ਪੰਜਾਬ ਚ ਇਥੇ ਦੁੱਧ ਦੀ ਡੇਅਰੀ ਚ ਵਾਪਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ – ਇਲਾਕੇ ਚ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਪਿਛਲੇ ਚਾਰ ਪੰਜ ਦਿਨ ਤੋਂ ਲਗਾਤਰ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਬਰਸਾਤ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਬਹੁਤ ਸਾਰੇ ਲੋਕਾਂ ਦੀ ਮੌਤ ਹੋਣ ਕਾਰਨ ਜਿਥੇ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਉਨ੍ਹਾਂ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਹਨਾਂ 5 ਦਿਨਾਂ ਦੇ ਦੌਰਾਨ ਬਰਸਾਤ ਅਤੇ ਤੇਜ਼ ਹਨੇਰੀ ਅਤੇ ਝੱਖੜ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਹਨ।

ਜਿਨ੍ਹਾਂ ਵਿੱਚ ਬਹੁਤ ਸਾਰੀਆਂ ਘਟਨਾਵਾਂ ਦੇ ਵਿਚ ਕਈ ਜਗ੍ਹਾ ਤੇ ਲੋਕ ਮਲਬੇ ਹੇਠ ਆਉਣ ਕਾਰਨ ਮੌਤ ਦਾ ਸ਼ਿਕਾਰ ਵੀ ਹੋ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਦੁੱਧ ਦੀ ਡੇਅਰੀ ਤੇ ਭਿਆਨਕ ਹਾਦਸਾ ਵਾਪਰਿਆ ਜਿੱਥੇ ਏਨੀਆਂ ਮੌਤਾਂ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਅਧੀਨ ਆਉਂਦੇ ਮਹੱਲਾ ਪੀਪਾਰੰਗੀ ਤੋਂ ਸਾਹਮਣੇ ਆਇਆ। ਜਿੱਥੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਦੇ ਕਾਰਨ ਅੱਜ ਤੜਕਸਾਰ ਉਸ ਸਮੇਂ ਡਿੱਗ ਗਈ ਜਦੋਂ ਇਸ ਛੱਤ ਹੇਠਾਂ ਕੁਝ ਲੋਕ ਸੁੱਤੇ ਹੋਏ ਸਨ ਅਤੇ ਪਸ਼ੂ ਵੀ ਮੌਜੂਦ ਸਨ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਸ ਛੱਤ ਦੇ ਡਿੱਗਣ ਕਾਰਨ ਇਸ ਹੇਠਾਂ ਸੁੱਤੇ ਹੋਏ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਗੰਭੀਰ ਜ਼ਖਮੀ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਮ੍ਰਿਤਕਾ ਦੀ ਪਹਿਚਾਣ ਮਾਨ ਸਿੰਘ ਅਤੇ ਸੁਦਰਸ਼ਨ ਕੁਮਾਰ ਵਜੋਂ ਹੋਈ ਹੈ ਉਥੇ ਹੀ ਜ਼ਖ਼ਮੀਆਂ ਵਿੱਚ ਕ੍ਰਿਸ਼ਨ ਅਤੇ ਬਹਾਦਰ ਸਿੰਘ ਸ਼ਾਮਲ ਹਨ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਇਸ ਜਗ੍ਹਾਂ ਉਪਰ ਜਿੱਥੇ 5 ਮੱਝਾਂ ਵੀ ਮੌਜੂਦ ਸਨ ਉਥੇ ਹੀ ਇਸ ਮਲਬੇ ਹੇਠ ਆਉਣ ਕਾਰਨ ਦੋ ਮੱਝਾਂ ਦੀ ਮੌਕੇ ਤੇ ਮੌਤ ਹੋ ਗਈ ਹੈ। ਤਿੰਨ ਬੱਚਿਆਂ ਨੂੰ ਲੋਕਾਂ ਦੀ ਸਹਾਇਤਾ ਨਾਲ ਬਾਹਰ ਕੱਢਿਆ ਗਿਆ ਹੈ। ਇਹ ਹਾਦਸਾ ਭਾਰੀ ਬਰਸਾਤ ਦੇ ਕਾਰਨ ਛੱਤ ਦੇ ਕਮਜ਼ੋਰ ਹੋਣ ਕਾਰਨ ਵਾਪਰਿਆ ਹੈ।