ਪੰਜਾਬ ਚ ਇਥੇ ਡਿਊਟੀ ਤੇ ਖੜ੍ਹੇ ASI ਦੀ ਗੋਲੀ ਲੱਗਣ ਕਾਰਨ ਹੋਈ ਮੌਤ, ਕੀਤੀ ਗਈ ਅਗਲੇਰੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅੱਜ ਕੱਲ ਗੋਲੀ ਚੱਲਣ ਦੀਆਂ ਘਟਨਾਵਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਜਿਸ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਕੀਤੀ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੰਦੇ ਹੋਏ ਗੋਲੀ ਚਲਾ ਦਿੱਤੀ ਜਾਂਦੀ ਹੈ। ਉਥੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਵਿੱਚ ਪਹਿਲਾਂ ਹੀ ਮੋਹਾਲ ਖਰਾਬ ਹੋ ਰਿਹਾ ਹੈ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ।

ਪੁਲਿਸ ਵੱਲੋਂ ਜਿਥੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ ਉਥੇ ਇਕ ਇਕ ਪੁਲਸ ਕਰਮਚਾਰੀ ਵੀ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੰਜਾਬ ਵਿੱਚ ਇੱਥੇ ਡਿਊਟੀ ਤੇ ਖੜੇ ਏ ਐਸ ਆਈ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਜਿੱਥੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੱਜ ਡਿਊਟੀ ਤੇ ਤਾਇਨਾਤ 45 ਸਾਲਾ ਲੋਕਲ ਰੈਂਕ ਦੇ ਏਐਸ ਆਈ ਸਿੰਘ ਦੀ ਗੋਲੀ ਲੱਗਣ ਕਾਰਨ ਉਸ ਸਮੇਂ ਮੌਤ ਹੋ ਗਈ। ਜਿਸ ਸਮੇਂ ਬਖਸ਼ੀਸ਼ ਸਿੰਘ ਗੋਇੰਦਵਾਲ ਸਾਹਿਬ ਵਿਖੇ ਡਿਊਟੀ ਤੇ ਸ਼ਿਫਟ ਦੇ ਸ਼ੁਰੂ ਹੋਣ ਦੇ ਦੌਰਾਨ ਇਸ ਹਾਦਸੇ ਦਾ ਸ਼ਿਕਾਰ ਹੋਇਆ ਹੈ ਜਿੱਥੇ ਡਿਊਟੀ ਦੌਰਾਨ ਕਮਰੇ ਅੰਦਰ ਮੌਜੂਦ ਐਸ ਐਲ ਆਰ ਰਾਈਫਲ ਦੀ ਗੋਲੀ ਬਖਸ਼ੀਸ਼ ਸਿੰਘ ਦੀ ਗਰਦਨ ਦੇ ਨਜ਼ਦੀਕ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਹਾਦਸਾ ਸ਼ਿਫਟ ਸ਼ੁਰੂ ਹੋਣ ਦੇ ਸਮੇਂ ਸਵੇਰੇ ਵਾਪਰਿਆ ਹੈ ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਹੈ, ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਨਾਕੇ ਤੇ ਤੈਨਾਤ ਇੱਕ ਲੋਕਲ ਰੈਂਕ ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ ਉਥੇ ਹੀ ਮ੍ਰਿਤਕ ਬਖਸ਼ੀਸ਼ ਸਿੰਘ ਬੇਹੱਦ ਇਮਾਨਦਾਰ ਅਤੇ ਹੋਣਹਾਰ ਕਰਮਚਾਰੀ ਸੀ।