ਪੰਜਾਬ ਚ ਇਥੇ ਪਏ ਗੜੇ : ਇਹੋ ਜਿਹਾ ਰਹੇਗਾ ਅਗਲੇ 2 ਦਿਨਾਂ ਦਾ ਮੌਸਮ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪੈਣ ਵਾਲੀ ਗਰਮੀ ਨੇ ਜਿਥੇ ਇਸ ਸਾਲ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਅਤੇ ਲੋਕਾਂ ਨੂੰ ਗਰਮੀ ਵਿੱਚ ਤੜਫਦੇ ਹੋਏ ਵੀ ਵੇਖਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿਚ ਕੋਲੇ ਦੀ ਕਮੀ ਦੇ ਚਲਦਿਆਂ ਹੋਇਆਂ ਜਿੱਥੇ ਕਈ ਪਾਵਰ ਪਲਾਂਟ ਵਿੱਚ ਕਈ ਯੂਨਿਟ ਬੰਦ ਹੋ ਗਏ ਹਨ ਜਿਸ ਕਾਰਨ ਬਿਜਲੀ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਵਿਭਾਗ ਵੱਲੋਂ ਲਗਾਏ ਜਾ ਰਹੇ ਇਨਾਂ ਬਿਜਲੀ ਕੱਟਾਂ ਦੇ ਚਲਦੇ ਹੋਏ ਜਿੱਥੇ ਲੋਕ ਬੇਹਾਲ ਹੋ ਗਏ ਹਨ ਉਥੇ ਹੀ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਬੀਤੇ ਦੋ ਦਿਨਾਂ ਤੋਂ ਜਿੱਥੇ ਮੌਸਮ ਵਿੱਚ ਤਬਦੀਲੀ ਦੇਖੀ ਗਈ ਹੈ ਤਾਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਕਿਉਂਕਿ ਵਗਣ ਵਾਲੀਆਂ ਹਵਾਵਾਂ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਦੇ ਰਹੀਆਂ ਹਨ।

ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਮੇਂ ਸਮੇਂ ਤੇ ਪੰਜਾਬ ਦੇ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਹੈ ਤਾਂ ਜੋ ਲੋਕ ਆਪਣਾ ਪਹਿਲਾ ਹੀ ਇੰਤਜ਼ਾਮ ਕਰ ਸਕਣ। ਹੁਣ ਪੰਜਾਬ ਵਿਚ ਪਏ ਗੜ੍ਹੇ, ਜਿਥੇ ਹੁਣ ਅਗਲੇ ਦੋ ਦਿਨਾਂ ਦੌਰਾਨ ਅਜਿਹਾ ਮੌਸਮ ਰਹਿਣ ਵਾਲੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ 2 ਮਈ ਤੋ 5 ਮਈ ਤੱਕ ਤੇਜ਼ ਹਵਾਵਾਂ ਚੱਲਣ ਅਤੇ ਧੂੜ ਭਰੀ ਹਨੇਰੀ ਚਲਣ ਦੀ ਜਾਣਕਾਰੀ ਦਿੱਤੀ ਗਈ ਸੀ।

ਉਥੇ ਹੀ ਪੰਜਾਬ ਦੇ ਮੌਸਮ ਵਿਚ ਤਬਦੀਲੀ ਦੇਖੀ ਜਾ ਰਹੀ ਹੈ ਜਿੱਥੇ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਅੱਜ ਮੰਗਲਵਾਰ ਤੋਂ ਜਿੱਥੇ ਪੰਜਾਬ ਦੇ ਮੌਸਮ ਵਿੱਚ ਕਾਫੀ ਤਬਦੀਲੀ ਦੇਖੀ ਗਈ ਹੈ ਕਿਉਂਕਿ ਬੱਦਲਵਾਈ ਰਹਿਣ ਅਤੇ ਹਵਾਵਾਂ ਚੱਲਣ ਦੇ ਨਾਲ ਗਰਮੀ ਤੋਂ ਰਾਹਤ ਮਿਲੀ ਹੈ । ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਆਉਣ ਵਾਲੇ ਦਿਨਾਂ ਦੇ ਵਿਚ ਪੱਛਮੀ ਗੜਬੜੀ ਦੇ ਕਾਰਨ ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਆ ਸਕਦੀ ਹੈ।

ਓਥੇ ਹੀ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵਿੱਚ ਪੱਛਮੀ ਗੜਬੜੀ ਦੇ ਕਾਰਨ ਬਰਸਾਤ ਹੋਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਪੰਜਾਬ ਵਿਚ ਵੀ ਜਿਥੇ ਮੌਸਮ ਵਿਚ ਕਾਫ਼ੀ ਤਬਦੀਲੀ ਦਰਜ ਕੀਤੀ ਗਈ ਹੈ ਉਥੇ ਹੀ ਆਉਣ ਵਾਲੇ ਦੋ ਦਿਨਾਂ ਦੌਰਾਨ ਪੰਜਾਬ ਵਿੱਚ ਅਜਿਹਾ ਮੌਸਮ ਹੀ ਰਹਿ ਸਕਦਾ ਹੈ। ਜਿਥੇ ਤੇਜ਼ ਹਵਾਵਾਂ ਚੱਲਣਗੀਆਂ ਉਥੇ ਹੀ ਬਰਸਾਤ ਵੀ ਹੋ ਸਕਦੀ ਹੈ। ਉਥੇ ਹੀ ਪਠਾਨਕੋਟ ਵਿੱਚ ਅੱਜ ਗੜੇ ਪੈਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਪਠਾਨਕੋਟ ਵਿੱਚ ਪੈਣ ਵਾਲੇ ਗੜਿਆਂ ਦੇ ਕਾਰਨ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।