ਪੰਜਾਬ ਚ ਇਥੇ ਘਰ ਦੇ ਬਾਹਰ ਖੇਡ ਰਹੀ 4 ਸਾਲਾਂ ਬੱਚੀ ਦੇ ਉਤੇ ਗੇਟ ਡਿਗਣ ਨਾਲ ਹੋਈ ਦਰਦਨਾਕ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਇਸ ਬਰਸਾਤ ਹੋਣ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ , ਕਿਉਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਪੈ ਰਹੀ ਇਸ ਕੜਾਕੇ ਦੀ ਗਰਮੀ ਨੇ ਕਈ ਮਹੀਨਿਆਂ ਦੇ ਰਿਕਾਰਡ ਤੋੜ ਦਿੱਤੇ ਸਨ। ਪੈਣ ਵਾਲੀ ਭਿਆਨਕ ਗਰਮੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੀ ਮੌਤ ਵੀ ਹੋਈ ਹੈ ਉਥੇ ਹੀ ਇਸ ਗਰਮੀ ਦੇ ਕਾਰਨ ਬਹੁਤ ਸਾਰੇ ਕਾਰੋਬਾਰ ਪ੍ਰਭਾਵਤ ਹੋਏ ਹਨ। ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੇ ਕਾਰਨ ਜਿੱਥੇ ਕਈ ਹਾਦਸੇ ਵਾਪਰੇ ਹਨ ਅਤੇ ਕਈ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਦੇ ਵਿੱਚ ਜਿੱਥੇ ਬੱਚਿਆਂ ਦਾ ਜ਼ਿਕਰ ਹੁੰਦਾ ਹੈ ਉਥੇ ਹੀ ਇਨ੍ਹਾਂ ਬੱਚਿਆਂ ਦੀ ਮੌਤ ਹੋਣ ਕਾਰਨ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਨ੍ਹਾਂ ਘਰਾਂ ਵਿਚ ਇਹ ਬੱਚੇ ਘਰ ਦੀ ਰੌਣਕ ਹੁੰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਘਰ ਦੇ ਬਾਹਰ ਖੇਡ ਰਹੀ ਇਕ ਚਾਰ ਸਾਲਾ ਬੱਚੀ ਉੱਤੇ ਗੇਟ ਡਿੱਗਣ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰਾਓਵਾਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਮੁਹੱਲਾ ਸਰੂਪ ਨਗਰ ਦੇ ਵਿੱਚ ਇੱਕ ਚਾਰ ਸਾਲਾਂ ਦੀ ਬੱਚੀ ਜਦੋਂ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਾਂ, ਉਸ ਸਮੇ ਹੀ ਸਾਹਮਣੇ ਘਰ ਦਾ ਇਕ ਗੇਟ ਉਸ ਬੱਚੀ ਉਪਰ ਡਿੱਗ ਪਿਆ।

ਇਸ ਹਾਦਸੇ ਦੇ ਕਾਰਨ ਜਿੱਥੇ ਸਾਢੇ ਚਾਰ ਸਾਲਾਂ ਦੀ ਬੱਚੀ ਦੀਕਸ਼ਾ ਭਾਰਦਵਾਜ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਅਤੇ ਉਸਨੂੰ ਤੁਰੰਤ ਹੀ ਇਕ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਉਸ ਬੱਚੀ ਦਾ ਇਲਾਜ ਚੱਲ ਰਿਹਾ ਸੀ ਉਥੇ ਹੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲਸ ਪਾਰਟੀ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।