ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਹੋਏ ਅਗਨ ਭੇਟ, ਵਾਪਰੀ ਵੱਡੀ ਮੰਦਭਾਗੀ ਘਟਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਵੱਲੋਂ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਆਪਸੀ ਪਿਆਰ ਅਤੇ ਸਾਂਝ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਵਾਪਰ ਰਹੀਆਂ ਘਟਨਾਵਾਂ ਜਿੱਥੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਧਾਰਮਿਕ ਸਥਾਨਾਂ ਉੱਪਰ ਵਾਪਰਨ ਵਾਲੀਆਂ ਘਟਨਾਵਾਂ ਨੇ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਰੋਸ ਪਾਇਆ ਜਾਂਦਾ ਹੈ।

ਜਿਥੇ ਕੁਝ ਘਟਨਾਵਾਂ ਨੂੰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਕੁਝ ਘਟਨਾਵਾਂ ਆਪਣੇ ਆਪ ਵਾਪਰ ਜਾਂਦੀਆਂ ਹਨ, ਜਿਨ੍ਹਾਂ ਦੇ ਚੱਲਦੇ ਹੋਏ ਵੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਹੁਣ ਪੰਜਾਬ ਚ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਅਗਨ ਭੇਂਟ ਹੋਏ ਹਨ ਜਿੱਥੇ ਇਹ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਨਜ਼ਦੀਕ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਹੈ।

ਜਿੱਥੇ ਵੀਰਵਾਰ ਦੀ ਦੇਰ ਰਾਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਦੇ ਕਾਰਨ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਅਗਨ ਭੇਟ ਹੋ ਗਏ ਹਨ। ਇਸ ਘਟਨਾ ਦਾ ਪਤਾ ਸਵੇਰੇ ਚਾਰ ਵਜੇ ਦੇ ਕਰੀਬ ਉਸ ਸਮੇਂ ਲੱਗਾ ਜਦੋਂ ਗੁਰੂ ਘਰ ਦੇ ਪ੍ਰਬੰਧਕਾਂ ਵੱਲੋਂ ਗੁਰੂ ਘਰ ਪਹੁੰਚ ਕੀਤੀ ਗਈ ਸੀ।

ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ। ਜਿਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਗੁਰੂ ਘਰ ਪਹੁੰਚ ਕੀਤੀ ਗਈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕਰਦੇ ਹੋਏ ਉਨ੍ਹਾਂ ਵੱਲੋਂ ਅਗਨਭੇਟ ਹੋਏ 4 ਸਰੂਪਾਂ ਨੂੰ ਪੂਰੇ ਆਦਰ ਸਤਿਕਾਰ ਸਹਿਤ ਸ਼੍ਰੀ ਤਖਤ ਸਾਹਿਬ ਲਿਜਾਇਆ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹ ਘਟਨਾ ਬਿਜਲੀ ਦੇ ਪੱਖੇ ਨੂੰ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।