ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ਵਿੱਚ ਨਸ਼ਾ ਲਗਾਤਾਰ ਵਧ ਰਿਹਾ ਹੈ , ਹਾਲਾਂਕਿ ਸਰਕਾਰ ਤੇ ਪੁਲੀਸ ਵੱਲੋਂ ਵੀ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕੀਤਾ ਜਾਵੇ । ਪਰ ਹਰ ਰੋਜ਼ ਜਿਸ ਪ੍ਰਕਾਰ ਮਾਵਾਂ ਦੇ ਜਵਾਨ ਪੁੱਤਰ ਨਸ਼ੇ ਘਰ ਭਰੀ ਜਵਾਨੀ ਵਿੱਚ ਜਹਾਨੋਂ ਤੁਰ ਰਹੇ ਹਨ, ਇਕ ਬੇਹੱਦ ਹੀ ਚਿੰਤਾ ਦਾ ਵਿਸ਼ਾ ਪੰਜਾਬ ਵਿੱਚ ਨਸ਼ਾ ਬਣਿਆ ਹੋਇਆ ਹੈ । ਦੂਜੇ ਪਾਸੇ ਪੁਲੀਸ ਦੇ ਵੱਲੋਂ ਵੀ ਲਗਾਤਾਰ ਛਾਪੇਮਾਰੀ ਕਰ ਕੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸੇ ਵਿਚਾਲੇ ਹੁਣ ਨਸ਼ਾ ਤਸਕਰਾਂ ਅਤੇ ਪੁਲੀਸ ਵਿਚਾਲੇ ਝੜਪ ਸਬੰਧੀ ਖ਼ਬਰ ਸਾਹਮਣੇ ਆਈ ਹੈ ।
ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੁਲਸ ਅਕੈਡਮੀ ਫਿਲੌਰ ਵਿਖੇ ਪੁਲਸ ਕਾਂਸਟੇਬਲਾਂ ਤਕ ਡਰੱਗਜ਼ ਪਹੁੰਚਾਉਣ ਵਾਲੇ ਰੈਕੇਟ ’ਚ ਸ਼ਾਮਲ ਇਕ ਸਮੱਗਲਰ ਨਾਲ ਪੰਜਾਬ ਪੁਲਸ ਦਾ ਸਿੱਧਾ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਇਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ । ਜਿਸ ਨੂੰ ਮੌਕੇ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਅਤੇ ਮੌਕੇ ਦੇ ਕੋਲ ਇਕ ਪਿੰਡ ਚ ਹੋਏ ਇਸ ਮੁਕਾਬਲੇ ਤੋਂ ਬਾਅਦ ਸਮੱਗਲਰ ਨੂੰ ਕਾਬੂ ਪੁਲੀਸ ਦੇ ਵੱਲੋਂ ਕੀਤਾ ਗਿਆ ।
ਇਸ ਨਸ਼ਾ ਤਸਕਰ ਦੀ ਪਛਾਣ ਗਗਨਦੀਪ ਵਜੋਂ ਹੋਈ ਹੈ ਤੇ ਜਾਣਕਾਰੀ ਮੁਤਾਬਕ ਇਹ ਵੀ ਪੁਲੀਸ ਨੂੰ ਪਤਾ ਚੱਲਿਆ ਹੈ ਕਿ ਪਿਛਲੇ ਪੰਜ ਮਹੀਨੇ ਪਹਿਲਾਂ ਪੁਲੀਸ ਅਕੈਡਮੀ ਚ ਪੈਲੇਟ ਡਰੱਗ ਰੈਕੇਟ ਦਿੱਤਾ ਇਕ ਨਿਜੀ ਚੈਨਲ ਵੱਲੋਂ ਪਰਦਾਫਾਸ਼ ਕੀਤਾ ਗਿਆ ਸੀ । ਜਿਸ ਤੋਂ ਬਾਅਦ ਅੱਠ ਪੁਲੀਸ ਮੁਲਾਜ਼ਮ ਨਸ਼ਾ ਵੇਚਣ ਅਤੇ ਪੀਣ ਦੇ ਆਦੀ ਨਹੀਂ ਪਾਏ ਗਏ ਸਨ । ਜਿਨ੍ਹਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਦੋਂ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਪਤਾ ਚੱਲਿਆ ਸੀ ਕਿ ਪੁਲੀਸ ਅਕੈਡਮੀ ਵਿੱਚ ਤਾਇਨਾਤ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੂੰ ਪਿੰਡ ਦੇ ਰਹਿਣ ਵਾਲੇ ਹੀ ਕੁਝ ਵਿਅਕਤੀਆਂ ਵੱਲੋਂ ਵੱਲੋਂ ਹੀ ਮੁਹੱਈਆ ਕਰਵਾਇਆ ਜਾਂਦਾ ਸੀ । ਜਿਸ ਤੋਂ ਬਾਅਦ ਪੁਲੀਸ ਵੱਲੋਂ ਨਸ਼ਾ ਤਸਕਰਾਂ ਉੱਪਰ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਤੇ ਕੁਝ ਸਮੇਂ ਬਾਅਦ ਪੁਲੀਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ । ਪਰ ਹੁਣ ਇਕ ਵਾਰ ਫਿਰ ਤੋਂ ਇਹ ਮਾਮਲਾ ਜਿਸ ਦੌਰਾਨ ਪੁਲੀਸ ਤੇ ਸਮੱਗਲਰਾਂ ਵਿਚਕਾਰ ਝੜਪ ਹੋਈ ਉਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ।
Previous Postਮਸ਼ਹੂਰ ਬੋਲੀਵੁਡ ਐਕਟਰ ਰਣਵੀਰ ਸਿੰਘ ਲਈ ਆਈ ਵੱਡੀ ਮਾੜੀ ਖਬਰ, ਇਸ ਕਾਰਨ ਪਹੁੰਚੀ ਪੁਲਿਸ ਕੋਲ ਸ਼ਿਕਾਇਤ
Next Postਇਥੇ ਪੁਨਰਜਨਮ ਦੀ ਖੋਜ ਕਰਨ ਲਈ 200 ਲਾਸ਼ਾਂ ਨਾਈਟ੍ਰੋਜਨ ਟੈਂਕ ‘ਚ ਰਖੀਆਂ, ਇਕ ਦਾ ਖਰਚਾ ਕਰੋੜਾਂ ਚ