾਫ ਜਿੱਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਅਕਾਲੀ ਨੇਤਾ ਪਰਮਜੀਤ ਸਿੰਘ ਪੰਮਾ ਅਤੇ ਉਸ ਦੇ ਸਾਥੀਆਂ ਨਾਲ ਝਗੜਾ ਚੱਲ ਰਿਹਾ ਸੀ ਜਿਸਦੇ ਚਲਦੇ ਹੋਏ ਉਨ੍ਹਾਂ ਵੱਲੋਂ ਪਹਿਲਾਂ ਵੀ ਕਾਂਗਰਸੀ ਆਗੂ ਦੀ ਕੁੱਟਮਾਰ ਕੀਤੀ ਗਈ ਸੀ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ।