ਪੰਜਾਬ ਚ ਇਥੇ ਪਤੀ ਪਤਨੀ ਨੇ ਖੁਦ ਚੁਣੀ ਆਪਣੀ ਇਸ ਕਾਰਨ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੂਰੇ ਵਿਸ਼ਵ ਵਿੱਚ ਕਰੋਨਾ ਦੇ ਕਾਰਨ ਸਾਰੀ ਦੁਨੀਆਂ ਆਰਥਿਕ ਮੰ-ਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਅਤੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਆਰਥਿਕ ਮੰ-ਦੀ ਦੇ ਕਾਰਣ ਬਹੁਤ ਸਾਰੇ ਲੋਕ ਮਾਨਸਿਕ ਤ-ਣਾ-ਅ ਦੇ ਚਲਦੇ ਹੋਏ ਜਿੰਦਗੀ ਤੋਂ ਤੰਗ ਆ ਕੇ ਗਲਤ ਫੈਸਲੇ ਲੈ ਰਹੇ ਹਨ। ਜਿਸ ਦਾ ਖਮਿਆਜਾ ਪਿੱਛੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੁਗਤਣਾ ਪੈ ਰਿਹਾ ਹੈ। ਘਰ ਦੀਆਂ ਤੰਗੀਆਂ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਬਹੁਤ ਸਾਰੇ ਕਿਸਾਨਾਂ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਅਜਿਹੇ ਕਦਮ ਚੁੱਕੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇੱਥੇ ਪਤੀ-ਪਤਨੀ ਵੱਲੋਂ ਖੁਦ ਆਪਣੀ ਇਸ ਕਾਰਨ ਮੌ-ਤ ਚੁਣੀ ਗਈ ਹੈ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਜ਼ਿਲ੍ਹੇ ਦੇ ਪਿੰਡ ਰਾਮੂਵਾਲਾ ਨਵਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਤੀ ਪਤਨੀ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਸੁਖਦੇਵ ਸਿੰਘ 40 ਸਾਲਾਂ ਦੇ ਪਿਤਾ ਚੰਨਣ ਸਿੰਘ ਵੱਲੋਂ ਇਸ ਘਟਨਾ ਨੂੰ ਲੈ ਕੇ ਦੱਸਿਆ ਗਿਆ ਹੈ ਕਿ 3 ਲੱਖ ਰੁਪਏ ਦਾ ਕਰਜ਼ਾ ਤਿੰਨ ਸਾਲ ਪਹਿਲਾਂ ਸੁਸਾਇਟੀ ਤੋਂ ਖੇਤ ਵਿੱਚ ਬੋਰ ਕਰਨ ਲਈ ਲਿਆ ਗਿਆ ਸੀ।

ਜੋ ਪਰਿਵਾਰ ਵੱਲੋਂ ਆਰਥਿਕ ਮੰ-ਦੀ ਦੇ ਚੱਲਦੇ ਹੋਏ ਵਾਪਸ ਨਹੀਂ ਕੀਤਾ ਗਿਆ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਏਸ ਵਜ੍ਹਾ ਕਾਰਨ ਹੀ ਪੁੱਤਰ ਸੁਖਦੇਵ ਸਿੰਘ ਅਤੇ ਨੂੰਹ ਕਰਮਜੀਤ ਕੌਰ 35 ਸਾਲਾ ਮਾਨਸਿਕ ਤੌਰ ਤੇ ਬਿਮਾਰ ਰਹਿਣ ਲੱਗ ਪਏ ਸਨ। ਦੋਹਾਂ ਵੱਲੋਂ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਖਾ ਲਈ ਗਈ। ਦੋਹਾਂ ਦੀ ਗੰ-ਭੀ-ਰ ਹਾਲਤ ਨੂੰ ਦੇਖਦੇ ਹੋਏ ਸਰਕਾਰੀ 108 ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਕਮਲਜੀਤ ਕੌਰ ਦੀ ਮੌਤ ਹੋ ਗਈ ਅਤੇ ਸੁਖਦੇਵ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ ਜਿਥੇ ਉਸ ਦੀ ਵੀ ਮੌ-ਤ ਹੋ ਗਈ।

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਪਿੱਛੇ 2 ਬੱਚੇ ਰਹਿ ਗਏ ਹਨ। ਬਜ਼ੁਰਗ ਪਿਤਾ ਅਤੇ ਪਿੰਡ ਦੇ ਸਰਪੰਚ ਬੂਟਾ ਸਿੰਘ ਵਲੋ ਕਰਜ਼ੇ ਤੋਂ ਦੁਖੀ ਹੋ ਕੇ ਜਾਨ ਦੇਣ ਵਾਲੇ ਪਤੀ ਪਤਨੀ ਦੇ ਕਰਜ਼ੇ ਨੂੰ ਮਾਫ਼ ਕਰਨ ਦੀ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਹੈ।