ਆਈ ਤਾਜਾ ਵੱਡੀ ਖਬਰ
ਜਿੱਥੇ ਪਹਿਲਾਂ ਦੇਸ਼ ਅੰਦਰ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਥੇ ਹੀ ਕੁਝ ਦਿਨਾਂ ਵਿਚ ਹੋਈ ਇਸ ਬਰਸਾਤ ਨੇ ਸਭ ਪਾਸੇ ਜਲ ਥਲ ਕਰ ਦਿੱਤਾ ਹੈ। ਪੰਜਾਬ ਵਿੱਚ ਵੀ ਇਨ੍ਹਾਂ ਦੋ ਦਿਨਾਂ ਦੌਰਾਨ ਹੋਈ ਬਰਸਾਤ ਕਾਰਨ ਤਾਪਮਾਨ ਵਿੱਚ ਕਾਫੀ ਕਮੀ ਆ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਹਿਮਾਚਲ ਦੇ ਵਿੱਚ ਵੀ ਕਈ ਜਗ੍ਹਾ ਉਪਰ ਭਾਰੀ ਬਰਸਾਤ ਦੇ ਕਾਰਨ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਵਧੇਰੇ ਬਰਸਾਤ ਹੋਣ ਕਾਰਨ ਅਤੇ ਬੱਦਲ ਫਟਣ ਕਾਰਨ ਹਿਮਾਚਲ ਅਤੇ ਪੰਜਾਬ ਵਿੱਚ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਪੰਜਾਬ ਵਿੱਚ ਇੱਥੇ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ਵਿੱਚ ਚਿੰਤਾ ਵੱਧ ਗਈ ਹੈ। ਹੁਣ ਬਹਿਰਾਮ ਪੁਰ ਤੋਂ ਸਾਹਮਣੇ ਆਈ ਖਬਰ ਅਨੁਸਾਰ ਜਿਥੇ ਪਹਾੜੀ ਖੇਤਰਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ ਉਥੇ ਹੀ ਇਨ੍ਹਾਂ ਖੇਤਰਾਂ ਦੇ ਕਿਨਾਰਿਆਂ ਉਪਰ ਵੱਸੇ ਹੋਏ ਲੋਕਾਂ ਲਈ ਵੀ ਮੁਸ਼ਕਿਲ ਆ ਗਈ ਹੈ। ਥਾਣਾ ਬਹਿਰਾਮਪੁਰ ਦੇ ਮੁਖੀ ਮਨਦੀਪ ਸੰਗੋਤਰਾ ਵੱਲੋਂ ਇਲਾਕੇ ਦਾ ਦੌਰਾ ਕੀਤਾ ਗਿਆ ਅਤੇ ਇਸ ਬਾਬਤ ਜਾਣਕਾਰੀ ਦਿੱਤੀ ਗਈ ਹੈ, ਦਰਿਆ ਦੇ ਕੰਢੇ ਤੇ ਵਸੇ ਹੋਏ ਵਸਨੀਕਾਂ ਨੂੰ ਉਸ ਸਾਈਡ ਨਾ ਜਾਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।
ਉਥੇ ਹੀ ਇਨ੍ਹਾਂ ਖੇਤਰਾਂ ਅਧੀਨ ਆਉਂਦੇ ਪਿੰਡਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਉਥੇ ਹੀ ਕਿਸੇ ਪਿੰਡ ਵਿਚ ਵੀ ਪਾਣੀ ਦੇ ਆਉਣ ਦੀ ਖ਼ਬਰ ਅਜੇ ਸਾਹਮਣੇ ਨਹੀਂ ਆਈ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਬਾਰੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਕਿਉਂਕਿ ਪਾਣੀ ਦਾ ਪੱਧਰ ਵਧ ਜਾਣ ਕਾਰਨ ਸੜਕ ਤੇ ਪਾਣੀ ਫਿਰਨਾ ਸ਼ੁਰੂ ਹੋ ਗਿਆ ਹੈ। ਪਹਾੜੀ ਖੇਤਰਾਂ ਤੋਂ ਸਾਰਾ ਪਾਣੀ ਹੇਠਾਂ ਆਉਣ ਕਾਰਨ ਹੀ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ। ਜਿਸ ਕਾਰਨ ਦਰਿਆ ਵਿੱਚ ਚੱਲਣ ਵਾਲੀ ਕਿਸ਼ਤੀ ਵੀ ਅੱਜ ਸਵੇਰ ਤੋਂ ਬੰਦ ਕਰ ਦਿੱਤੀ ਗਈ ਹੈ। ਜਿਸ ਕਾਰਨ ਦੂਸਰੀ ਸਾਈਡ ਆਉਣ ਜਾਣ ਵਾਲੇ ਲੋਕਾਂ ਲਈ ਸਮੱਸਿਆ ਵੀ ਵਧ ਗਈ ਹੈ।
Previous Postਪੰਜਾਬ ਚ ਸਵੇਰੇ 8 ਵਜੇ ਤੋਂ ਦੁਪਹਿਰ 2 ਤਕ ਲਈ ਹੁਣ ਹੋ ਗਿਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ
Next Postਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਰਜਨੀਕਾਂਤ ਬਾਰੇ ਆਈ ਇਹ ਤਾਜਾ ਵੱਡੀ ਖਬਰ