ਪੰਜਾਬ ਚ ਇਥੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਪਿਆ ਸਹਿਮ- ਘਟਨਾ CCTV ਚ ਹੋਈ ਕੈਦ

ਆਈ ਤਾਜ਼ਾ ਵੱਡੀ ਖਬਰ 

ਗੋਲੀਬਾਰੀ ਦੀਆਂ ਘਟਨਾਵਾਂ ਪੰਜਾਬ ਅੰਦਰ ਆਏ ਦਿਨ ਹੀ ਸਾਹਮਣੇ ਆਉਣਾ ਹੁਣ ਇਕ ਆਮ ਗੱਲ ਹੋ ਗਈ ਹੈ ਉਥੇ ਹੀ ਲੋਕਾਂ ਵਿੱਚ ਅਜਿਹੀਆਂ ਘਟਨਾਵਾਂ ਦੇ ਕਾਰਨ ਡਰ ਵੀ ਵਧਦਾ ਜਾ ਰਿਹਾ ਹੈ। ਜਿੱਥੇ ਅਜਿਹੀਆਂ ਘਟਨਾਵਾਂ ਨੂੰ ਹੀ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਲੁੱਟ-ਖੋਹ ਦੇ ਦੌਰਾਨ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹੋਏ ਕਈ ਲੋਕਾਂ ਉੱਪਰ ਗੋਲੀ ਚਲਾ ਦਿੱਤੀ ਜਾਂਦੀ ਹੈ ਅਤੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉੱਥੇ ਹੀ ਹੁਣ ਬਹੁਤ ਸਾਰੇ ਫਿਰੋਤੀ ਮੰਗੇ ਜਾਣ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿੱਥੇ ਫ਼ਿਰੋਤੀ ਨਾ ਦਿੱਤੇ ਜਾਣ ਦੇ ਉਨ੍ਹਾਂ ਪਰਵਾਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪੰਜਾਬ ਚ ਹੁਣ ਇਥੇ ਸਵੇਰੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਨਾਲ ਸਹਿਮ ਦਾ ਮਾਹੌਲ ਹੈ ਅਤੇ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗੇ ਜਿਲ੍ਹੇ ਦੇ ਅਧੀਨ ਆਉਂਦੇ ਪਿੰਡ ਡਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਪੰਚਾਇਤ ਸਕੱਤਰ ਸੁਖਬੀਰ ਸਿੰਘ ਡਾਲ਼ਾ ਦੇ ਫ਼ੋਨ ਉਪਰ ਵਟਸਐੱਪ ਉੱਪਰ ਇੱਕ ਮਹੀਨੇ ਤੋਂ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਸੁਖਬੀਰ ਸਿੰਘ ਵੱਲੋਂ ਜਿਥੇ ਇਸ ਸਮੱਸਿਆ ਦੇ ਚੱਲਦੇ ਹੋਏ ਆਪਣਾ ਫੋਨ ਨੰਬਰ ਤਬਦੀਲ ਕਰ ਦਿੱਤਾ ਗਿਆ।

ਉਥੇ ਹੀ ਆਪਣੇ ਬਚਾਅ ਵਾਸਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਸਟੇਸ਼ਨ ਵਿੱਚ ਵੀ ਦਿੱਤੀ ਗਈ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਥਾਣਾ ਮਹਿਣਾ ਦੇ ਵਿਚ ਮਾਮਲਾ ਦਰਜ ਕਰਵਾਇਆ ਗਿਆ ਸੀ। ਉਥੇ ਹੀ ਅੱਜ ਸਵੇਰੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੇ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਸੁਖਬੀਰ ਸਿੰਘ ਡਾਲ਼ਾ ਨੇ ਦੱਸਿਆ ਹੈ ਕਿ ਇਹ ਘਟਨਾ ਅੱਜ ਸਵੇਰੇ ਸੱਤ ਵੱਜ ਕੇ 45 ਮਿੰਟ ਤੇ ਵਾਪਰੀ ਹੈ ਅਤੇ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਜਿਸ ਦੇ ਅਧਾਰ ਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਅਤੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਸ ਘਟਨਾ ਵਿੱਚ ਜਿੱਥੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਉਥੇ ਹੀ ਪਰਿਵਾਰ ਅਤੇ ਇਲਾਕੇ ਵਿਚ ਡਰ ਦਾ ਮਾਹੌਲ ਹੈ।