ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਜਿੱਥੇ ਪੰਜਾਬ ਭਰ ਵਿੱਚ ਹੋਏ ਬੇਅਦਬੀ ਦੇ ਮਾਮਲਿਆਂ ਸਬੰਧੀ ਇਨਸਾਫ਼ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਤਾਂ ਜੋ ਬੇਅਦਬੀ ਕਰਨ ਵਾਲੇ ਲੋਕਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਦੂਜੇ ਪਾਸੇ ਬੇਅਦਬੀ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਵਿਚਾਲੇ ਪੰਜਾਬ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ, ਜਿੱਥੇ ਗੁਰਦੁਆਰਾ ਸਾਹਿਬ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ l ਦਰਅਸਲ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਂਟ ਹੋ ਗਏ l ਜਿਸ ਕਾਰਨ ਸ਼ਰਧਾਲੂ ਕਾਫੀ ਨਿਰਾਸ਼ ਨਜਰ ਆਉਂਦੇ ਹਨ l
ਇਹ ਮੰਦਭਾਗਾ ਮਾਮਲਾ ਨਵਾਂਸ਼ਹਿਰ ਦੇ ਪਿੰਡ ਬੇਗ਼ਮਪੁਰਾ ਤੋਂ ਸਾਹਮਣੇ ਆਇਆ, ਜਿੱਥੇ ਸ੍ਰੀ ਗੁਰੂ ਰਵਿਦਾਸ ਗੁਰੂਦੁਆਰੇ ‘ਚ ਅਚਾਨਕ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 3 ਪਾਵਨ ਸਰੂਪ ਅਗਨ ਭੇਟ ਹੋ ਗਏ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸ਼ਰਧਾਲੂ ਕਾਫੀ ਨਿਰਾਸ਼ ਨਜਰ ਆਉਂਦੇ ਪਏ ਹਨ ਤੇ ਇਹ ਘਟਨਾ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਬਾਰੇ ਸਭ ਤੋਂ ਪਹਿਲਾਂ ਮੱਥਾ ਟੇਕਣ ਆਏ ਵਿਅਕਤੀ ਨੂੰ ਪਤਾ ਲੱਗਾ। ਘਟਨਾ ਵਿੱਚ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ।
ਉੱਥੇ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਕਿ ਪਾਠੀ ਸਿੰਘ ਰੋਜ਼ ਦੀ ਤਰ੍ਹਾਂbਪਾਠ ਕਰਕੇ ਚਲਾ ਗਿਆ ਸੀ। ਸਵੇਰੇ ਜਦੋਂ ਇੱਕ ਸ਼ਰਧਾਲੂ ਮੱਥਾ ਟੇਕਣ ਲਈ ਦਰਬਾਰ ਵਿੱਚ ਪਹੁੰਚਿਆ ਤਾਂ ਉਸ ਨੇ ਸੁਖਆਸਨ ਵਾਲੇ ਕਮਰੇ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਜਿਸ ਵੱਲੋਂ ਇਸ ਸਬੰਧੀ ਜਾਣਕਾਰੀ ਹੋਰਾਂ ਲੋਕਾਂ ਨੂੰ ਦਿੱਤੀ ਗਈ l ਮੌਕੇ ‘ਤੇ ਲੋਕਾਂ ਨੇ ਆ ਕੇ ਸ਼ੀਸ਼ੇ ਤੋੜ ਕੇ ਪਾਣੀ ਨਾਲ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ l ਅੰਦਰ ਜਾ ਕੇ ਦੇਖਿਆ ਕਿ ਸੁਖਾਸਨ, ਪਰਦੇ ਤੇ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨੀ ਭੇਟ ਹੋ ਚੁਕੇ ਸਨ।
ਮੌਕੇ ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਸ੍ਰੀ ਦਰਬਾਰ ਸਾਹਿਬ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਸਿੰਘ ਸਾਹਿਬਾਨ ਨੇ ਪਾਵਨ ਸਰੂਪਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਸ੍ਰੀ ਗੋਵਿੰਦਵਾਲ ਸਾਹਿਬ ਵਿਖੇ ਰਵਾਨਾ ਕੀਤਾ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਸੰਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ l
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚੋਂ ਆਈ ਵੱਡੀ ਦੁਖਦਾਈ ਖਬਰ , ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ 3 ਪਾਵਨ ਸਰੂਪ ਅਗਨ ਭੇਟ
ਤਾਜਾ ਖ਼ਬਰਾਂ
ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚੋਂ ਆਈ ਵੱਡੀ ਦੁਖਦਾਈ ਖਬਰ , ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ 3 ਪਾਵਨ ਸਰੂਪ ਅਗਨ ਭੇਟ
Previous Post7 ਸਾਲਾਂ ਤੋਂ ਜਨਮਦਿਨ ਦੇ ਨੰਬਰਾਂ ਤੋਂ ਖੇਡ ਰਿਹਾ ਸੀ ਲਾਟਰੀ , ਚਮਕੀ ਕਿਸਮਤ ਜਿੱਤ ਗਿਆ ਜੈਕਪਾਟ
Next Postਪੁੱਤ ਨੇ ਜਾਣਾ ਸੀ ਆਪਣੇ ਦੋਸਤਾਂ ਨਾਲ ਘੁੰਮਣ , ਮਾਪਿਆਂ ਵਲੋਂ ਮਨਾ ਕਰਨ ਤੇ ਚੁੱਕ ਲਿਆ ਖੌਫਨਾਕ ਕਦਮ