ਪੰਜਾਬ ਚ ਇਥੇ ਪਟਾਕਿਆਂ ਦੇ ਬਾਰੇ ਚ ਆਇਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਥੇ ਹੀ ਇਨ੍ਹਾਂ ਦਿਨਾਂ ਦੇ ਵਿਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਵੀ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਹਾਲਾਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਪੁਲਿਸ ਨੂੰ ਪੁਖਤਾ ਪ੍ਰਬੰਧ ਕਰਨ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਸਮੇਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਪ੍ਰਤੀ ਚੌਕਸੀ ਵਰਤੀ ਜਾ ਸਕੇ।

ਉੱਥੇ ਹੀ ਸਰਕਾਰ ਵੱਲੋਂ ਦਿਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਪਟਾਕਿਆਂ ਦੇ ਬਾਰੇ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਹੁਣ ਜਲੰਧਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਕੁਝ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ।

ਜਿਸ ਵਿਚ ਉਨ੍ਹਾਂ ਵੱਲੋਂ ਪਟਾਕੇ ਸਟੋਰ ਕਰਨ ਵੇਚਣ ਲਈ ਕੋਈ ਵੀ ਵਿਸਫੋਟਕ ਲਾਇਸੰਸ ਜ਼ਿਲ੍ਹੇ ਅੰਦਰ ਕਿਸੇ ਨੂੰ ਵੀ ਜਾਰੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2016 ਵਿਚ 20% ਲਾਇਸੰਸ ਵਿਸਫੋਟਕ ਲਾਇਸੰਸ ਵਿੱਚੋ ਜਾਰੀ ਕੀਤੇ ਗਏ ਸਨ। ਜਿਨ੍ਹਾਂ ਨੂੰ ਅਜੇ ਤੱਕ ਜਾਰੀ ਨਹੀਂ ਰੱਖਿਆ ਜਾ ਸਕਦਾ। ਕਿਉਂਕਿ ਉਸ ਸਾਲ ਪ੍ਰਸ਼ਾਸਨ ਵੱਲੋਂ ਦੋ ਲਾਇਸੰਸ ਜਾਰੀ ਕੀਤੇ ਗਏ ਸਨ। ਪਰ ਇਸ ਸਾਲ ਜ਼ਿਲੇ ਅੰਦਰ ਕੋਈ ਵੀ ਲਾਇਸੰਸ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਦੇ ਆਧਾਰ ਤੇ ਕੋਈ ਵੀ ਵਿਸਫੋਟਕ ਲਾਇਸੰਸ ਜਾਰੀ ਨਾ ਹੋਣ ਕਾਰਨ ਵਿਸਫੋਟਕ ਪਟਾਕਿਆਂ ਨੂੰ ਵੇਚ ਨਹੀਂ ਸਕਦਾ ਤੇ ਨਾ ਹੀ ਸਟੋਰ ਕਰ ਸਕਦਾ ਹੈ।

ਇਸ ਹਾਈਕੋਰਟ ਦੇ ਆਦੇਸ਼ਾਂ ਦੇ ਅਨੁਸਾਰ ਹੀ ਜਿਲਾ ਮਜਿਸਟ੍ਰੇਟ ਵੱਲੋਂ ਜਲੰਧਰ ਜ਼ਿਲ੍ਹੇ ਵਿੱਚ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਲਈ ਹੁਣ ਜਲੰਧਰ ਵਿਚ ਵਿਸਫੋਟਕ ਪਟਾਕਿਆਂ ਦੇ ਲਾਇਸੰਸ ਜਾਰੀ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਪਟਾਕਿਆਂ ਦੀ ਵਿਕਰੀ ਨਹੀਂ ਹੋ ਸਕਦੀ ਅਤੇ ਸਟੋਰ ਵੀ ਨਹੀਂ ਹੋ ਸਕਦੇ। ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।