ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਸਾਹਮਣੇ ਆਉਣ ਵਾਲੀਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋ ਜਾਂਦੇ ਹਨ। ਪੰਜਾਬ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਜਿਥੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਪ੍ਰਤੀ ਸਖਤ ਨਜ਼ਰ ਰੱਖੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਨੌਜਵਾਨਾਂ ਨੇ ਨਾਕੇ ਤੇ ਖੜੀ ਪੁਲਿਸ ਪਾਰਟੀ ਉਪਰ ਹਮਲਾ ਕੀਤਾ ਹੈ ਜਿੱਥੇ ਪੁਲਿਸ ਵੱਲੋਂ ਵੀ ਬਚਾਅ ਵਿੱਚ ਗੋਲੀ ਚਲਾਈ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਮਾਮਲਾ ਡੇਰਾ ਬੱਸੀ ਤੋਂ ਸਾਹਮਣੇ ਆਇਆ ਹੈ,ਜਿੱਥੇ ਹੈਬਤਪੁਰ ਸੜਕ ਉੱਪਰ ਐਤਵਾਰ ਸ਼ਾਮ ਨੂੰ ਪੁਲਸ ਪਾਰਟੀ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਅਤੇ ਸਮੇਂ ਇਕ ਮੋਟਰਸਾਈਕਲ ਸਵਾਰ ਮੁੰਡੇ ਤੇ ਕੁੜੀ ਦੇ ਬੈਗ ਦੀ ਤਲਾਸ਼ੀ ਲੈ ਜਾਣ ਦੀ ਗੱਲ ਆਖੀ , ਤਾਂ ਕੁੜੀ ਵੱਲੋਂ ਪੁਲਸ ਨਾਲ ਗਾਲੀ-ਗਲੋਚ ਸ਼ੁਰੂ ਕੀਤੀ ਗਈ ਅਤੇ ਮੁੰਡੇ ਵੱਲੋਂ ਫੋਨ ਕਰਕੇ ਆਪਣੇ ਦੋਸਤਾਂ ਨੂੰ ਬੁਲਾ ਲਿਆ ਗਿਆ ਜਿਨ੍ਹਾਂ ਵੱਲੋਂ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ ਗਈ, ਵੱਲੋਂ ਵੀ ਗੋਲੀ ਚਲਾਈ ਗਈ ਜਿਥੇ ਪਹਿਲਾਂ ਡਰਾਉਣ ਵਾਸਤੇ ਹਵਾਈ ਫਾਇਰ ਕੀਤਾ ਗਿਆ ਸੀ।
ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਪੈਰ ਵਿਚ ਗੋਲੀ ਲੱਗਣ ਕਾਰਨ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿਖੇ ਭੇਜ ਦਿਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਵਿੱਚ ਦਾਖ਼ਲ ਹਿਤੇਸ਼ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਭੈਣ ਅਤੇ ਜੀਜਾ ਸੜਕ ਉਪਰ ਖੜ੍ਹੇ ਸਨ ਜਿਥੇ ਪੁਲਿਸ ਵੱਲੋਂ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਲੈਂਦੇ ਹੋਏ ਗਾਲੀ-ਗਲੋਚ ਕੀਤੀ ਗਈ ਸੀ, ਜਿਸ ਦੀ ਜਾਣਕਾਰੀ ਉਸ ਦੀ ਭੈਣ ਵੱਲੋਂ ਫ਼ੋਨ ਕਰਕੇ ਕੀਤੀ ਗਈ ਅਤੇ ਉਹ ਘਟਨਾ ਸਥਾਨ ਤੇ ਪਹੁੰਚੇ ਤਾਂ ਪੁਲੀਸ ਵੱਲੋਂ ਉਨ੍ਹਾਂ ਉੱਪਰ ਵੀ ਫਾਇਰਿੰਗ ਕੀਤੀ ਗਈ, ਜਿੱਥੇ ਗੋਲੀ ਚਲਾਉਣ ਵਾਲੇ ਪੁਲਸ ਮੁਲਾਜ਼ਮ ਨਸ਼ੇ ਵਿੱਚ ਸੀ ਇਸ ਹਾਦਸੇ ਵਿੱਚ ਉਹ ਅਤੇ ਉਸ ਦੀ ਭੈਣ ਜ਼ਖਮੀ ਹੋਏ ਹਨ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਨੌਜਵਾਨਾਂ ਨੇ ਨਾਕੇ ਤੇ ਖੜੀ ਪੁਲਿਸ ਪਾਰਟੀ ਤੇ ਕੀਤਾ ਹਮਲਾ, ਪੁਲਿਸ ਨੂੰ ਬਚਾਅ ਵਿਚ ਚਲਾਉਣੀ ਪਈ ਗੋਲੀ
ਤਾਜਾ ਖ਼ਬਰਾਂ
ਪੰਜਾਬ ਚ ਇਥੇ ਨੌਜਵਾਨਾਂ ਨੇ ਨਾਕੇ ਤੇ ਖੜੀ ਪੁਲਿਸ ਪਾਰਟੀ ਤੇ ਕੀਤਾ ਹਮਲਾ, ਪੁਲਿਸ ਨੂੰ ਬਚਾਅ ਵਿਚ ਚਲਾਉਣੀ ਪਈ ਗੋਲੀ
Previous Postਸ਼੍ਰੀ ਹਰਿਮੰਦਰ ਸਾਹਿਬ ਤੋਂ ਕੁਝ ਦੂਰੀ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੀ ਹੋਈ ਮੰਦਭਾਗੀ ਘਟਨਾ, ਤਾਜਾ ਵਡੀ ਖਬਰ
Next Postਪੰਜਾਬ ਸਰਕਾਰ ਵਲੋਂ ਕੀਤਾ ਵੱਡਾ ਐਲਾਨ , ਸੜਕ ਹਾਦਸੇ ਚ ਪੀੜਤ ਦਾ ਹੋਵੇਗਾ ਮੁਫ਼ਤ ਇਲਾਜ- ਤਾਜਾ ਵਡੀ ਖਬਰ