ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਜਗ੍ਹਾ ਜਗ੍ਹਾ ਤੇ ਨਾਕੇਬੰਦੀ ਕੀਤੀ ਜਾਂਦੀ ਹੈ ਅਤੇ ਚੌਕਸੀ ਵਧਾਈ ਜਾਂਦੀ ਹੈ ਤਾਂ ਜੋ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਜਿਥੇ ਆਪਸੀ ਵਿਵਾਦ ਦੇ ਚੱਲਦੇ ਹੋਏ ਕਈ ਬੇਕਸੂਰਾਂ ਨੂੰ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪਿਛਲੇ ਕੁਝ ਦਿਨਾਂ ਤੋਂ ਜਿੱਥੇ ਚੋਣਾਂ ਤੋਂ ਬਾਅਦ ਅਜਿਹੇ ਬਹੁਤ ਸਾਰੇ ਹਾਦਸੇ ਸਾਹਮਣੇ ਆ ਰਿਹਾ ਹੈ ਜਿੱਥੇ ਲੋਕਾਂ ਵੱਲੋਂ ਛੋਟੀਆਂ ਛੋਟੀਆਂ ਗੱਲਾਂ ਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਜਿੱਥੇ ਪੰਜਾਬ ਵਿੱਚ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿੱਥੇ ਇਸਦਾ ਅਸਰ ਸੂਬੇ ਦੇ ਹਾਲਾਤਾਂ ਉਪਰ ਪੈ ਰਿਹਾ ਹੈ।
ਹੁਣ ਪੰਜਾਬ ਵਿੱਚ ਇੱਥੇ ਤਾਬੜ-ਤੋੜ ਗੋਲੀਆਂ ਚੱਲੀਆਂ ਹਨ ਜਿੱਥੇ ਤਿੰਨ ਦੀ ਮੌਤ ਹੋਈ ਹੈ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਪਿੰਡ ਫੁਲੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਵਿਚ ਸੋਮਵਾਰ ਨੂੰ ਸਥਿਤੀ ਉਸ ਸਮੇਂ ਗੰਭੀਰ ਹੋ ਗਈ ਜਿਥੇ ਦੋਵਾਂ ਧਿਰਾਂ ਦੇ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਕਰ ਦਿੱਤੀ ਗਈ। ਦੱਸਿਆ ਗਿਆ ਹੈ ਕਿ ਇਸੇ ਪਿੰਡ ਦੇ ਕਾਂਗਰਸੀ ਆਗੂ ਸੁਖਪਾਲ ਸਿੰਘ ਅਤੇ ਉਸ ਦੇ ਸਾਥੀ ਆਪਣੀ 100 ਏਕੜ ਵਿਵਾਦਤ ਜ਼ਮੀਨ ਉਪਰ ਗਏ ਸਨ ਜੋ ਕਿ ਬਿਆਸ ਦਰਿਆ ਦੇ ਨਾਲ ਲੱਗਦੀ ਹੈ।
ਉਸ ਸਮੇਂ ਹੀ ਉਸ ਜਗ੍ਹਾ ਉਪਰ ਉਨ੍ਹਾਂ ਦਾ ਵਿਰੋਧੀ ਧਿਰ ਨਾਲ ਪਹਿਲੇ ਹੀ ਚੱਲੇ ਆ ਰਹੇ ਵਿਰੋਧ ਨੂੰ ਲੈ ਕੇ ਝਗੜਾ ਹੋ ਗਿਆ। ਗੋਲੀਆਂ ਚੱਲਣ ਕਾਰਨ ਕਾਂਗਰਸੀ ਸਰਪੰਚ ਦੇ ਪਤੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਜਿੱਥੇ ਪੰਜ ਵਿਅਕਤੀਆਂ ਦੇ ਗੋਲੀ ਲੱਗਣ ਦੀ ਖਬਰ ਸਾਹਮਣੇ ਆਈ ਹੈ ਉਥੇ ਹੀ ਗੋਲੀ ਲੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਪਹਿਚਾਣ ਜੈਮਲ,ਸੁੱਖਰਾਜ ਸਿੰਘ ਅਤੇ ਨਿਸ਼ਾਨ ਸਿੰਘ ਵਜੋਂ ਹੋਈ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ। ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
Previous Postਪੰਜਾਬ ਚ ਇਥੇ 3 ਵਾਹਨਾਂ ਦੀ ਹੋਈ ਆਪਸ ਚ ਜ਼ੋਰਦਾਰ ਟੱਕਰ , ਹੋਈਆਂ ਮੌਤਾਂ ਅਤੇ 4 ਜਖਮੀ
Next Postਪੰਜਾਬ ਚ ਵਿਦਿਆਰਥੀਆਂ ਦੀ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ , ਆਸ ਪਾਸ ਦੇ ਲੋਕਾਂ ਅਤੇ ਪੁਲਿਸ ਵਲੋਂ ਰਾਹਤ ਕਾਰਜ ਜਾਰੀ