ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇੰਨੀ ਦਿਨੀਂ ਵਧ ਰਹੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਵਰਗੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਜਿੱਥੇ ਜਗ੍ਹਾ ਜਗ੍ਹਾ ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਉੱਥੇ ਹੀ ਅਜਿਹੀਆਂ ਘਟਨਾਵਾਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ।
ਜਿੱਥੇ ਪੁਲਿਸ ਵੱਲੋਂ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਲੁਟੇਰਿਆਂ ਨੂੰ ਕਾਬੂ ਕੀਤਾ ਜਾ ਸਕੇ। ਜਿਸ ਸਦਕਾ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਸਥਾਪਤ ਕੀਤਾ ਜਾ ਸਕੇ। ਪੰਜਾਬ ਵਿਚ ਹੁਣ ਇਕ ਥਾਣੇਦਾਰ ਦੇ ਘਰ ਇਹ ਕਾਂਡ ਹੋਇਆ ਹੈ ਜਿਸ ਬਾਰੇ ਸਾਰੇ ਸੁਣ ਕੇ ਹੈਰਾਨ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪੁਲੀਸ ਮੁਲਾਜ਼ਮ ਦੇ ਘਰ ਨੂੰ ਚੋਰਾਂ ਵੱਲੋਂ ਉਸ ਸਮੇਂ ਆਪਣਾ ਨਿਸ਼ਾਨਾ ਬਣਾ ਲਿਆ ਗਿਆ ਜਦੋਂ ਠਾਣੇਦਾਰ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਹੋਇਆ ਸੀ।
ਜਦੋਂ ਉਹ ਪਰਿਵਾਰ ਸਮੇਤ ਆਪਣੇ ਘਰ ਵਾਪਸ ਪਰਤੇ ਤਾਂ ਉਹ ਸਾਰਾ ਖਿੱਲਰਿਆ ਹੋਇਆ ਸਮਾਨ ਵੇਖ ਕੇ ਹੈਰਾਨ ਰਹਿ ਗਏ। ਕਿਉਂਕਿ ਪੁਲਿਸ ਲਾਈਨ ਤੋਂ ਕੁਝ ਦੂਰੀ ਤੇ ਰਹਿਣ ਵਾਲੇ ਏ ਐੱਸ ਆਈ ਸਰਬਜੀਤ ਸਿੰਘ ਪੁਲਿਸ ਵਿਭਾਗ ਵਿੱਚ ਤੈਨਾਤ ਹਨ ਇਸ ਦੇ ਬਾਵਜੂਦ ਵੀ ਉਨ੍ਹਾਂ ਦੇ ਘਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਸਰਬਜੀਤ ਸਿੰਘ ਵੱਲੋਂ ਆਪਣੇ ਘਰ ਵਿੱਚ ਹੋਈ ਚੋਰੀ ਦੀ ਘਟਨਾ ਦੀ ਸ਼ਿਕਾਇਤ ਥਾਣਾ ਸਿਵਲ ਲਾਈਨ ਵਿੱਚ ਦਰਜ ਕਰਵਾਈ ਗਈ ਹੈ।
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਦੀ ਭਾਲ ਕਰਨ ਵਾਸਤੇ ਨਜ਼ਦੀਕ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸਿਵਲ ਲਾਇਨ ਦੇ ਏ ਐੱਸ ਈ ਰਾਜ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਵਿਚ ਚੋਰਾਂ ਵੱਲੋਂ 3 ਲੱਖ ਰੁਪਏ ਨਗਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕੀਤਾ ਗਿਆ ਹੈ।
Previous Postਨਵੇਂ ਬਣੇ ਮੁੱਖ ਮੰਤਰੀ ਚੰਨੀ ਨੇ ਅਚਾਨਕ ਕਰਤਾ ਪਹਿਲੇ ਦਿਨ ਹੀ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ
Next Postਚੰਨੀ ਦੇ CM ਬਣਨ ਦੇ ਤੁਰੰਤ ਬਾਅਦ ਹੀ ਕੈਪਟਨ ਦੀ ਰਿਹਾਇਸ਼ ਤੋਂ ਪੁਲਸ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ