ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਵਿਅਕਤੀ ਕਰ ਰਿਹਾ ਸੀ ਹੁਲੜਬਾਜੀ, ਪੁਲਿਸ ਵਲੋਂ ਬੇਗ ਖੋਲ ਕੇ ਦੇਖਿਆ ਤਾਂ ਉਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਨੌਜਵਾਨਾਂ ਨੂੰ ਲਈ ਕਈ ਕਦਮ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਹਨ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਸਰਕਾਰ ਵੱਲੋਂ ਜਿੱਥੇ ਮੁਹਿੰਮ ਵੀ ਚਲਾਈ ਜਾ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਜਗਾ ਜਗਾ ਤੇ ਛਾਪੇਮਾਰੀ ਕਰਕੇ ਨਸ਼ਿਆਂ ਦੇ ਸੋਦਾਗਰਾਂ ਨੂੰ ਠੱਲ੍ਹ ਪਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਜਿੱਥੇ ਪੰਜਾਬ ਵਿੱਚ ਨਸ਼ਿਆਂ ਦਾ ਹੜ ਆ ਚੁੱਕਾ ਹੈ ਅਤੇ ਬਹੁਤ ਸਾਰੇ ਨੌਜਵਾਨਾਂ ਦੀ ਜਵਾਨੀ ਇਹਨਾਂ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਛਾਪੇਮਾਰੀ ਦੌਰਾਨ ਅਤੇ ਰਸਤਿਆਂ ਵਿੱਚ ਲਗਾਏ ਗਏ ਨਾਕਿਆਂ ਦੇ ਦੌਰਾਨ ਹੀ ਅਜਿਹੇ ਸਮਾਜਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਅਜਿਹੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਨੂੰ ਹੁੱਲੜਬਾਜ਼ੀ ਕਰਦੇ ਹੋਏ ਕਾਬੂ ਕੀਤਾ ਗਿਆ ਹੈ ਜਿਸ ਦਾ ਵਿਅਕਤੀਗਤ ਇਹੀ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਕੀਰਤਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਕਿਰਤਪੁਰ ਸਾਹਿਬ ਦੇ ਵਿੱਚ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪੁਲਿਸ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਹੁੱਲੜਬਾਜੀ ਕੀਤੀ ਜਾ ਰਹੀ ਸੀ। ਉਥੇ ਹੀ ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ਵੱਲੋਂ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦੇ ਕੇ ਮੌਕੇ ਤੇ ਬੁਲਾਇਆ ਗਿਆ ਸੀ।

ਜਿਸ ਸਮੇਂ ਇਸ ਵਿਅਕਤੀ ਨੂੰ ਹੁੱਲੜਬਾਜ਼ੀ ਕਰਦੇ ਹੋਏ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਤਾਂ ਇਸ ਵਿਅਕਤੀ ਵੱਲੋਂ ਆਪਣੇ ਹੱਥ ਵਿਚ ਫੜੇ ਹੋਏ ਇਕ ਬੈਗ ਨੂੰ ਸੁੱਟ ਦਿੱਤਾ ਗਿਆ। ਜਿੱਥੇ ਪੁਲਿਸ ਵੱਲੋਂ ਉਸਦੇ ਕਾਲੇ ਰੰਗ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਸਭ ਹੈਰਾਨ ਰਹਿ ਗਏ ਜਦੋਂ ਉਸ ਦੇ ਇਸ ਬੈਗ ਦੇ ਵਿੱਚੋ ਭੁੱਕੀ ਚੂਰਾਪੋਸਤ ਦਾ ਲਿਫਾਫਾ, ਇਕ ਡੱਬੀ ਬਰਾਮਦ ਕੀਤੀ ਗਈ ਜਿਸ ਵਿੱਚ ਅਫੀਮ ਸੀ।

ਜਿੱਥੇ ਇਹ ਸਰਦਾਰ ਵਿਅਕਤੀ ਕੁਲਜਿੰਦਰ ਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਲਿਆਣਪੁਰ ਥਾਣਾ ਸ੍ਰੀ ਕੀਰਤਪੁਰ ਸਾਹਿਬ ਜਿਲਾ ਰੂਪਨਗਰ ਗੁਰਦੁਆਰਾ ਸਾਹਿਬ ਦੇ ਵਿੱਚ ਇਹ ਸਭ ਕੁਝ ਲੈ ਕੇ ਘੁੰਮ ਰਿਹਾ ਸੀ ਉਥੇ ਹੀ ਉਸ ਤੋਂ ਬਰਾਮਦ ਕੀਤੀ ਅਫੀਮ 47 ਗ੍ਰਾਮ ਅਤੇ 106 ਗਰਾਮ ਭੁੱਕੀ ਚੂਰਾ ਬਰਾਮਦ ਕੀਤਾ ਹੈ ਅਤੇ ਪੁਲਿਸ ਵੱਲੋਂ ਉਸ ਵਿਅਕਤੀ ਦੇ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ।