ਪੰਜਾਬ ਚ ਇਥੇ ਖੇਤਾਂ ਚੋ ਮਿਲੀ ਅਜਿਹੀ ਚੀਜ , ਇਲਾਕੇ ਚ ਪੈ ਗਈ ਦਹਿਸ਼ਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਸਰਹੱਦੀ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਕੁਝ ਸਰਹੱਦੀ ਖੇਤਰਾਂ ਵਿਚ ਕਈ ਤਰ੍ਹਾਂ ਦੀਆਂ ਚੀਜ਼ਾਂ ਦੇ ਮਿਲਣ ਕਾਰਨ ਉਨ੍ਹਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਗਿਆ ਹੈ। ਸਰਹੱਦੀ ਖੇਤਰਾਂ ਵਿੱਚ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ ਉਥੇ ਹੀ ਕੁਝ ਚੀਜ਼ਾਂ ਦੀ ਵਰਤੋਂ ਉਪਰ ਰੋਕ ਲਗਾ ਦਿੱਤੀ ਗਈ ਹੈ ਤਾਂ ਜੋ ਇਨ੍ਹਾਂ ਸਰਹੱਦੀ ਖੇਤਰਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਬੀਤੇ ਕੁਝ ਮਹੀਨਿਆਂ ਤੋਂ ਸਰਹੱਦੀ ਖੇਤਰਾਂ ਵਿਚ ਕਈ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਵਾਸਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਹੁਣ ਪੰਜਾਬ ਵਿੱਚ ਇੱਥੇ ਖੇਤਾਂ ਵਿੱਚੋਂ ਅਜਿਹੀ ਚੀਜ਼ ਮਿਲਣ ਤੇ ਇਲਾਕੇ ਵਿਚ ਦਹਿਸ਼ਤ ਵੇਖੀ ਜਾ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿੰਦ ਪਾਕਿਸਤਾਨ ਬਾਰਡਰ ਦੇ ਸਰਹੱਦੀ ਪਿੰਡ ਭੁੱਚਰ ਖੁਰਦ ਤੋਂ ਸਾਹਮਣੇ ਆਈ ਹੈ।

ਜਿੱਥੇ ਪਹਿਲਾਂ ਵੀ ਸਰਹੱਦੀ ਖੇਤਰਾਂ ਵਿੱਚ ਕਈ ਡਰੋਨ ਮਿਲਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਉਥੇ ਹੀ ਹੁਣ ਇਸ ਪਿੰਡ ਵਿੱਚ ਪਿਛਲੇ ਸੱਤ ਦਿਨਾਂ ਦੌਰਾਨ ਦੂਸਰਾ ਡਰੋਨ ਮਿਲਣ ਕਾਰਨ ਇਸ ਪਿੰਡ ਦੇ ਕਿਸਾਨਾਂ ਵਿਚ ਦਹਿਸ਼ਤ ਵੇਖੀ ਜਾ ਰਹੀ ਹੈ ਕਿਉਂਕਿ ਖੇਤਾਂ ਵਿੱਚੋ ਮਿਲਣ ਵਾਲੇ ਡਰੋਨ ਕਿਸਾਨਾਂ ਦੇ ਮਨਾਂ ਵਿਚ ਡਰ ਪੈਦਾ ਕਰਦੇ ਹਨ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਪੁੱਤਰ ਸਵਰਨ ਸਿੰਘ ਆਪਣੇ ਪਿੰਡ ਦੇ ਹੀ ਕਿਸਾਨ ਗੁਰਭੇਜ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ।

ਜਿਸ ਨੇ ਇਕ ਛੋਟਾ ਜਹਾਜ਼ ਨੁਮਾ ਖਿਡਾਉਣਾ ਵੇਖਿਆ। ਉਸ ਨੂੰ ਲੱਗਿਆ ਕਿ ਇਹ ਕੋਈ ਖਿਡਾਉਣਾ ਹੈ ਪਰ ਜਦੋਂ ਉਸ ਵੱਲੋਂ ਵੇਖਿਆ ਗਿਆ ਤਾਂ ਉਸ ਵੱਲੋਂ ਇਸ ਦੀ ਸੂਚਨਾ ਥਾਣਾ ਝਬਾਲ ਨੂੰ ਦਿੱਤੀ ਗਈ। ਜਿੱਥੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਦੱਸਿਆ ਗਿਆ ਹੈ ਕਿ ਬਰਾਮਦ ਕੀਤੇ ਗਏ ਡਰੋਨ ਦੇ ਪਿੱਛੇ ਲਿਫਾਫੇ ਵਿੱਚ ਬਰਫੀ ਦੇ ਪੀਸ ਬੰਨ੍ਹੇ ਹੋਏ ਸਨ। ਪਹਿਲਾਂ ਵੀ ਸਰਹੱਦੀ ਖੇਤਰਾਂ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ।