ਪੰਜਾਬ ਚ ਇਥੇ ਗੁੱਜਰਾਂ ਦੀ ਹੋਈ ਭਿਆਨਕ ਲੜਾਈ ਗੱਡੀਆਂ ਸਾਡ਼ੀਆਂ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਵਿਚ ਅਮਨ ਤੇ ਸ਼ਾਂਤੀ ਸਥਾਪਤ ਕਰਨ ਵਾਸਤੇ ਜਿੱਥੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਪੰਜਾਬ ਵਿੱਚ ਜਿੱਥੇ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਕਈ ਪਰਵਾਰਾਂ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ। ਹੁਣ ਪੰਜਾਬੀ ਚ ਗੁੱਜਰਾਂ ਦੀ ਹੋਈ ਭਿਆਨਕ ਲੜਾਈ ਦੇ ਦੌਰਾਨ ਗੱਡੀਆਂ ਸਾੜੀਆਂ ਗਈਆਂ ਹਨ ਅਤੇ ਮੌਤ ਦਾ ਤਾਂਡਵ ਹੋਣ ਦੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਹਲੀ ਸਾਹਿਬ ਅਧੀਨ ਆਉਂਦੇ ਪਿੰਡ ਬੱਗਾ ਤੋਂ ਸਾਹਮਣੇ ਆਇਆ ਹੈ। ਜਿੱਥੇ 2 ਗੁਜ਼ਰ ਪਰਿਵਾਰਾਂ ਦੇ ਵਿਚਕਾਰ ਹੋਈ ਖੂਨੀ ਝੜਪ ਦੇ ਦੌਰਾਨ ਇਕ ਗੁੱਜਰ ਦੀ ਮੌਤ ਹੋਣ ਦੀ ਖਬਰ ਨਸ਼ਰ ਹੋਈ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਮਨਮੋਹਨ ਸਿੰਘ ਮਜੀਠੀਆ ਵੱਲੋਂ ਦੱਸਿਆ ਗਿਆ ਹੈ ਕਿ ਆਪਸੀ ਵਿਵਾਦ ਦੇ ਚੱਲਦੇ ਹੋਏ ਜਿੱਥੇ ਦੋ ਪਰਿਵਾਰਾਂ ਦੇ 2 ਇਹ ਲੜਾਈ ਹੋਈ ਹੈ। ਇਸ ਦੌਰਾਨ ਦੋਹਾਂ ਪਰਿਵਾਰਾਂ ਦੇ ਲੋਕਾਂ ਵੱਲੋਂ ਇਕ-ਦੂਸਰੇ ਉਪਰ ਇੱਟਾਂ-ਵੱਟਿਆਂ ਨਾਲ ਹਮਲਾ ਕੀਤਾ ਗਿਆ ਹੈ। ਉੱਥੇ ਹੀ ਇਸ ਜ਼ਬਰਦਸਤ ਖੂਨੀ ਝੜਪ ਦੇ ਕਾਰਨ ਇਕ ਗੁੱਜਰ ਦੀ ਮੌਤ ਹੋ ਗਈ।

ਜਿਸ ਤੋਂ ਇਲਾਵਾ ਇਸ ਲੜਾਈ ਦੇ ਕਾਰਨ ਇਕ ਔਰਤ ਸਮੇਤ 7 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ ਇਸ ਇਲਾਜ ਹਨ। ਇਸ ਲੜਾਈ ਦੇ ਦੌਰਾਨ ਇਕ ਮਰੂਤੀ ਕਾਰ, 2 ਟਰੈਕਟਰ ਨੂੰ ਵੀ ਅੱਗ ਲਗਾ ਕੇ ਸਾੜ ਦਿੱਤਾ ਗਿਆ ਹੈ, ਹੋਈ ਇਸ ਖੂਨੀ ਝੜਪ ਦੇ ਦੌਰਾਨ ਜਿੱਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਹੈ।

ਪੁਲਿਸ ਵੱਲੋ ਪਟਸਨ ਤੇ ਪਹੁੰਚ ਕੇ ਜਿੱਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਜਿੱਥੇ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਨ ਵਾਸਤੇ ਨਾਕਾਬੰਦੀ ਕੀਤੀ ਗਈ ਹੈ।