ਪੰਜਾਬ ਚ ਇਥੇ ਜਨਮਦਿਨ ਮਨਾਉਦਿਆਂ ਹੋਈ ਲੜਾਈ ਚ ਇਮਾਰਤ ਤੋਂ ਹੇਠਾਂ ਡਿਗੇ 2 ਵਿੱਦਿਆਰਥੀ, ਹੋਈ 1 ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਧੀਆ ਵਧੀਆ ਵਿਦਿਅਕ ਅਦਾਰਿਆਂ ਦੇ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ। ਉੱਥੇ ਜਾ ਕੇ ਉਨ੍ਹਾਂ ਦੇ ਬੱਚਿਆਂ ਵੱਲੋਂ ਵਿਦਿਆ ਗ੍ਰਹਿਣ ਕੀਤੀ ਜਾਂਦੀ ਹੈ ਅਤੇ ਆਪਣੀਆਂ ਮੰਜਲਾ ਨੂੰ ਸਰ ਕਰਨ ਲਈ ਅੱਗੇ ਦੀ ਉਡਾਣ ਭਰੀ ਜਾਂਦੀ ਹੈ। ਮਾਪੇ ਜਿੱਥੇ ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਅਨੇਕਾਂ ਸੁਪਨੇ ਵੇਖਦੇ ਹਨ ਅਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਆਪਣੇ ਬੱਚਿਆਂ ਦੀ ਪਰਵਰਿਸ਼ ਵਿੱਚ ਲਗਾ ਦਿੰਦੇ ਹਨ। ਪਰ ਕਈ ਵਿਦਿਆਰਥੀ ਜਿੱਥੇ ਕਾਲਜ ਦੇ ਵਿੱਚ ਛੋਟੀਆਂ-ਮੋਟੀਆਂ ਗੱਲਾਂ ਨੂੰ ਲੈ ਕੇ ਅਜਿਹੀਆਂ ਦੁਰਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ, ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਵਾਨੀ ਦੇ ਜੋਸ਼ ਵਿਚ ਬੱਚਿਆਂ ਵੱਲੋਂ ਕੀਤੀ ਗਈ ਗ਼ਲਤੀ ਪਰਿਵਾਰ ਲਈ ਭਾਰੀ ਪੈ ਜਾਦੀ ਹੈ।

ਹੁਣ ਪੰਜਾਬ ਵਿੱਚ ਅਤੇ ਜਨਮ ਦਿਨ ਮਨਾਉਂਦਿਆਂ ਹੋਇਆਂ ਲੜਾਈ ਦੌਰਾਨ ਇਮਾਰਤ ਤੋਂ ਹੇਠਾਂ ਡਿਗ ਕੇ ਦੋ ਵਿਦਿਆਰਥੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਨੌਜਵਾਨਾਂ ਵੱਲੋਂ ਜਿੱਥੇ ਥਾਣਾ ਡਵੀਜ਼ਨ ਨੰਬਰ ਇੱਕ ਦੇ ਅਧੀਨ ਆਉਂਦੇ ਡਿਵੀਏਟ ਕਾਲਜ ਵਿੱਚ ਇਹ ਘਟਨਾ ਵਾਪਰਨ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ।। ਇਸ ਦੀ ਜਾਣਕਾਰੀ ਦਿੰਦੇ ਹੋਏ ਹੋਰ ਨੌਜਵਾਨਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਵਿੱਦਿਅਕ ਅਦਾਰੇ ਦੀ ਇਮਾਰਤ ਦੇ ਉਪਰ ਜਨਮ ਦਿਨ ਦੀ ਪਾਰਟੀ ਕੀਤੀ ਜਾ ਰਹੀ ਸੀ।

ਜਿੱਥੇ ਤੀਜੀ ਮੰਜਿਲ ਉਪਰ ਇਹ ਪਾਰਟੀ ਚੱਲ ਰਹੀ ਸੀ ਉਥੇ ਹੀ ਕਿਸੇ ਗੱਲ ਨੂੰ ਲੈ ਕੇ ਦੋ ਨੌਜਵਾਨਾਂ ਦੇ ਵਿਚਕਾਰ ਵਿਵਾਦ ਹੋ ਗਿਆ ਅਤੇ ਇਹ ਗੱਲ ਹੱਥੋਪਾਈ ਤਕ ਪਹੁੰਚ ਗਈ। ਉੱਥੇ ਹੀ ਨੌਜਵਾਨ ਲੜਦੇ-ਲੜਦੇ ਤੀਜੀ ਮੰਜ਼ਲ ਤੋਂ ਹੇਠਾਂ ਡਿਗ ਪਏ, ਜਿਸ ਕਾਰਨ ਇਕ ਨੌਜਵਾਨ ਦੀ ਘਟਨਾ ਸਥਨ ਤੇ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਦੋਨੋਂ ਹੀ ਵਿਦਿਆਰਥੀ ਬਿਹਾਰ ਦੇ ਰਹਿਣ ਵਾਲੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।