ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਹੋਈ ਬੇਅਬਦੀ, ਮੌਕੇ ਤੇ ਸੰਗਤਾਂ ਨੇ ਦੋਸ਼ੀ ਨੂੰ ਕੀਤਾ ਪੁਲਿਸ ਹਵਾਲੇ

ਆਈ ਤਾਜ਼ਾ ਵੱਡੀ ਖਬਰ

ਅੱਜ ਵੀ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਹੋਇਆ ਹੈ ਅਤੇ ਗੁਰੂ ਘਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਲੋਕਾਂ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਤੇ ਰੋਸ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਗੁਰਦਵਾਰਾ ਸਾਹਿਬ ਚ ਹੋਈ ਬੇਅਬਦੀ, ਜਿੱਥੇ ਮੌਕੇ ਤੇ ਸੰਗਤਾਂ ਨੇ ਦੋਸ਼ੀ ਨੂੰ ਕੀਤਾ ਪੁਲਿਸ ਹਵਾਲੇ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਲਾਨੌਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ ਸਾਹਮਣੇ ਆਈ ਹੈ ਜਿੱਥੇ ਨਜਦੀਕ ਦੇ ਹੀ ਇੱਕ ਪਿੰਡ ਦੇ ਨੌਜਵਾਨ ਵੱਲੋਂ ਇਸ ਗੁਰਦੁਆਰਾ ਸਾਹਿਬ ਵਿਚ ਪਹੁੰਚ ਕਰਕੇ, ਗੁਰਦੁਆਰਾ ਸਾਹਿਬ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਜਿੱਥੇ ਪਿੰਡ ਦੇ ਲੋਕਾਂ ਵੱਲੋਂ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਬਲਕਾਰ ਸਿੰਘ ਨੇ ਦੱਸਿਆ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਉਹ ਉਸ ਜਗਾਹ ਤੇ ਮੌਜੂਦ ਸਨ। ਜਿਸ ਸਮੇਂ ਗੁਰਦੁਆਰਾ ਸਾਹਿਬ ਵਿਚ ਕਾਫ਼ੀ ਸਮੇਂ ਤੋਂ ਆ ਕੇ ਬੈਠੇ ਹੋਏ ਇਕ ਨੌਜਵਾਨ ਵੱਲੋਂ ਉਸ ਸਮੇਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਇਸ ਪਿੰਡ ਦੀ ਹੀ ਇਕ ਔਰਤ ਬੀਬੀ ਰਜਵਿੰਦਰ ਕੋਰ ਪਤਨੀ ਰਜਿੰਦਰ ਸਿੰਘ ਵਾਸੀ ਕਲਾਨੋਰ ਗੂਰੂ ਘਰ ਆ ਕੇ ਸ਼ਰਧਾ ਸਤਿਕਾਰ ਨਾਲ ਨਤਮਸਤਕ ਹੋਈ ਅਤੇ ਉਸ ਤੋਂ ਬਾਅਦ ਉਹ ਬੈਠ ਕੇ ਪਾਠ ਕਰਨ ਲੱਗੀ ਸੀ।

ਇਸ ਤਰਾਂ ਹੀ ਉਸ ਨੌਜਵਾਨ ਵੱਲੋ ਬੀਬੀ ਰਜਿੰਦਰ ਕੋਰ ਕੋਲੋਂ ਗੁਟਕਾ ਸਾਹਿਬ ਲੈਣ ਦੀ ਮੰਗ ਕੀਤੀ ਜਾਣ ਲੱਗੀ ਅਤੇ ਉਸ ਔਰਤ ਵੱਲੋਂ ਇਨਕਾਰ ਕੀਤੇ ਜਾਣ ਤੇ ਉਸ ਨੇ ਬੀਬੀ ਰਜਿੰਦਰ ਕੋਰ ਕੋਲੋ ਗੁੱਟਕਾ ਖੋਹਣ ਦੀ ਕੋਸਿਸ ਕੀਤੀ। ਇਸ ਦੌਰਾਨ ਹੀ ਗੁੱਟਕਾ ਸਾਹਿਬ ਦੇ ਅੰਗ ਦੋ ਪੰਨਿਆ ਨੂੰ ਨੁਕਸਾਨ ਹੋ ਗਿਆ। ਉਸ ਸਮੇਂ ਗੁਰਦੁਆਰਾ ਸਾਹਿਬ ਤੇ ਬਾਬਾ ਜੀ ਅਤੇ ਉਸ ਸਮੇਂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਆਏ ਨਿਰਮਲ ਸਿੰਘ ਨੇ ਨੌਜਵਾਨ ਨੂੰ ਫੜ ਲਿਆ ਅਤੇ ਪੁੱਛਗਿੱਛ ਸ਼ੁਰੂ ਕੀਤੀ।

ਇਸ ਤਰਾਂ ਹੀ ਪਿੰਡ ਦੇ ਹੋਰ ਲੋਕ ਵੀ ਗੁਰਦੁਆਰਾ ਸਾਹਿਬ ਵਿਚ ਪਹੁੰਚ ਗਏ ਅਤੇ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਪੁਲਸ ਹਵਾਲੇ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਗੁਰਲਾਲ ਸਿੰਘ ਵਾਸੀ ਪਿੰਡ ਮੰਝ ਥਾਣਾ ਕਲਾਨੌਰ ਵਜੋਂ ਹੋਈ ਹੈ। ਉਸ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਸ ਬਾਰੇ ਅਜੇ ਪੁਲਸ ਵੱਲੋਂ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ।