ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੁਰੱਖਿਆ ਨੂੰ ਵਧਾਇਆ ਗਿਆ ਹੈ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਅਜਿਹੇ ਗ਼ੈਰ-ਸਮਾਜਿਕ ਅਨਸਰਾਂ ਨੂੰ ਠੱਲ ਪਾਉਣ ਵਾਸਤੇ ਪੁਲਿਸ ਵੱਲੋਂ ਬਹੁਤ ਸਾਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਜਿੱਥੇ ਪੁਲਿਸ ਵੱਲੋਂ ਜਗ੍ਹਾ-ਜਗ੍ਹਾ ਤੇ ਨਾਕੇਬੰਦੀ ਕਰਕੇ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਰਾਤ ਦੇ ਹਨੇਰੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਵਲੋ ਵੱਖ ਵੱਖ ਰਸਤੇ ਅਪਨਾ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਪੰਜਾਬ ਵਿੱਚ ਆਏ ਦਿਨ ਹੀ ਜਿੱਥੇ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਤੜਕੇ 3 ਵਜੇ ਅਜਿਹਾ ਵੱਡਾ ਕਾਂਡ ਹੋਇਆ ਹੈ ਜਿੱਥੇ ਹੜਕੰਪ ਮਚ ਗਿਆ ਹੈ ਅਤੇ ਭਾਜੜਾਂ ਪਈਆਂ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਪਿੰਡ ਖਜੂਰਲਾ ਤੋਂ ਸਾਹਮਣੇ ਆਈ ਹੈ। ਜਿੱਥੇ ਰਾਤ ਦੇ ਤਿੰਨ ਵਜੇ ਦੇ ਕਰੀਬ ਤੜਕੇ ਕੁਝ ਲੁਟੇਰਿਆਂ ਵੱਲੋਂ ਇੱਕ ਬੈਂਕ ਦੇ ਏਟੀਐਮ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਐੱਸ ਬੀ ਆਈ ਦੀ ਬੈਂਕ ਦੇ ਏਟੀਐਮ ਨੂੰ ਲੁਟੇਰਿਆਂ ਵੱਲੋਂ ਗੈਸ ਕਟਰ ਦੀ ਸਹਾਇਤਾ ਨਾਲ ਮਸ਼ੀਨ ਨੂੰ ਤੋੜ ਕੇ ਉਸ ਵਿੱਚੋਂ 23 ਲੱਖ ਰੁਪਏ ਲੁੱਟ ਲਏ ਗਏ ਹਨ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਬਰੀਜਾ ਗੱਡੀ ਵਿੱਚ ਆਏ ਸਨ।
ਜੋ 23 ਲੱਖ ਦੀ ਨਕਦੀ ਲੈ ਕੇ ਏ ਟੀ ਐਮ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ।
Previous Postਅਮਰੀਕਾ ਤੋਂ ਯੂਕਰੇਨ ਦੀ ਮਦਦ ਬਾਰੇ ਆ ਗਈ ਹੁਣ ਇਹ ਵੱਡੀ ਖਬਰ – ਯੂਕਰੇਨ ਵਾਸੀਆਂ ਚ ਖੁਸ਼ੀ
Next Postਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵਲੋਂ ਤੀਸਰੇ ਵਿਸ਼ਵ ਯੁੱਧ ਦੇ ਲੱਗਣ ਬਾਰੇ ਆਇਆ ਇਹ ਵੱਡਾ ਬਿਆਨ