ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁਕਾ ਹੈ ਤੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਇੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਚੌਕਸੀ ਵੀ ਪੂਰੀ ਤਰ੍ਹਾਂ ਵਰਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਨੂੰ ਵੀ ਲੋਕਾਂ ਦੀ ਸੁਰੱਖਿਆ ਸਬੰਧੀ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਤਿਉਹਾਰਾ ਦੇ ਮੌਸਮ ਵਿੱਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਕਈ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿਸ ਨਾਲ ਪੰਜਾਬ ਦੀ ਅਮਨ, ਕਾਨੂੰਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਖਤਰਾ ਵੀ ਪੈਦਾ ਹੋ ਜਾਂਦਾ ਹੈ।
ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਵੀ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਨਾ ਪਹੁੰਚੇ ਇਸ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਂਦਾ ਹੈ। ਪੰਜਾਬ ਵਿੱਚ ਕੱਲ ਨੂੰ ਇੱਥੇ ਇਨ੍ਹਾਂ ਦੁਕਾਨਾਂ ਦੇ ਖੁੱਲਣ ਉੱਪਰ ਪੂਰਨ ਤੌਰ ਤੇ ਪਾਬੰਦੀ ਰਹੇਗੀ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਕੱਲ ਸੋਢਲ ਦੇ ਮੇਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਲਾ ਮਜਿਸਟ੍ਰੇਟ ਵੱਲੋਂ ਆਪਣੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਕੁਝ ਸਖਤ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ।
ਜਿਸ ਨਾਲ ਲੋਕਾਂ ਦੀ ਧਾਰਮਿਕ ਸ਼ਰਧਾ ਨੂੰ ਬਣਾ ਕੇ ਰੱਖਿਆ ਜਾ ਸਕੇ ਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਠੇਸ ਨਾ ਪਹੁੰਚ ਸਕੇ। ਇਸ ਲਈ ਜਲੰਧਰ ਖੇਤਰ ਵਿੱਚ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਦੇਖਦੇ ਹੋਏ, ਅਤੇ ਸ਼ਹਿਰ ਅੰਦਰ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ 19 ਸਤੰਬਰ ਦਿਨ ਐਤਵਾਰ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ।
ਉਥੇ ਹੀ ਸ੍ਰੀ ਸੋਢਲ ਮੰਦਰ ਤੋਂ ਇਕ ਕਿਲੋਮੀਟਰ ਦੇ ਖੇਤਰ ਵਿੱਚ ਮੀਟ ਅਤੇ ਸ਼ਰਾਬ ਦੀ ਵਿਕਰੀ ,ਤੇ ਖਰੀਦ 19 ਸਤੰਬਰ ਦਿਨ ਐਤਵਾਰ ਨੂੰ ਨਹੀਂ ਕੀਤੀ ਜਾ ਸਕਦੀ। ਅਗਰ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਕੱਲ੍ਹ ਨੂੰ ਇਹਨਾਂ ਦੁਕਾਨਾਂ ਦੇ ਖੁਲਣ ਤੇ ਲੱਗੀ ਪਾਬੰਦੀ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
Previous Postਕੈਪਟਨ ਦੇ ਅਸਤੀਫੇ ਤੋਂ ਬਾਅਦ ਕੈਪਟਨ ਪ੍ਰੀਵਾਰ ਚ ਆ ਗਈ ਹੁਣ ਇਹ ਇੱਕ ਚੰਗੀ ਖਬਰ
Next Postਪੰਜਾਬ ਚ ਕੌਣ ਹੋਵੇਗਾ ਮੁੱਖ ਮੰਤਰੀ ਬਾਰੇ ਆਈ ਇਹ ਤਾਜਾ ਵੱਡੀ ਖਬਰ