ਪੰਜਾਬ ਚ ਇਥੇ ਤੇਜ ਰਫਤਾਰ ਕਾਰਨ ਵਾਪਰੇ ਭਿਆਨਕ ਹਾਦਸੇ ਚ ਭੈਣ ਭਰਾ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਸੜਕੀ ਹਾਦਸਿਆਂ ਵਿੱਚ ਜਿਥੇ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ, ਜਿੱਥੇ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਅਤੇ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੁੰਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਉਨ੍ਹਾਂ ਨੂੰ ਸਮੇਂ ਸਮੇਂ ਤੇ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਤੇਜ਼ ਰਫਤਾਰ ਦੇ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਭੈਣ ਭਰਾ ਦੀ ਮੌਕੇ ਤੇ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਟਾਟਾ 407 ਵੱਲੋਂ ਇਕ ਐਕਟਿਵਾ ਸਵਾਰ ਪਰਿਵਾਰ ਦੇ 4 ਮੈਂਬਰਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਜਦੋਂ ਗੁਰਾਇਆ ਦਾ ਰਹਿਣ ਵਾਲਾ ਇਕ ਪਰਿਵਾਰ ਲੁਧਿਆਣਾ ਵਿਖੇ ਤਾਜਪੁਰ ਰੋਡ ਤੇ ਮਿਲਣ ਵਾਸਤੇ ਜਾ ਰਿਹਾ ਸੀ। ਜਦੋਂ ਐਕਟਿਵਾ ਸਵਾਰ ਜਸਵਿੰਦਰ ਸਿੰਘ, ਆਪਣੀ ਪਤਨੀ ਅਰਚਨਾ ਅਤੇ 14 ਸਾਲਾਂ ਦੇ ਬੇਟੇ ਮਨਦੀਪ ਸਿੰਘ ਅਤੇ ਬੇਟੀ 10 ਸਾਲਾਂ ਪੰਕੂ ਦੇ ਨਾਲ ਜਦੋਂ ਆਪਣੇ ਸਹੁਰੇ ਘਰ ਜਾ ਰਹੇ ਸਨ ਤਾਂ ਬਸਤੀ ਜੋਧੇਵਾਲ ਚੌਂਕ ਦੇ ਕੋਲ ਪਹੁੰਚਣ ਦੌਰਾਨ ਹੀ ਉਨ੍ਹਾਂ ਨੂੰ ਇੱਕ ਤੇਜ਼ ਰਫ਼ਤਾਰ ਟਾਟਾ 407 ਵੱਲੋਂ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਘਟਨਾ ਸਥਾਨ ਤੇ ਬੱਚਿਆਂ ਦੀ ਮੌਤ ਹੋ ਗਈ। ਪਤੀ ਪਤਨੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਲੋਕਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ ਹੈ ਜੋ ਇਸ ਸਮੇਂ ਗੰਭੀਰ ਹਾਲਤ ਵਿਚ ਹਨ ਅਤੇ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹਨ।

ਮੌਕੇ ਤੇ ਮੌਜੂਦ ਲੋਕਾਂ ਵੱਲੋਂ ਜਿੱਥੇ tata 407 ਗੱਡੀ ਨੂੰ ਫੜ ਲਿਆ ਗਿਆ ਹੈ ਅਤੇ ਚਾਲਕ ਨੂੰ ਵੀ ਪੁਲੀਸ ਦੇ ਹਵਾਲੇ ਕੀਤਾ ਗਿਆ ਉਥੇ ਹੀ ਗੁੱਸੇ ਵਿਚ ਆਏ ਲੋਕਾਂ ਵੱਲੋਂ ਗੱਡੀ ਉੱਪਰ ਪੱਥਰ ਵੀ ਮਾਰੇ ਗਏ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।