ਆਈ ਤਾਜ਼ਾ ਵੱਡੀ ਖਬਰ
ਸੜਕ ਹਾਦਸਿਆਂ ਵਿੱਚ ਜਿੱਥੇ ਅੱਜ ਬਹੁਤ ਸਾਰੇ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁੱਝ ਰਹੇ ਹਨ ਉਥੇ ਹੀ ਨੌਜਵਾਨਾਂ ਵੱਲੋਂ ਵਰਤੀ ਅਣਗਹਿਲੀ ਦੇ ਚਲਦਿਆਂ ਹੋਇਆਂ ਵੀ ਅਜਿਹੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ ਜਿਥੇ ਨੌਜਵਾਨਾਂ ਵੱਲੋਂ ਤੇਜ਼ ਰਫ਼ਤਾਰ ਨਾਲ ਵਾਹਨ ਚਲਾਏ ਜਾਂਦੇ ਹਨ ਅਤੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਨ ਵੀ ਨਹੀਂ ਕੀਤਾ ਜਾਂਦਾ। ਇਸ ਲਈ ਬਹੁਤ ਸਾਰੇ ਨੌਜਵਾਨ ਇਨ੍ਹਾਂ ਸੜਕ ਹਾਦਸਿਆਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਉਥੇ ਹੀ ਕੁਝ ਹੋਰ ਵਾਹਨ ਚਾਲਕਾ ਵੱਲੋਂ ਵੀ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਹਾਦਸਿਆਂ ਦੀ ਚਪੇਟ ਵਿੱਚ ਲੈ ਲਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਏਥੇ ਚੜ੍ਹਦੀ ਜਵਾਨੀ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਧੂਰੀ-ਸੰਗਰੂਰ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ 20 ਸਾਲਾਂ ਦਾ ਨੌਜਵਾਨ ਪਰਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਤੋਤਾਪੁਰੀ ਮਹੱਲਾ, ਆਪਣੇ ਮੋਟਰਸਾਈਕਲ ਤੇ ਆਪਣੇ ਦੋ ਦੋਸਤਾਂ ਦੇ ਨਾਲ ਕਿਸੇ ਘਰੇਲੂ ਕੰਮ ਲਈ ਸੰਗਰੂਰ ਗਿਆ ਹੋਇਆ ਸੀ।
ਜਿੱਥੇ ਉਸ ਦੇ ਦੋ ਦੋਸਤ ਮੁਕੇਸ਼ ਕੁਮਾਰ 17 ਸਾਲਾ ਪੁੱਤਰ ਕੇਹਰ ਸਿੰਘ ਅਤੇ 20 ਸਾਲਾਂ ਅਮਿਤ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਪਸ ਆਪਣੇ ਘਰ ਪਰਤ ਰਹੇ ਸਨ ਅਤੇ ਜਦੋਂ ਆਪਣੇ ਮੁਹੱਲੇ ਵੱਲ ਨੂੰ ਮੁੜਨ ਲੱਗੇ ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜੋ ਮਲੇਰਕੋਟਲਾ ਸਾਈਡ ਤੋਂ ਆ ਰਿਹਾ ਸੀ।
ਇਹ ਘਟਨਾ ਕਰੀਬ ਸਾਢੇ 12 ਵਜੇ ਰਾਤ ਦੇ ਸਮੇਂ ਵਾਪਰੀ ਹੈ। ਜਿੱਥੇ ਪਰਦੀਪ ਸਿੰਘ ਅਤੇ ਮੁਕੇਸ਼ ਕੁਮਾਰ ਦੀ ਇਤਿਹਾਸ ਦੀ ਚਪੇਟ ਵਿਚ ਹੋਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜਦਕਿ ਅਮਿਤ ਕੁਮਾਰ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਹਿਲਾਂ ਧੂਰੀ ਅਤੇ ਉਸ ਤੋਂ ਬਾਅਦ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।
Previous Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਕਰਾਇਆ ਗਿਆ ਹਸਪਤਾਲ ਦਾਖ਼ਿਲ-ਗਿਆ ਕੌਮਾਂ ਚ ਹੋ ਰਹੀਆਂ ਅਰਦਾਸਾਂ
Next Postਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ,ਆਉਣ ਵਾਲੇ ਦਿਨਾਂ ਚ ਮੀਹ ਪੈਣ ਨੂੰ ਲੈਕੇ ਦਿੱਤੀ ਇਹ ਜਾਣਕਾਰੀ