ਪੰਜਾਬ ਚ ਇਥੇ ਧਰਤੀ ਅੰਦਰ ਕਿਸਾਨ ਨੂੰ ਮਿਲੀ ਇਸ ਤਰਾਂ ਭਿਆਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਹਾਹਾਕਾਰ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਸਦਾ ਦੀ ਨੀਂਦ ਸੁਆ ਦਿੱਤਾ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ ਹਨ। ਕਰੋਨਾ ਕਾਰਨ ਅਜਿਹਾ ਕਹਿਰ ਵਾਪਰਿਆ ਹੈ ਕਿ ਬਹੁਤ ਸਾਰੇ ਪਰਵਾਰਾਂ ਵਿੱਚ ਕਈ ਕਈ ਮੈਂਬਰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਕਰੋਨਾ ਤੋਂ ਇਲਾਵਾ ਵੀ ਸੂਬੇ ਅੰਦਰ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਹਰ ਰੋਜ ਹੀ ਅਖਬਾਰਾਂ ਦੇ ਪੰਨਿਆਂ ਉਪਰ ਆ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖਦੇ ਹੀ ਲੋਕਾਂ ਵਿਚ ਡ-ਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਜਿੱਥੇ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ ਉੱਥੇ ਹੀ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਅਤੇ ਹੋਰ ਵਾਪਰਨ ਵਾਲੇ ਹਾਦਸੇ ਵੀ ਕਈ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੇ ਹਨ। ਅਜਿਹੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇੱਥੇ ਧਰਤੀ ਅੰਦਰ ਕਿਸਾਨ ਦੀ ਇਸ ਤਰ੍ਹਾਂ ਭਿਆਨਕ ਮੌਤ ਹੋ ਗਈ ਹੈ, ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕੁੱਲਗੜ੍ਹੀ ਦੇ ਨਜ਼ਦੀਕ ਇੱਕ ਪਿੰਡ ਵਿੱਚ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਨਾਜੂ ਸ਼ਾਹ ਵਿਖੇ ਇਕ ਖੂਹ ਵਿੱਚੋ ਇੱਟਾਂ ਕੱਢਣ ਦਾ ਕੰਮ ਚੱਲ ਰਿਹਾ ਸੀ। ਉਸ ਸਮੇਂ ਖੂਹੀ ਵਿਚੋਂ ਇੱਟਾਂ ਕੱਢਣ ਦਾ ਕੰਮ ਕਿਸਾਨ ਗੁਰਮੁਖ ਸਿੰਘ ਪੁੱਤਰ ਅਮਰੀਕ ਸਿੰਘ ਕਰ ਰਿਹਾ ਸੀ। ਜਿਸ ਸਮੇਂ ਉਸ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਸੀ ਉਸ ਸਮੇਂ ਹੀ ਉਸ ਉੱਪਰ ਮਿੱਟੀ ਦੀ ਢਿੱਗ ਡਿੱਗ ਗਈ।

ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਵੱਲੋਂ ਮਿੱਟੀ ਹੇਠ ਆ ਕੇ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਉਸ ਉਪਰ ਹੋਰ ਮਿੱਟੀ ਦੀ ਢਿੱਗ ਡਿੱਗਣ ਕਾਰਨ ਉਹ ਮਿੱਟੀ ਦੇ ਢੇਰ ਥੱਲੇ ਦੱਬਿਆ ਗਿਆ। ਜਿਸ ਕਾਰਨ 43 ਸਾਲਾ ਕਿਸਾਨ ਗੁਰਮੁਖ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਕਿਸਾਨ ਨਾਲ ਵਾਪਰੇ ਇਸ ਹਾਦਸੇ ਵਿਚ ਜਿਥੇ ਉਸ ਦੀ ਮੌਤ ਹੋਈ ਹੈ ਉਥੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।