ਪੰਜਾਬ ਚ ਇਥੇ ਚਲੀਆਂ ਤਾਬੜਤੋੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਅੱਜ ਦੇਸ਼ ਭਰ ਦੇ ਲੋਕਾਂ ਵੱਲੋਂ 75 ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ । ਪਰ ਦੂਜੇ ਪਾਸੇ ਬਦਲ ਰਹੀ ਪੰਜਾਬ ਦੀ ਸਥਿਤੀ ਬੇਹੱਦ ਹੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ । ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ । ਹਰ ਰੋਜ਼ ਪੰਜਾਬ ਵਿੱਚ ਗੁੰਡਾਗਰਦੀ ਵਧਦੀ ਜਾ ਰਹੀ ਹੈ । ਗੋਲੀਆਂ ਚੱਲਣੀਆਂ ਤਾਂ ਪੰਜਾਬ ਵਿਚ ਆਮ ਹੁੰਦੀਆਂ ਜਾ ਰਹੀਆਂ ਹਨ, ਇਸੇ ਵਿਚਾਲੇ ਅਜਿਹੀ ਇਕ ਘਟਨਾ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਈ । ਜਿੱਥੇ ਤਾਬੜਤੋੜ ਗੋਲੀਆਂ ਚਲਾੲੀਅਾਂ ਗੲੀਅਾਂ ਅਤੇ ਗੋਲੀਆਂ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ।

ਸਵਤੰਤਰਤਾ ਦਿਵਸ ਯਾਨੀ ਕਿ ਆਜ਼ਾਦੀ ਦਿਹਾੜੇ ਵਾਲੇ ਦਿਨ ਇਹ ਵੱਡੀ ਘਟਨਾ ਵਾਪਰੀ । ਜ਼ਖ਼ਮੀ ਹੋਏ ਵਿਅਕਤੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ । ਜਿੱਥੇ ਇਕ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਤੁਰੰਤ ਸੀਐਮਸੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ । ਉੱਥੇ ਹੀ ਇਸ ਗੋਲਾਬਾਰੀ ਦੀ ਘਟਨਾ ਕਾਰਨ ਇਲਾਕੇ ਭਰ ਵਿੱਚ ਇੱਕ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਇਸ ਪੂਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੀ ਪਛਾਣ ਹਰਸਿਮਰਤ ਸਿੰਘ ਕੋਹਲੀ ਅਤੇ ਵਿਕਰਮਜੀਤ ਸਿੰਘ ਵਿੱਕੀ ਵਜੋਂ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਤਿੰਨ ਤੋਂ ਚਾਰ ਪੰਜ ਫਾਇਰ ਕੀਤੇ ਗਏ ।

ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ । ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਮਾਮਲਾ ਦਰਜ ਕਰ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ । ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹਰਸਿਮਰਤ ਅਤੇ ਵਿਕਰਮਜੀਤ ਕੁਝ ਸਾਮਾਨ ਲੈਣ ਲਈ ਬਾਜ਼ਾਰ ਗਏ ਸਨ ।

ਇਸ ਪਿੱਛੇ ਦੋ ਕਾਰਾ ਆਈਆਂ ਤੇ ਉਕਤ ਨੌਜਵਾਨਾਂ ਨੇ ਉਨ੍ਹਾਂ ਕਾਰਾਂ ਤੋਂ ਹੇਠਾਂ ਉਤਰ ਕੇ ਦੋਵਾਂ ਉੱਪਰ ਗੋਲੀਆਂ ਚਲਾ ਦਿੱਤੀਆਂ । ਇਸ ਘਟਨਾ ਕਾਰਨ ਪੁਲੀਸ ਵੀ ਦੰਗ ਰਹਿ ਗਏ ਕਿਉਂਕਿ ਇਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਲਈ ਸ਼ਹਿਰ ਵਿੱਚ ਰੁਕੇ ਸਨ । ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ।